Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਬੰਦ ਹੋਏਗੀ। ਕਿਸਾਨ ਤੇ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਜ਼ੀਰਾ ਸ਼ਰਾਬ ਫੈਕਟਰੀ ਖਿਲਾਫ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਇਸ ਮਾਮਲੇ ਉੱਪਰ ਕਸੂਤੀ ਘਿਰੀ ਹੋਈ ਸੀ।


ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਤਾਵਰਨ ਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਦਾ ਹਵਾਲਾ ਦੇ ਕੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਲਿਆ ਹੈ। ਇਹ ਮਾਮਲਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ-ਤਲਬੀ ਕੀਤੀ ਸੀ।



ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ। ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ।


ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੇ ਲਈ ਸਥਾਨਕ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਤਕਰੀਬਨ 40 ਪਿੰਡਾਂ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਅਤੇ ਲੋਕਾਂ ਵਿਚਾਲੇ ਝੜਪਾਂ ਵੀ ਹੋਈਆਂ। ਕਈ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਵੀ ਹੋਈਆਂ ਜਿਨ੍ਹਾਂ ਨੂੰ ਬਾਅਦ ਚ ਛੱਡ ਦਿੱਤਾ ਗਿਆ ਸੀ।


ਇਹ ਵੀ ਪੜ੍ਹੋ: Viral Video: ਵਿਅਕਤੀ ਨੂੰ ਕਿੰਗ ਕੋਬਰਾ ਨਾਲ ਖੇਡਣਾ ਪਿਆ ਭਾਰੀ, ਕੀਤਾ ਅਜਿਹਾ ਜਵਾਬੀ ਹਮਲਾ ਕਿ ਰੂਹ ਕੰਬ ਗਈ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Weird Announcement: 'ਜਿੰਨੇ ਜ਼ਿਆਦਾ ਬੱਚੇ, ਓਨੀ ਜ਼ਿਆਦਾ ਤਨਖ਼ਾਹ', ਹੈਰਾਨ ਕਰ ਦੇਵੇਗਾ ਇਸ ਸੂਬਾ ਸਰਕਾਰ ਦਾ ਇਹ ਹੁਕਮ