ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਦਿਲੀ ਮੁਬਾਰਕਬਾਦ ਦਿੱਤੀ ਹੈ। ਗੁਰਪੁਰਬ ਦੀ ਸ਼ਾਮ ਮੌਕੇ ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ 'ਚ ਵੀ ਉਸੇ ਤਰ੍ਹਾਂ ਸਾਰਥਕ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ