Channi meeting with Farmers: ਮੁੱਖ ਮੰਤਰੀ ਚੰਨੀ ਦੀ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਕਰਜ਼ ਮਾਫੀ ਸਣੇ ਕਈ ਮੁੱਦਿਆਂ 'ਤੇ ਹੋ ਸਕਦਾ ਐਲਾਨ
Farmers Protest: ਆਪਣੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਨੇ 15 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਸਨ। ਸਰਕਾਰ ਨੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੂੰ 22 ਦਸੰਬਰ ਨੂੰ ਬੈਠਕ ਦਾ ਸੱਦਾ ਦਿੱਤਾ ਸੀ।
Punjab Farmers Protest: ਚੰਡੀਗੜ੍ਹ: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ (Kisan Jathebandiya) ਨਾਲ ਪੰਜਾਬ ਸਰਕਾਰ (Punjab Government) ਦੀ ਅੱਜ ਚੰਡੀਗੜ੍ਹ ’ਚ ਮੀਟਿੰਗ ਹੋਵੇਗੀ। ਇਮ ਮੀਟਿੰਗ ਵਿੱਚ ਕਿਸਾਨਾਂ ਦੇ ਬਕਾਇਆ ਪਏ ਮਸਲਿਆਂ ਦੇ ਹੱਲ ਬਾਰੇ ਚਰਚਾ ਹੋਏਗੀ। ਪਤਾ ਲੱਗਾ ਹੈ ਕਿ ਵਿਧਾਨ ਸਭਾ ਚੋਣਾਂ ({Punjab Assembly Election 2022) ਨੇੜੇ ਹੋਣ ਕਰਕੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਰੌਂਅ ਵਿੱਚ ਹੈ। ਇਸ ਵਿੱਚ ਕਿਸਾਨਾਂ ਦੇ ਕਰਜ਼ਿਆਂ ਦਾ ਅਹਿਮ ਮੁੱਦਾ ਹੈ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਖਰੀ ਮੀਟਿੰਗ ਕੀਤੀ ਜਾਵੇਗੀ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ 18 ਦਸੰਬਰ ਨੂੰ ਲਿਖੇ ਪੱਤਰ ’ਚ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗੱਲਬਾਤ ਦਾ ਸੱਦਾ ਭੇਜਿਆ ਸੀ, ਪਰ ਉਸ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਨਾਮ ਸ਼ਾਮਲ ਨਹੀਂ ਸੀ।
ਇਸ ਤੋਂ ਬਾਅਦ ਮੰਗਾਂ ਨੂੰ ਲੈ ਕੇ ਜਥੇਬੰਦੀ ਨੇ 15 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਸਨ। ਸਰਕਾਰ ਨੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੂੰ 22 ਦਸੰਬਰ ਨੂੰ ਬੈਠਕ ਦਾ ਸੱਦਾ ਦਿੱਤਾ ਸੀ ਪਰ ਕਿਸੇ ਕਾਰਨ ਇਹ ਮੀਟਿੰਗ ਨਹੀਂ ਹੋ ਸਕੀ ਤੇ ਹੁਣ ਅੱਜ ਮੀਟਿੰਗ ਦਾ ਵੱਖਰਾ ਸੱਦਾ ਦਿੱਤਾ ਗਿਆ ਹੈ।
ਜਥਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਮੀਟਿੰਗ 9 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ ਜਦਕਿ ਬਾਕੀ ਦੀਆਂ ਜਥੇਬੰਦੀਆਂ ਦੀ ਮੀਟਿੰਗ ਸਵੇਰੇ 11 ਵਜੇ ਪੰਜਾਬ ਭਵਨ ’ਚ ਹੋਵੇਗੀ।
ਇਹ ਵੀ ਪੜ੍ਹੋ: Meeting of the Punjab Cabinet: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: