(Source: ECI/ABP News/ABP Majha)
Punjab News: ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ, ਸੱਚਾਈ ਸਾਹਮਣੇ ਲਿਆਉਣ ਲਈ ਹੋਏ ਸੀਬੀਆਈ ਜਾਂਚ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ....
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਜਨਤਕ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਲਈ ਸੀਬੀਆਈ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।
ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਇਹ ਮੰਗ ਉਠਾਈ ਹੈ। ਅਕਾਲੀ ਦਲ ਦੇ ਵਫ਼ਦ ਨੇ ਅਪੀਲ ਕੀਤੀ ਹੈ ਕਿ ਦਿੱਲੀ ਆਬਕਾਰੀ ਘਪਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੀ ਪੰਜਾਬ ਦੀ ਆਬਕਾਰੀ ਨੀਤੀ ਘੜਨ ’ਚ ਅਹਿਮ ਰੋਲ ਨਿਭਾਇਆ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੰਡੀਗੜ੍ਹ ਰਾਜ ਭਵਨ ਵਿੱਚ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ। ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਸੂਬੇ ’ਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਵਿੱਚ ਨਾਕਾਮ ਰਹਿਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ