ਪੜਚੋਲ ਕਰੋ

Ludhiana news: ਟਾਟਾ ਗਰੁੱਪ ਦੇ ਗਰੀਨ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਨਾਲ ਪੰਜਾਬ ਨੇ ਸਨਅਤੀਕਰਨ ਦੇ ਨਵੇਂ ਯੁੱਗ ਵੱਲ ਪੁਲਾਂਘ ਪੁੱਟੀ - ਮਾਨ

Ludhiana news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਦੀ ਨਾਮਵਰ ਕੰਪਨੀ ਟਾਟਾ ਗਰੁੱਪ ਵੱਲੋਂ ਵਿਆਪਕ ਨਿਵੇਸ਼ ਕਰਨ ਨਾਲ ਸੂਬੇ ਵਿੱਚ ਸਨਅਤੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਆਗਾਜ਼ ਹੋਇਆ ਹੈ।

Ludhiana news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਦੀ ਨਾਮਵਰ ਕੰਪਨੀ ਟਾਟਾ ਗਰੁੱਪ ਵੱਲੋਂ ਵਿਆਪਕ ਨਿਵੇਸ਼ ਕਰਨ ਨਾਲ ਸੂਬੇ ਵਿੱਚ ਸਨਅਤੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਆਗਾਜ਼ ਹੋਇਆ ਹੈ।

ਅੱਜ ਇੱਥੇ ਹਾਈ-ਟੈੱਕ ਵੈਲੀ ਵਿਖੇ 2600 ਕਰੋੜ ਰੁਪਏ ਦੀ ਲਾਗਤ ਨਾਲ 115 ਏਕੜ ਵਿੱਚ ਸਥਾਪਤ ਹੋ ਰਹੇ ਗਰੀਨ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਟਾਟਾ ਦਾ ਬਹੁਤ ਵੱਡਾ ਰੁਤਬਾ ਤੇ ਵੱਕਾਰ ਹੈ ਅਤੇ ਸੂਬੇ ਵਿੱਚ ਇਸ ਨਾਮਵਰ ਕੰਪਨੀ ਦੇ ਵੱਡੇ ਨਿਵੇਸ਼ ਨਾਲ ਯਕੀਨਨ ਤੌਰ ਉਤੇ ਦੂਜੀਆਂ ਕੰਪਨੀਆਂ ਨੂੰ ਸੂਬੇ ਵਿੱਚ ਪ੍ਰਵੇਸ਼ ਕਰਨ ਲਈ ਪ੍ਰੇਰਨਾ ਮਿਲੇਗੀ।

ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕਰਨ ਜਾ ਰਹੇ ਟਾਟਾ ਗਰੁੱਪ ਨੂੰ ਦੇਸ਼ ਭਗਤ ਕੰਪਨੀ ਵਜੋਂ ਜਾਣਿਆ ਜਾਂਦਾ ਹੈ ਜਿਸ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਅਹਿਮ ਭੂਮਿਕਾ ਅਦਾ ਕੀਤੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ ਅਤੇ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਵਿੱਚ ਨਾਲ ਲਗਦੇ ਇਲਾਕਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਰਾਜ ਸਭਾ ਸ੍ਰੀ ਸੰਜੀਵ ਅਰੋੜਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡਾ ਨਿਵੇਸ਼ ਉਨ੍ਹਾਂ ਤਾਕਤਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਸੂਬੇ ਨੂੰ ਅਮਨ-ਕਾਨੂੰਨ ਦੇ ਮਸਲੇ ਉਤੇ ਬੇਵਜ੍ਹਾ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਿਵੇਸ਼ ਸਿਰਫ਼ ਸ਼ਾਂਤਮਈ ਸੂਬਿਆਂ ਵਿੱਚ ਹੀ ਆਉਂਦਾ ਹੈ ਅਤੇ ਇਸ ਪ੍ਰਾਜੈਕਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਅੱਜ ਦੇਸ਼ ਦਾ ਸਭ ਤੋਂ ਅਮਨ-ਸ਼ਾਂਤੀ ਵਾਲਾ ਸੂਬਾ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕੌਮੀ ਮਾਰਗ ਤੋਂ ਪਲਾਂਟ ਵਾਲੀ ਜਗ੍ਹਾ ਨੂੰ ਜਾਂਦੀ ਸੜਕ ਦਾ ਨਿਰਮਾਣ ਕਰੇਗੀ।

ਇਹ ਵੀ ਪੜ੍ਹੋ: Paddy Lifting: ਮਾਨ ਸਰਕਾਰ ਝੂਠੇ ਦਾਅਵਿਆਂ ਦੇ ਇਸ਼ਤਿਹਾਰਾਂ 'ਤੇ ਖਰਚ ਰਹੀ ਕਰੋੜਾਂ ਰੁਪਏ, ਪਰ ਕਿਸਾਨਾਂ ਨੂੰ ਨਹੀਂ ਦੇ ਸਕੀ ਮੁਆਵਜ਼ਾ : ਬਾਦਲ

ਸੂਬੇ ਵਿੱਚ ਐਮ.ਓ.ਯੂ. (ਮੈਮੋਰੰਡਮ ਆਫ ਅੰਡਰਸਟੈਂਡਿੰਗ) ਨੂੰ ਹੁਣ ਪੁਰਾਣਾ ਤੇ ਵੇਲਾ ਵਿਹਾਅ ਚੁੱਕਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵੇਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸਨਅਤਕਾਰਾਂ ਨਾਲ ਐਮ.ਓ.ਡੀ.ਐਸ. (ਦਿਲ ਨਾਲ ਸਮਝੌਤਾ ਸਹੀਬੰਦ ਕਰਨਾ) ਉਤੇ ਹਸਤਾਖਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਐਮ.ਓ.ਡੀ.ਐਸ. ਸਿੱਧੇ ਤੌਰ 'ਤੇ ਦਿਲੋਂ ਕੀਤਾ ਪਵਿੱਤਰ ਸਮਝੌਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਇਹ ਸਮਝੌਤਾ ਪੂਰੀ ਤਰ੍ਹਾਂ ਆਪਸੀ ਵਿਸ਼ਵਾਸ ਉਤੇ ਅਧਾਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਬਾਰੇ ਕੀਤੇ ਗਏ ਐਲਾਨ ਦੇ ਇੱਕ ਸਾਲ ਦੇ ਅੰਦਰ ਹੀ ਇਸ ਵੱਡੇ ਪਲਾਂਟ ਦਾ ਕੰਮ ਸ਼ੁਰੂ ਹੋ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉੱਦਮੀ ਭਾਵਨਾ ਲਈ ਜਾਣਿਆ ਜਾਂਦਾ ਹੈ, ਜਿਸ ਨੂੰ ਸੂਬੇ ਦੇ ਨਿੱਘੇ ਅਤੇ ਖਿੜੇ ਮੱਥੇ ਸਵਾਗਤ ਕਰਨ ਵਾਲੇ ਲੋਕਾਂ ਨਾਲ ਹੋਰ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਗਤੀਸ਼ੀਲ ਭਾਵਨਾ ਨਾਲ ਹੀ ਪੰਜਾਬ, ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਕਈ ਆਲਮੀ ਉਦਯੋਗਿਕ ਦਿੱਗਜ਼ਾਂ ਦੇ ਨਿਵੇਸ਼ ਲਈ ਪਹਿਲੀ ਪਸੰਦ ਬਣ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਉਪਰਾਲਿਆਂ ਸਦਕਾ ਪੰਜਾਬ ਵਿੱਚ 16 ਮਾਰਚ, 2022 ਤੋਂ ਹੁਣ ਤੱਕ 56796 ਕਰੋੜ ਦਾ ਨਿਵੇਸ਼ ਪ੍ਰਾਪਤ ਹੋਇਆ ਹੈ ਜਿਸ ਨਾਲ ਰੋਜ਼ਗਾਰ ਦੇ 2.92 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਵੱਡੀਆਂ ਕੰਪਨੀਆਂ ਟਾਟਾ ਸਟੀਲ, ਸਨਥਾਨ ਟੈਕਸਟਾਈਲ, ਟੋਪਨ ਅਤੇ ਫਰੂਡੇਨਬਰਗ ਸੂਬੇ ਵਿੱਚ ਨਿਵੇਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ‘ਸਰਕਾਰ-ਸਨਅਤਕਾਰ ਮਿਲਣੀ’ ਦੀ ਵਿਲੱਖਣ ਪਹਿਲਕਦਮੀ ਕੀਤੀ ਗਈ ਤਾਂ ਕਿ ਉਦਯੋਗਪਤੀਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਜਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ, 2023 ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਪਠਾਨਕੋਟ ਵਿਖੇ ਸੰਮੇਲਨ ਕਰਵਾ ਕੇ ਸਥਾਨਕ ਉਦਯੋਗਪਤੀਆਂ ਨੂੰ ਆਪਣੇ ਵਿਚਾਰ ਤੇ ਸੁਝਾਅ ਪੇਸ਼ ਕਰਨ ਲਈ ਢੁਕਵਾਂ ਮੰਚ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਮੇਲਨਾਂ ਤੋਂ ਬਾਅਦ ਇਕ ਹੋਰ ਉਪਰਾਲਾ ਕਰਦੇ ਹੋਏ ਜੁਲਾਈ, 2023 ਵਿੱਚ ਉਦਯੋਗ ਦੀ ਬਿਹਤਰੀ ਲਈ ਸਨਅਤਕਾਰਾਂ ਦੇ ਸੁਝਾਅ ਲੈਣ ਲਈ ਵੱਟਸਐਪ ਨੰਬਰ ਅਤੇ ਈ-ਮੇਲ ਵੀ ਜਾਰੀ ਕੀਤੇ ਗਏ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੰਮੇਲਨਾਂ ਅਤੇ ਟੋਲ-ਫਰੀ ਨੰਬਰ ਉਤੇ ਪ੍ਰਾਪਤ ਹੋਈ ਫੀਡਬੈਕ ਦੇ ਆਧਾਰ ਉਤੇ ਸਰਕਾਰ ਨੇ ਨੀਤੀਗਤ ਸੁਧਾਰ ਕੀਤੇ ਜਿਨ੍ਹਾਂ ਦਾ ਐਲਾਨ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਕੀਤਾ ਗਿਆ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਰੰਗਾਂ ਵਾਲੇ ਸਟੈਂਪ ਪੇਪਰ ਲਾਗੂ ਕਰਕੇ ਲੀਹੋਂ ਹਟਵਾਂ ਉਪਰਾਲਾ ਕੀਤਾ ਜਿਸ ਤਹਿਤ ਸੀ.ਐਲ.ਯੂ. ਦੇ ਨਾਲ ਹੀ ਸੇਲ ਡੀਡ ਦੀ ਰਜਿਸਟ੍ਰੇਸ਼ਨ ਲਈ ਹਰੇ ਰੰਗ ਦੇ ਕੋਡ ਵਾਲਾ ਸਟੈਂਪ ਪੇਪਰ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਕਰਸ਼ਿਤ ਰਿਆਇਤਾਂ ਦੀ ਪੇਸ਼ਕਸ਼ ਕਰਦੀ ਉਦਯੋਗਿਕ ਨੀਤੀ-2022 ਹਾਲ ਹੀ ਵਿੱਚ ਜਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਿਵੇਸ਼ ਨੂੰ ਪ੍ਰੋਤਸਾਹਨ ਕਰਨ ਵਿੱਚ ਸਰਵੋਤਮ ਸੂਬਾ ਬਣ ਕੇ ਉਭਰਿਆ ਹੈ ਜਿਸ ਨਾਲ ਕਿਸੇ ਵੀ ਨਿਵੇਸ਼ਕਾਰ ਨੂੰ ਇਕ ਥਾਂ ਉਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। 

ਇਹ ਵੀ ਪੜ੍ਹੋ: Punjab News: ਸਰਕਾਰ ਅਤੇ ਰਾਜਪਾਲ ਵਿਚਾਲੇ ਵਿਵਾਦ ਦਰਮਿਆਨ ਵਿਧਾਨ ਸਭਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ, CM ਮਾਨ ਜਾਣਗੇ ਸੁਪਰੀਮ ਕੋਰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget