Lok Sabha Elections: ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਨਾਲ ਸੰਗਰੂਰ 'ਚ ਪਾਈ ਵੋਟ, ਕਿਹਾ- 75 ਫੀਸਦੀ ਤੋਂ ਵੱਧ ਵੋਟਾਂ ਪੈਣ ਦੀ ਉੱਮੀਦ
Lok Sabha Elections: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਮੁੱਖ ਮੰਤਰੀ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ 'ਤੇ ਵੋਟ ਪਾਈ ਗਈ ਹੈ।
Lok Sabha Elections: ਲੋਕ ਸਭਾ ਚੋਣਾਂ 2024 ਤਹਿਤ ਅੱਜ ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਮੁੱਖ ਮੰਤਰੀ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ 'ਤੇ ਵੋਟ ਪਾਈ ਗਈ ਹੈ। ਵੋਟ ਪਾਉਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ 75 ਫੀਸਦੀ ਤੋਂ ਵੱਧ ਵੋਟਾਂ ਪੈਣ ਦੀ ਉੱਮੀਦ ਹੈ।
#WATCH | After casting his vote, Punjab CM Bhagwant Mann says, "People of Punjab are aware and they vote in large numbers. We should use our right to vote. I appeal to Punjabis to come out of their homes and vote and choose good representatives who can work for you. Today I cast… https://t.co/dqeHuP5OwA pic.twitter.com/eIHr8A8XF7
— ANI (@ANI) June 1, 2024
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਲਿਖੇ ਸੰਵਿਧਾਨ ਅਤੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਆਪਣੇ ਪਰਿਵਾਰ ਨਾਲ ਸੰਗਰੂਰ ਵਿਖੇ ਵੋਟ ਪਾਈ... ਦੇਸ਼ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਤੁਸੀਂ ਵੀ ਆਪਣਾ ਫ਼ਰਜ਼ ਨਿਭਾਓ... ਵੋਟ ਪਾਉਣ ਜ਼ਰੂਰ ਜਾਓ... pic.twitter.com/rcjgkmUkWO
— Bhagwant Mann (@BhagwantMann) June 1, 2024
ਦੱਸ ਦਈਏ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ 'ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਇਨ੍ਹਾਂ 'ਚ ਭਦੌੜ, ਦਿੜ੍ਹਬਾ ਅਤੇ ਮਹਿਲ ਕਲਾਂ ਸ਼ਾਮਲ ਹਨ, ਜਦਕਿ ਬਾਕੀ 6 ਹਲਕਿਆਂ 'ਚ ਮਲੇਰਕੋਟਲਾ, ਲਹਿਰਾਗਾਗਾ, ਸੰਗਰੂਰ, ਧੂਰੀ, ਸੁਨਾਮ, ਬਰਨਾਲਾ ਸ਼ਾਮਲ ਹਨ।
ਇੱਥੇ ਤੁਹਾਨੂੰ ਦੱਸ ਦਈਏ ਕਿ ਸੰਗਰੂਰ ਹਲਕੇ ਦੀਆਂ ਲੋਕ ਸਭਾ ਚੋਣਾਂ 2024 ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਮਾਨ ਨੂੰ ਦੋਬਾਰਾ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਉਮੀਦਵਾਰਾਂ 'ਚ 'ਆਪ' ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ 'ਤੇ ਦਾਅ ਖੇਡਿਆ ਹੈ। ਉਥੇ ਹੀ ਕਾਂਗਰਸ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਵੱਲੋਂ ਅਰਵਿੰਦ ਖੰਨਾ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਨ੍ਹਾਂ ਪੰਜ ਉਮੀਦਵਾਰਾਂ ਵਿਚਾਲੇ ਅੱਜ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਇਲਾਵਾ ਬਸਪਾ ਨੇ ਡਾ. ਮੱਖਣ ਸਿੰਘ ਨੂੰ ਉਤਾਰਿਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
#WATCH | Punjab CM Bhagwant Mann and his wife Dr Gurpreet Kaur cast their vote at a polling booth in Sangrur constituency.
— ANI (@ANI) June 1, 2024
The seat sees a contest amid Congress' Sukhpal Singh Khaira, BJP's Arvind Khanna, AAP's Gurmeet Singh Meet Hayer and SAD's Iqbal Singh Jhundan and… pic.twitter.com/tZpH7OtZGK