Punjab Breaking News Live 19 May: ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਤੋਂ ਉਮੀਦਾਵਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਕਰਨਗੇ ਰੋਡ ਸ਼ੋਅ, ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਅੰਮ੍ਰਿਤਪਾਲ ਸਿੰਘ ਨੂੰ ਮਾਈਕ, ਰਵਨੀਤ ਬਿੱਟੂ ਅਤੇ ਸਿਮਰਜੀਤ ਬੈਂਸ ਹੋਏ ਆਹਮੋ-ਸਾਹਮਣੇ
Punjab Breaking News Live 19 May: CM ਮਾਨ ਫਰੀਦਕੋਟ ਤੋਂ ਉਮੀਦਾਵਰ ਕਰਮਜੀਤ ਅਨਮੋਲ ਦੇ ਹੱਕ ਚ ਕਰਨਗੇ ਰੋਡ ਸ਼ੋਅ, ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਰਵਨੀਤ ਬਿੱਟੂ ਅਤੇ ਸਿਮਰਜੀਤ ਬੈਂਸ ਹੋਏ ਆਹਮੋ-ਸਾਹਮਣੇ
Lok Sabha Election 2024: ਫਰੀਦਕੋਟ ਲੋਕ ਸਭਾ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਹੰਸ ਰਾਜ ਹੰਸ ਦੀ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਬਾਰੇ ਪੁੱਠਾ-ਸਿੱਧਾ ਬੋਲਣ ਮਗਰੋਂ ਉਨ੍ਹਾਂ ਦੀ ਖੂਬ ਅਲੋਚਨਾ ਹੋ ਰਹੀ ਹੈ। ਉਨ੍ਹਾਂ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਈ ਹੈ। ਆਪਣੇ ਖਿਲਾਫ ਵਧਦੇ ਰੋਸ ਨੂੰ ਵੇਖ ਹੰਸ ਰਾਜ ਹੰਸ ਨੇ ਸਫਾਈ ਵੀ ਦਿੱਤੀ ਹੈ। ਹੰਸ ਰਾਜ ਹੰਸ ਨੇ ਪਹਿਲਾਂ ਕਿਸਾਨਾਂ ਨੂੰ ਸਿੱਧੀਆਂ ਧਮਕੀਆਂ ਦਿੱਤੀਆਂ ਤੇ ਕਿਹਾ ਕਿ 2 ਜੂਨ ਮਗਰੋਂ ਹਿਸਾਬ ਲਿਆ ਜਾਏਗਾ। ਹੁਣ ਹੰਸ ਕਹਿ ਰਹੇ ਹਨ ਕਿ ਉਨ੍ਹਾਂ ਨੇ ਦੋ ਤਾਰੀਖ ਮਗਰੋਂ ਕੋਈ ਦੁੱਲਾ ਭੱਟੀ ਨਹੀਂ ਬਣ ਜਾਣਾ। ਉਹ ਆਮ ਵਾਂਗ ਹੀ ਰਹਿਣਗੇ ਤੇ ਕਾਨੂੰਨ ਦਾ ਸਹਾਰਾ ਲੈਣਗੇ। ਹੰਸ ਰਾਜ ਹੰਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਨਹੀਂ ਸਗੋਂ ਕੁਝ ਜਥੇਬੰਦੀਆਂ ਹਨ। ਮੈਂ ਸਿਰਫ ਇਹ ਕਿਹਾ ਕਿ ਤੁਸੀਂ ਮੈਨੂੰ ਜੋ ਚਾਹੋ ਕਹਿ ਸਕਦੇ ਹੋ ਪਰ ਮੇਰੇ ਮਾਪਿਆਂ ਤੇ ਬੱਚਿਆਂ ਨੂੰ ਕੁਝ ਨਾ ਕਹੋ।
Punjab Weather: ਪੰਜਾਬ ਦੇ ਲੋਕ ਅਸਮਾਨੋਂ ਵਰ੍ਹ ਰਹੀ ਕੜਾਕੇ ਦੀ ਧੁੱਪ ਦੀ ਲਗਾਤਾਰ ਮਾਰ ਝੱਲ ਰਹੇ ਹਨ। ਦੱਸ ਦੇਈਏ ਕਿ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਤੋਂ ਬਾਅਦ ਲੱਗ ਰਿਹਾ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ 25 ਮਈ ਤੋਂ ਨੌਟਪਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਵਿੱਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।
Hans Raj Hans: ਬੀਜੇਪੀ ਦੇ ਫਰੀਦਕੋਟ ਤੋਂ ਉਮੀਦਵਾਰ ਤੇ ਗਾਇਕ ਹੰਸ ਰਾਜ ਹੰਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਥਿਤ ਧਮਕੀਆਂ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ਵਿਰੁੱਧ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ ‘ਤੇ ਆਪਣੀ ਚੋਣ ਮੁਹਿੰਮ ਦੌਰਾਨ ਕਿਸਾਨਾਂ ਨਾਲ ਬਦਸਲੂਕੀ ਕਰਨ, ਉਨ੍ਹਾਂ ਨੂੰ ਧਮਕੀਆਂ ਦੇਣ ਤੇ ਨਫ਼ਰਤ ਭਰੇ ਭਾਸ਼ਨ ਦੇਣ ਦੇ ਦੋਸ਼ ਲਾਏ ਗਏ ਹਨ।
Khadur Sahib Election 2024: ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ 13 ਹਲਕਿਆਂ ਵਿੱਚੋਂ ਖਡੂਰ ਸਾਹਿਬ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਦਾ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਾ ਹੈ। ਜਦੋਂ ਮੁੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਐਲਾਨ ਰਹੀਆਂ ਸੀ ਤਾਂ ਉਨ੍ਹਾਂ ਨੂੰ ਕਿਆਸ ਵੀ ਨਹੀਂ ਸੀ ਸਮੀਕਰਨ ਇੰਝ ਮੋੜ ਲੈ ਜਾਣਗੇ। ਦਰਅਸਲ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਆਜ਼ਾਦ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਕਾਰਨ ਸਿਆਸੀ ਸਮੀਕਰਨ ਬਦਲ ਗਏ ਹਨ। ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਲਈ ਨਵੀਂ ਦੁਬਿਧਾ ਪੈਦਾ ਹੋ ਗਈ ਹੈ। ਪਾਰਟੀਆਂ ਦੇ ਹਮਾਇਤੀ ਵੀ ਆਪਣੇ ਉਮੀਦਵਾਰ ਦਾ ਮੁੱਖ ਮੁਕਾਬਲਾ ਅੰਮ੍ਰਿਤਪਾਲ ਸਿੰਘ ਨਾਲ ਹੀ ਮੰਨਣ ਲੱਗੇ ਹਨ।
Ludhiana News: ਲੁਧਿਆਣਾ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਹੁਣੇ-ਹੁਣੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਜੇਪੀ ਦੀ ਟਿਕਟ ਉਪਰ ਲੁਧਿਆਣਾ ਸੀਟ ਤੋਂ ਚੋਣ ਲੜ ਰਹੇ ਰਵਨੀਤ ਬਿੱਟੂ ਦੀ ਆਡੀਓ ਜਾਰੀ ਕੀਤੀ ਹੈ। ਬੇਸ਼ੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਉਹ ਆਡੀਓ ਰਵਨੀਤ ਬਿੱਟੂ ਦੀ ਹੀ ਹੈ ਪਰ ਸੋਸ਼ਲ ਮੀਡੀਆ ਉਪਰ ਚਰਚਾ ਜ਼ੋਰਾਂ ਨਾਲ ਹੋ ਰਹੀ ਹੈ।
ਪਿਛੋਕੜ
Punjab Breaking News Live 19 May: ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਨੂੰ ਕੁਝ ਦਿਨ ਹੀ ਬਾਕੀ ਰਹਿ ਗਏ ਹਨ। ਉੱਥੇ ਹੀ ਸਾਰੇ ਸਿਆਸੀ ਆਗੂ ਡੱਟ ਕੇ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਤੋਂ ਉਮੀਦਾਵਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਸੀਐਮ ਮਾਨ ਉਨ੍ਹਾਂ ਦੇ ਲਈ 2 ਥਾਵਾਂ 'ਤੇ ਰੋਡ ਸ਼ੋਅ ਕਰਨਗੇ।
ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਅੰਮ੍ਰਿਤਪਾਲ ਸਿੰਘ ਨੂੰ ਮਾਈਕ ਤਾਂ ਹੋਰਨਾਂ ਨੂੰ ਮਿਲੇ...
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਚੋਣ-ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਉੱਥੇ ਹੀ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਦੱਸ ਦਈਏ ਕਿ ਇਸ ਵਾਰ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 13 ਸੀਟਾਂ ਲਈ 328 ਉਮੀਦਵਾਰ ਮੈਦਾਨ ਵਿਚ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 302 ਪੁਰਸ਼ ਅਤੇ 26 ਮਹਿਲਾ ਉਮੀਦਵਾਰ ਹਨ। ਇਹ ਅੰਕੜਾ ਪਿਛਲੀਆਂ ਦੋ ਚੋਣਾਂ ਵਿਚ ਸਭ ਤੋਂ ਵੱਧ ਹੈ। ਜਿੱਥੇ 2014 ਵਿਚ 253 ਉਮੀਦਵਾਰ ਮੈਦਾਨ ਵਿਚ ਸਨ, ਉੱਥੇ ਹੀ 2019 ਵਿਚ 278 ਉਮੀਦਵਾਰਾਂ ਨੇ ਚੋਣ ਲੜੀ ਸੀ।
ਰਵਨੀਤ ਬਿੱਟੂ ਅਤੇ ਸਿਮਰਜੀਤ ਬੈਂਸ ਹੋਏ ਆਹਮੋ-ਸਾਹਮਣੇ
Simarjit Bains VS Ravneet Bittu: ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਬੈਂਸ ਭਰਾ ਸੁਰਖੀਆਂ ਵਿੱਚ ਹਨ। ਉੱਥੇ ਹੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਹਾਂ ਆਗੂਆਂ ਵਿਚਕਾਰ ਖੜਕ ਗਈ ਹੈ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਦੋਹਾਂ ਵਿਚਾਲੇ ਜੁਬਾਨੀ ਜੰਗ ਛਿੜ ਗਈ ਹੈ।
- - - - - - - - - Advertisement - - - - - - - - -