(Source: ECI/ABP News)
ਮੁੱਖ ਮੰਤਰੀ ਚੰਨੀ ਨੇ ਕੀਤਾ ਕਿਸਾਨਾਂ ਨੂੰ ਖੁਸ਼! ਸਾਰੀਆਂ ਮੰਗਾਂ 'ਤੇ ਲਾਈ ਸਹਿਮਤੀ ਦੀ ਮੋਹਰ
ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਦੱਸਿਆ ਕਿ 32 ਕਿਸਾਨ ਜਥੇਬੰਦੀਆਂ ਨਾਲ 18 ਮੁੱਦਿਆਂ ਉੱਪਰ ਗੱਲ਼ਬਾਤ ਹੋਈ।
![ਮੁੱਖ ਮੰਤਰੀ ਚੰਨੀ ਨੇ ਕੀਤਾ ਕਿਸਾਨਾਂ ਨੂੰ ਖੁਸ਼! ਸਾਰੀਆਂ ਮੰਗਾਂ 'ਤੇ ਲਾਈ ਸਹਿਮਤੀ ਦੀ ਮੋਹਰ Chief Minister Channi made farmers happy! Seal of consent on all demands ਮੁੱਖ ਮੰਤਰੀ ਚੰਨੀ ਨੇ ਕੀਤਾ ਕਿਸਾਨਾਂ ਨੂੰ ਖੁਸ਼! ਸਾਰੀਆਂ ਮੰਗਾਂ 'ਤੇ ਲਾਈ ਸਹਿਮਤੀ ਦੀ ਮੋਹਰ](https://feeds.abplive.com/onecms/images/uploaded-images/2021/10/13/ee2a2530324777662c7a920f2231a729_original.jpeg?impolicy=abp_cdn&imwidth=1200&height=675)
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਦੱਸਿਆ ਕਿ 32 ਕਿਸਾਨ ਜਥੇਬੰਦੀਆਂ ਨਾਲ 18 ਮੁੱਦਿਆਂ ਉੱਪਰ ਗੱਲ਼ਬਾਤ ਹੋਈ। ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਰਜ਼ ਮਾਫੀ ਬਾਰੇ ਮੀਟਿੰਗ ਦੁਬਾਰਾ ਹੋਏਗੀ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਪੂਰੀ ਤਰ੍ਹਾਂ ਸੰਤੁਸ਼ਟ ਹੋ ਕੇ ਗਏ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਜੇਕਰ ਕਿਸਾਨ ਕਹਿਣਗੇ ਤਾਂ ਉਹ ਅਸਤੀਫਾ ਦੇ ਕੇ ਕਿਸਾਨ ਮੋਰਚੇ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਜਿਹੋ ਜਿਹਾ ਮਤਾ ਕਿਹਾ ਸੀ, ਉਸ ਨੂੰ ਹੂ-ਬ-ਹੂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿੱਤਾ ਹੈ।
ਚੰਨੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੂੰ ਸ਼ਹੀਦ ਹੋਏ ਕਿਸਾਨਾਂ ਦੀਆਂ ਲਿਸਟਾਂ ਦੇਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਚੇ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਹੋਏਗੀ। ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਰੱਦ ਕੀਤੇ ਗਏ ਹਨ।
ਇਸ ਮੌਕੇ ਕਿਸਾਨ ਲੀਡਰਾਂ ਨੇ ਕਿਹਾ ਕਿ 26 ਜੂਨ ਨੂੰ ਕਿਸਾਨਾਂ ਖਿਲਾਫ ਦਰਜ ਕੇਸਾਂ ਬਾਰੇ ਮੁੱਖ ਮੰਤਰੀ ਚੰਨੀ ਨੂੰ ਨਾਲ ਲੈ ਕੇ ਰਾਜਪਾਲ ਨੂੰ ਮਿਲਿਆ ਜਾਏਗਾ। ਨਕਲੀ ਬੀਜਾਂ ਦੀ ਜਾਂਚ ਹੋਏਗੀ ਤੇ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਏਗਾ। ਕਿਸਾਨਾਂ ਤੇ ਮਜ਼ਦੂਰਾਂ ਲਈ ਪੈਨਸ਼ਨ ਸਕੀਮ ਬਣਾਈ ਜਾਏਗੀ। ਡੀਏਪੀ ਤੇ ਯੂਰੀਆ ਖਾਦ ਦੀ ਕਿੱਲਤ 22 ਨਵੰਬਰ ਤੱਕ ਖਤਮ ਹੋ ਜਾਏਗੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)