ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਇੱਕ ਵਾਰ ਫੇਰ ਕੋਈ ਨਵਾਂ ਐਲਾਨ ਕਰਨ ਦੀ ਤਿਆਰੀ ਵਿੱਚ ਹਨ। ਚੰਨੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਪੋਸਟ ਸ਼ੇਅਰ ਕੀਤੀ ਜਿਸ ਵਿੱਚ ਲਿਖਿਆ ਹੈ ਇਰਾਦਾ ਪੱਕਾ, ਵਾਅਦਾ ਪੱਕਾ। ਇਸ ਤੋਂ ਬਾਅਦ ਚਾਰੇ ਪਾਸੇ ਇਹੀ ਚਰਚਾ ਹੈ ਕਿ ਮੁੱਖ ਮੰਤਰੀ ਚੰਨੀ ਅੱਜ ਯਾਨੀ 2 ਦਸੰਬਰ ਨੂੰ ਦੁਪਹਿਰ 3 ਵਜੇ ਕੋਈ ਵੱਡਾ ਐਲਾਨ ਕਰ ਸਕਦੇ ਹਨ।







ਇਸ ਤੋਂ ਪਹਿਲਾਂ ਸੂਬਾ ਭਰ ਦੇ ਕਾਰੋਬਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਸਾਲ 2014-15 ਤੋਂ ਲੈ ਕੇ 2017-18 ਤੱਕ ਦੇ ਚਾਰ ਸਾਲਾਂ ਦੇ ‘ਸੀ’ ਫਾਰਮ ਨਾਲ ਸਬੰਧਤ ਕੇਸਾਂ ਵਿਚੋਂ ਲਗਪਗ 1.50 ਲੱਖ ਕੇਸਾਂ ਨੂੰ ਮੁਲਾਂਕਣ ਤੋਂ ਮੁਕਤ ਕਰ ਦਿੱਤਾ ਗਿਆ ਹੈ।


ਇਸ ਕੈਟਾਗਰੀ ਅਧੀਨ ਹਰੇਕ ਸਾਲ ਹੁਣ ਸਿਰਫ 8500 ਦੇ ਲਗਪਗ ਕੇਸਾਂ ਦਾ ਹੀ ਮੁਲਾਂਕਣ ਹੋਵੇਗਾ। ਵਪਾਰੀਆਂ ਦੇ ਪੱਖੀ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ 200 ਕਰੋੜ ਰੁਪਏ ਦਾ ਵਿੱਤੀ ਭਾਰ ਪਵੇਗਾ। ਇਹ ਫੈਸਲੇ ਬੁੱਧਵਾਰ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।



ਸੂਬੇ ਵਿਚ ਵਪਾਰਕ ਅਤੇ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ ਕਿਸੇ ਕੇਸ ਵਿਚ ਨਿਰਧਾਰਤ ਕੀਤੀ ਗਈ ਵਾਧੂ ਮੰਗ ਦਾ 70 ਫ਼ੀਸਦੀ ਹਿੱਸਾ ਭਰਨ ਤੋਂ ਛੋਟ ਦੇ ਦਿੱਤੀ ਹੈ ਤੇ ਵਪਾਰੀ ਨੂੰ ਹੁਣ ਵਾਧੂ ਮੰਗ ਦਾ 30 ਫ਼ੀਸਦੀ ਹੀ ਜਮ੍ਹਾਂ ਕਰਵਾਉਣਾ ਹੋਵੇਗਾ। ਇਸ ਫ਼ੈਸਲੇ ਨਾਲ ਖਜ਼ਾਨੇ ਉਤੇ ਲਗਪਗ 940 ਕਰੋੜ ਰੁਪਏ ਦਾ ਵਿੱਤੀ ਖਰਚਾ ਸਹਿਣ ਕਰਨਾ ਪਵੇਗਾ। ਇਸ ਦੇ ਨਾਲ ਉਨ੍ਹਾਂ ਨੂੰ ਹੁਣ ਵਾਧੂ ਮੰਗ ਦੇ 30 ਫ਼ੀਸਦੀ ਹਿੱਸੇ ਦੀ 20 ਫ਼ੀਸਦੀ ਰਾਸ਼ੀ ਭਰਨੀ ਹੋਵੇਗੀ ਅਤੇ ਬਾਕੀ ਦਾ 80 ਫ਼ੀਸਦੀ 31 ਮਾਰਚ, 2023 ਤੱਕ ਭਰਨਾ ਹੋਵੇਗਾ।


 


 


 


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ