ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ 'ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜੀ ਜਜ਼ਬੇ' ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ, ਕੰਮਕਾਜ ਵਾਲੀਆਂ ਥਾਵਾਂ ਤੇ ਸਮਾਜ ਵਿੱਚ ਹਰੇਕ ਪੱਧਰ ਉਤੇ ਮਹਿਲਾ ਤੇ ਲੜਕੀਆਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਮਜ਼ਬੂਤ ਤੇ ਨਿਰੰਤਰ ਵਚਨਬੱਧਤਾ ਕਾਇਮ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਸ ਸਕੀਮ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ 105 ਉਪ ਸਕੀਮ ਲਾਗੂ ਕੀਤੀਆਂ ਜਾਣਗੀਆਂ।


ਕੌਮਾਂਤਰੀ ਮਹਿਲਾ ਦਿਵਸ ਮੌਕੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਇਹ ਸੋਚ-ਵਿਚਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ ਕਿ ਸੂਬੇ ਵਿੱਚ ਹਰੇਕ ਔਰਤ ਨੂੰ ਬਰਬਾਰੀ ਤੇ ਸਵੈ-ਮਾਣ ਵਾਲਾ ਜੀਵਨ ਮੁਹੱਈਆ ਕਰਵਾਉਣ ਲਈ ਅਸੀਂ ਹੁਣ ਤੱਕ ਕਿੱਥੇ ਪਹੁੰਚੇ ਹਾਂ ਤੇ ਇਸ ਨੂੰ ਯਕੀਨੀ ਬਣਾਉਣ ਲਈ ਮੁੜ ਸਮਰਪਿਤ ਹੋਈਏ।''


ਮੁੱਖ ਮੰਤਰੀ ਨੇ ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਫੀਸਦੀ ਰਾਖਵਾਂਕਰਨ ਦੇਣ ਬਾਰੇ ਉਨ੍ਹਾਂ ਦੀ ਸਰਕਾਰ ਦੇ ਵਾਅਦੇ ਦੀ ਪੂਰਤੀ ਹੋਣ 'ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਨੁਮਾਇੰਦਗੀ ਵਧਣ ਨਾਲ ਔਰਤਾਂ ਨੂੰ ਸਿਆਸੀ ਸਸ਼ਕਤੀਕਰਨ ਵੀ ਮੁਹੱਈਆ ਕਰਵਾਏਗਾ।


ਸਰਕਾਰ ਤੇ ਸਰਕਾਰੀ ਅਦਾਰਿਆਂ ਵਿੱਚ ਪੰਜਾਬ ਦੀਆਂ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਔਰਤਾਂ ਦੇ ਸਸ਼ਕਤੀਕਰਨ ਨਾਲ ਉਨ੍ਹਾਂ ਦਾ ਸਮਾਜਿਕ ਸਸ਼ਕਤੀਕਰਨ ਵਧੇਗਾ। ਉਨ੍ਹਾਂ ਨੇ ਇਸ ਗੱਲ ਦੀ ਲੋੜ 'ਤੇ ਜ਼ੋਰ ਦਿੱਤਾ ਕਿ ਹਰੇਕ ਬੱਚੀ ਨੂੰ ਸਿੱਖਿਅਤ ਬਣਾਉਣ ਲਈ ਅਸੀਂ ਆਪਣੇ ਆਪ ਨੂੰ ਵਚਨਬੱਧ ਕਰੀਏ ਤਾਂ ਕਿ ਉਸ ਨੂੰ ਆਪਣੇ ਅਧਿਕਾਰਾਂ ਤੱਕ ਰਸਾਈ ਮੁਹੱਈਆ ਕਰਵਾਉਣ ਦੇ ਯੋਗ ਬਣਾਇਆ ਜਾ ਸਕੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904