ਪੜਚੋਲ ਕਰੋ

Punjab Breaking News Live 19 May: ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਤੋਂ ਉਮੀਦਾਵਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਕਰਨਗੇ ਰੋਡ ਸ਼ੋਅ, ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਅੰਮ੍ਰਿਤਪਾਲ ਸਿੰਘ ਨੂੰ ਮਾਈਕ, ਰਵਨੀਤ ਬਿੱਟੂ ਅਤੇ ਸਿਮਰਜੀਤ ਬੈਂਸ ਹੋਏ ਆਹਮੋ-ਸਾਹਮਣੇ

Punjab Breaking News Live 19 May: CM ਮਾਨ ਫਰੀਦਕੋਟ ਤੋਂ ਉਮੀਦਾਵਰ ਕਰਮਜੀਤ ਅਨਮੋਲ ਦੇ ਹੱਕ ਚ ਕਰਨਗੇ ਰੋਡ ਸ਼ੋਅ, ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਰਵਨੀਤ ਬਿੱਟੂ ਅਤੇ ਸਿਮਰਜੀਤ ਬੈਂਸ ਹੋਏ ਆਹਮੋ-ਸਾਹਮਣੇ

LIVE

Key Events
Punjab Breaking News Live 19 May: ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਤੋਂ ਉਮੀਦਾਵਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਕਰਨਗੇ ਰੋਡ ਸ਼ੋਅ, ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਅੰਮ੍ਰਿਤਪਾਲ ਸਿੰਘ ਨੂੰ ਮਾਈਕ, ਰਵਨੀਤ ਬਿੱਟੂ ਅਤੇ ਸਿਮਰਜੀਤ ਬੈਂਸ ਹੋਏ ਆਹਮੋ-ਸਾਹਮਣੇ

Background

Punjab Breaking News Live 19 May: ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਨੂੰ ਕੁਝ ਦਿਨ ਹੀ ਬਾਕੀ ਰਹਿ ਗਏ ਹਨ। ਉੱਥੇ ਹੀ ਸਾਰੇ ਸਿਆਸੀ ਆਗੂ ਡੱਟ ਕੇ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਤੋਂ ਉਮੀਦਾਵਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਸੀਐਮ ਮਾਨ ਉਨ੍ਹਾਂ ਦੇ ਲਈ 2 ਥਾਵਾਂ 'ਤੇ ਰੋਡ ਸ਼ੋਅ ਕਰਨਗੇ। 

Punjab News: ਹੌਟ ਸੀਟ ਬਣਿਆ ਫਰੀਦਕੋਟ, ਕੌਣ ਮਾਰੇਗਾ ਬਾਜ਼ੀ? ਮੁੱਖ ਮੰਤਰੀ ਮਾਨ ਆਪਣੇ ਦੋਸਤ ਕਰਮਜੀਤ ਅਨਮੋਲ ਲਈ ਕਰਨਗੇ ਚੋਣ ਪ੍ਰਚਾਰ

ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਅੰਮ੍ਰਿਤਪਾਲ ਸਿੰਘ ਨੂੰ ਮਾਈਕ ਤਾਂ ਹੋਰਨਾਂ ਨੂੰ ਮਿਲੇ...

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਚੋਣ-ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਉੱਥੇ ਹੀ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਦੱਸ ਦਈਏ ਕਿ ਇਸ ਵਾਰ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਸੀਟਾਂ ਲਈ 328 ਉਮੀਦਵਾਰ ਮੈਦਾਨ ਵਿਚ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 302 ਪੁਰਸ਼ ਅਤੇ 26 ਮਹਿਲਾ ਉਮੀਦਵਾਰ ਹਨ। ਇਹ ਅੰਕੜਾ ਪਿਛਲੀਆਂ ਦੋ ਚੋਣਾਂ ਵਿਚ ਸਭ ਤੋਂ ਵੱਧ ਹੈ। ਜਿੱਥੇ 2014 ਵਿਚ 253 ਉਮੀਦਵਾਰ ਮੈਦਾਨ ਵਿਚ ਸਨ, ਉੱਥੇ ਹੀ 2019 ਵਿਚ 278 ਉਮੀਦਵਾਰਾਂ ਨੇ ਚੋਣ ਲੜੀ ਸੀ।

Lok Sabha Election: ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਅੰਮ੍ਰਿਤਪਾਲ ਸਿੰਘ ਨੂੰ ਮਾਈਕ ਤਾਂ ਹੋਰਨਾਂ ਨੂੰ ਮਿਲੇ...

ਰਵਨੀਤ ਬਿੱਟੂ ਅਤੇ ਸਿਮਰਜੀਤ ਬੈਂਸ ਹੋਏ ਆਹਮੋ-ਸਾਹਮਣੇ

Simarjit Bains VS Ravneet Bittu: ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਬੈਂਸ ਭਰਾ ਸੁਰਖੀਆਂ ਵਿੱਚ ਹਨ। ਉੱਥੇ ਹੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਹਾਂ ਆਗੂਆਂ ਵਿਚਕਾਰ ਖੜਕ ਗਈ ਹੈ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਦੋਹਾਂ ਵਿਚਾਲੇ ਜੁਬਾਨੀ ਜੰਗ ਛਿੜ ਗਈ ਹੈ। 

Simarjit Bains VS Ravneet Bittu: ਸਿਮਰਜੀਤ ਬੈਂਸ ਅਤੇ ਰਵਨੀਤ ਬਿੱਟੂ ਵਿਚਾਲੇ ਛਿੜੀ ਜੁਬਾਨੀ ਜੰਗ, ਵੀਡੀਓ 'ਚ ਕੀਤੇ ਖਤਰਨਾਕ ਖੁਲਾਸੇ

12:53 PM (IST)  •  19 May 2024

Lok Sabha Election 2024: ਹੰਸ ਰਾਜ ਹੰਸ ਪਏ ਠੰਢੇ! ਬੋਲੇ 2 ਜੂਨ ਮਗਰੋਂ ਮੈਂ ਕੋਈ ਦੁੱਲਾ ਭੱਟਾ ਨਹੀਂ ਬਣ ਜਾਣਾ....

Lok Sabha Election 2024: ਫਰੀਦਕੋਟ ਲੋਕ ਸਭਾ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਹੰਸ ਰਾਜ ਹੰਸ ਦੀ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਬਾਰੇ ਪੁੱਠਾ-ਸਿੱਧਾ ਬੋਲਣ ਮਗਰੋਂ ਉਨ੍ਹਾਂ ਦੀ ਖੂਬ ਅਲੋਚਨਾ ਹੋ ਰਹੀ ਹੈ। ਉਨ੍ਹਾਂ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਈ ਹੈ। ਆਪਣੇ ਖਿਲਾਫ ਵਧਦੇ ਰੋਸ ਨੂੰ ਵੇਖ ਹੰਸ ਰਾਜ ਹੰਸ ਨੇ ਸਫਾਈ ਵੀ ਦਿੱਤੀ ਹੈ। ਹੰਸ ਰਾਜ ਹੰਸ ਨੇ ਪਹਿਲਾਂ ਕਿਸਾਨਾਂ ਨੂੰ ਸਿੱਧੀਆਂ ਧਮਕੀਆਂ ਦਿੱਤੀਆਂ ਤੇ ਕਿਹਾ ਕਿ 2 ਜੂਨ ਮਗਰੋਂ ਹਿਸਾਬ ਲਿਆ ਜਾਏਗਾ। ਹੁਣ ਹੰਸ ਕਹਿ ਰਹੇ ਹਨ ਕਿ ਉਨ੍ਹਾਂ ਨੇ ਦੋ ਤਾਰੀਖ ਮਗਰੋਂ ਕੋਈ ਦੁੱਲਾ ਭੱਟੀ ਨਹੀਂ ਬਣ ਜਾਣਾ। ਉਹ ਆਮ ਵਾਂਗ ਹੀ ਰਹਿਣਗੇ ਤੇ ਕਾਨੂੰਨ ਦਾ ਸਹਾਰਾ ਲੈਣਗੇ। ਹੰਸ ਰਾਜ ਹੰਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਨਹੀਂ ਸਗੋਂ ਕੁਝ ਜਥੇਬੰਦੀਆਂ ਹਨ। ਮੈਂ ਸਿਰਫ ਇਹ ਕਿਹਾ ਕਿ ਤੁਸੀਂ ਮੈਨੂੰ ਜੋ ਚਾਹੋ ਕਹਿ ਸਕਦੇ ਹੋ ਪਰ ਮੇਰੇ ਮਾਪਿਆਂ ਤੇ ਬੱਚਿਆਂ ਨੂੰ ਕੁਝ ਨਾ ਕਹੋ। 

11:54 AM (IST)  •  19 May 2024

Punjab Weather: ਅਸਮਾਨੋਂ ਲਗਾਤਾਰ ਵਰ੍ਹ ਰਹੀ ਅੱਗ ਨੇ ਘੇਰਿਆ ਪੰਜਾਬ, ਆਉਣ ਵਾਲੇ ਦਿਨਾਂ 'ਚ ਬੁਰੀ ਤਰ੍ਹਾਂ ਝੁਲਸਣਗੇ ਲੋਕ

Punjab Weather: ਪੰਜਾਬ ਦੇ ਲੋਕ ਅਸਮਾਨੋਂ ਵਰ੍ਹ ਰਹੀ ਕੜਾਕੇ ਦੀ ਧੁੱਪ ਦੀ ਲਗਾਤਾਰ ਮਾਰ ਝੱਲ ਰਹੇ ਹਨ। ਦੱਸ ਦੇਈਏ ਕਿ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਤੋਂ ਬਾਅਦ ਲੱਗ ਰਿਹਾ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ 25 ਮਈ ਤੋਂ ਨੌਟਪਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਵਿੱਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।

11:23 AM (IST)  •  19 May 2024

Lok Sabha Election 2024: ਕਿਸਾਨਾਂ ਨੂੰ ਪੁੱਠਾ-ਸਿੱਧਾ ਬੋਲ ਕਸੂਤੇ ਫਸੇ ਹੰਸ ਰਾਜ ਹੰਸ! ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ

Hans Raj Hans: ਬੀਜੇਪੀ ਦੇ ਫਰੀਦਕੋਟ ਤੋਂ ਉਮੀਦਵਾਰ ਤੇ ਗਾਇਕ ਹੰਸ ਰਾਜ ਹੰਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਥਿਤ ਧਮਕੀਆਂ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ਵਿਰੁੱਧ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ ‘ਤੇ ਆਪਣੀ ਚੋਣ ਮੁਹਿੰਮ ਦੌਰਾਨ ਕਿਸਾਨਾਂ ਨਾਲ ਬਦਸਲੂਕੀ ਕਰਨ, ਉਨ੍ਹਾਂ ਨੂੰ ਧਮਕੀਆਂ ਦੇਣ ਤੇ ਨਫ਼ਰਤ ਭਰੇ ਭਾਸ਼ਨ ਦੇਣ ਦੇ ਦੋਸ਼ ਲਾਏ ਗਏ ਹਨ। 

10:55 AM (IST)  •  19 May 2024

Khadur Sahib Election 2024: ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨਾਲ ਬਦਲ ਗਏ ਖਡੂਰ ਸਾਹਿਬ ਹਲਕੇ ਦੇ ਸਿਆਸੀ ਸਮੀਕਰਨ! ਕੇਸਰੀ ਨਿਸ਼ਾਨ ਦੱਸ ਰਹੇ ਕਹਾਣੀ

Khadur Sahib Election 2024: ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ 13 ਹਲਕਿਆਂ ਵਿੱਚੋਂ ਖਡੂਰ ਸਾਹਿਬ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਦਾ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਾ ਹੈ। ਜਦੋਂ ਮੁੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਐਲਾਨ ਰਹੀਆਂ ਸੀ ਤਾਂ ਉਨ੍ਹਾਂ ਨੂੰ ਕਿਆਸ ਵੀ ਨਹੀਂ ਸੀ ਸਮੀਕਰਨ ਇੰਝ ਮੋੜ ਲੈ ਜਾਣਗੇ। ਦਰਅਸਲ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਕਾਰਨ ਸਿਆਸੀ ਸਮੀਕਰਨ ਬਦਲ ਗਏ ਹਨ। ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਲਈ ਨਵੀਂ ਦੁਬਿਧਾ ਪੈਦਾ ਹੋ ਗਈ ਹੈ। ਪਾਰਟੀਆਂ ਦੇ ਹਮਾਇਤੀ ਵੀ ਆਪਣੇ ਉਮੀਦਵਾਰ ਦਾ ਮੁੱਖ ਮੁਕਾਬਲਾ ਅੰਮ੍ਰਿਤਪਾਲ ਸਿੰਘ ਨਾਲ ਹੀ ਮੰਨਣ ਲੱਗੇ ਹਨ। 

10:41 AM (IST)  •  19 May 2024

Ludhiana News: ਲੁਧਿਆਣਾ ਦੀ ਸਿਆਸਤ ਵਿੱਚ ਵੱਡਾ ਧਮਾਕਾ! ਬੈਂਸ ਨੇ ਕੀਤੀ ਰਵਨੀਤ ਬਿੱਟੂ ਦੀ ਆਡੀਓ ਵਾਇਰਲ

Ludhiana News: ਲੁਧਿਆਣਾ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਹੁਣੇ-ਹੁਣੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਜੇਪੀ ਦੀ ਟਿਕਟ ਉਪਰ ਲੁਧਿਆਣਾ ਸੀਟ ਤੋਂ ਚੋਣ ਲੜ ਰਹੇ ਰਵਨੀਤ ਬਿੱਟੂ ਦੀ ਆਡੀਓ ਜਾਰੀ ਕੀਤੀ ਹੈ। ਬੇਸ਼ੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਉਹ ਆਡੀਓ ਰਵਨੀਤ ਬਿੱਟੂ ਦੀ ਹੀ ਹੈ ਪਰ ਸੋਸ਼ਲ ਮੀਡੀਆ ਉਪਰ ਚਰਚਾ ਜ਼ੋਰਾਂ ਨਾਲ ਹੋ ਰਹੀ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Embed widget