Breaking : ਮੁੱਖ ਮੰਤਰੀ ਚੰਨੀ ਵੱਲੋਂ ਆਂਗਣਵਾੜੀ ਵਰਕਰਾਂ ਲਈ ਵੱਡਾ ਐਲਾਨ
ਸੀਐਮ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਮਿਲਣਗੇ ਤੇ ਆਂਗਣਵਾੜੀ ਵਰਕਰਾਂ ਦਾ 5 ਲੱਖ ਦਾ ਸਿਹਤ ਬੀਮਾ ਵੀ ਸਰਕਾਰ ਵੱਲੋਂ ਕੀਤਾ ਜਾਵੇਗਾ।

Punjab News: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਂਗਣਵਾੜੀ ਵਰਕਰਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਸਿਹਤ ਬੀਮਾ ਦਿੱਤਾ ਹੈ। ਸੀਐਮ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਮਿਲਣਗੇ ਤੇ ਆਂਗਣਵਾੜੀ ਵਰਕਰਾਂ ਦਾ 5 ਲੱਖ ਦਾ ਸਿਹਤ ਬੀਮਾ ਵੀ ਸਰਕਾਰ ਵੱਲੋਂ ਕੀਤਾ ਜਾਵੇਗਾ।
ਦਰਅਸਲ ਆਂਗਣਵਾੜੀ ਵਰਕਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਚੋਣਾਂ ਨੇੜੇ ਆਉਣ ਕਰਕੇ ਮੁੱਖ ਮੰਤਰੀ ਚੰਨੀ ਹਰ ਵਰਗ ਨੂੰ ਸ਼ਾਂਤ ਕਰਨ ਵਿੱਚ ਲੱਗੇ ਹੋਏ ਹਨ। ਇਸ ਲਈ ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਨੀ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਤੋਹਫਾ ਦਿੱਤਾ ਸੀ। ਪੰਜਾਬ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਦੇ ਇਸ ਫੈਸਲੇ ਨਾਲ ਕਰੀਬ ਦੋ ਲੱਖ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਸਰਕਾਰ ਵੱਲੋਂ 1200 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਇਸ ਨਾਲ ਪੰਜ ਏਕੜ ਤੱਕ ਦੇ ਜ਼ਮੀਨ ਮਾਲਕਾਂ ਦਾ ਦੋ ਲੱਖ ਤੱਕ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ ਹੋ ਜਾਵੇਗਾ।
Major demands of over 70,000 workers will be resolved on 30th December, 2021 at 11 a.m. in Dana Mandi of district Sri Chamkaur Sahib pic.twitter.com/HYBq9fnVXi
— Charanjit S Channi (@CHARANJITCHANNI) December 28, 2021
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਲਜ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਮੁਫਤ ਬੱਸ ਪਾਸ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ 58 ਬੱਸਾਂ ਨੂੰ ਹਰੀ ਝੰਡੀ ਦਿੰਦਿਆਂ ਸੂਬੇ ਦੇ ਲੋਕਾਂ ਖਾਸ ਕਰਕੇ ਔਰਤਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਜੋ ਹੁਣ ਨਵੀਆਂ ਬੱਸਾਂ ਵਿੱਚ ਮੁਫਤ ਸਫ਼ਰ ਦਾ ਆਨੰਦ ਲੈ ਸਕਣਗੇ। ਪੰਜਾਬ ਸਰਕਾਰ ਨੇ ਔਰਤਾਂ ਨੂੰ ਪਹਿਲਾਂ ਹੀ ਮੁਫਤ ਸਫਰ ਦੀ ਸਹੂਲਤ ਦਿੱਤੀ ਹੋਈ ਹੈ।






















