Lok Sabha Elections: ਲੋਕ ਸਭਾ ਚੋਣਾਂ 2024 ਤਹਿਤ ਅੱਜ ਪੰਜਾਬ ਦੀਆਂ 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਮੁੱਖ ਮੰਤਰੀ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ 'ਤੇ ਵੋਟ ਪਾਈ ਗਈ ਹੈ। ਵੋਟ ਪਾਉਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ 75 ਫੀਸਦੀ ਤੋਂ ਵੱਧ ਵੋਟਾਂ ਪੈਣ ਦੀ ਉੱਮੀਦ ਹੈ। 


 










ਦੱਸ ਦਈਏ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ 'ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਇਨ੍ਹਾਂ 'ਚ ਭਦੌੜ, ਦਿੜ੍ਹਬਾ ਅਤੇ ਮਹਿਲ ਕਲਾਂ ਸ਼ਾਮਲ ਹਨ, ਜਦਕਿ ਬਾਕੀ 6 ਹਲਕਿਆਂ 'ਚ ਮਲੇਰਕੋਟਲਾ, ਲਹਿਰਾਗਾਗਾ, ਸੰਗਰੂਰ, ਧੂਰੀ, ਸੁਨਾਮ, ਬਰਨਾਲਾ ਸ਼ਾਮਲ ਹਨ।


ਇੱਥੇ ਤੁਹਾਨੂੰ ਦੱਸ ਦਈਏ ਕਿ ਸੰਗਰੂਰ ਹਲਕੇ ਦੀਆਂ ਲੋਕ ਸਭਾ ਚੋਣਾਂ 2024 ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਮਾਨ ਨੂੰ ਦੋਬਾਰਾ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਉਮੀਦਵਾਰਾਂ 'ਚ 'ਆਪ' ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ 'ਤੇ ਦਾਅ ਖੇਡਿਆ ਹੈ। ਉਥੇ ਹੀ ਕਾਂਗਰਸ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਵੱਲੋਂ ਅਰਵਿੰਦ ਖੰਨਾ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਨ੍ਹਾਂ ਪੰਜ ਉਮੀਦਵਾਰਾਂ ਵਿਚਾਲੇ ਅੱਜ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਇਲਾਵਾ ਬਸਪਾ ਨੇ ਡਾ. ਮੱਖਣ ਸਿੰਘ ਨੂੰ ਉਤਾਰਿਆ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।