ਪੜਚੋਲ ਕਰੋ

ਨਿਰਮਲ ਸਿੰਘ ਕਾਹਲੋਂ ਦੇ ਦਿਹਾਂਤ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਦੁੱਖ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸੀ

ਅੰਮ੍ਰਿਤਸਰ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸੀ ਅਤੇ  ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ 'ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਤੜਕੇ ਅਕਾਲ ਚਲਾਨਾਂ ਕਰ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ,

ਸੁਖਬੀਰ ਬਾਦਲ ਨੇ ਕਿਹਾ, "ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਜੀ ਕਾਹਲੋਂ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਕਾਹਲੋਂ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸੀ। ਉਸਦੀ ਬੁੱਧੀਮਾਨ ਸਲਾਹ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਦੁੱਖ ਦੀ ਘੜੀ ਵਿੱਚ ਕਾਹਲੋਂ ਪਰਿਵਾਰ ਦੇ ਨਾਲ ਖੜ੍ਹਾ ਹਾਂ।"

ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਸਮੇਂ ਤੋਂ ਫੋਰਟਿਸ ਹਸਪਤਾਲ ਅੰਮ੍ਰਿਤਸਰ 'ਚ ਜ਼ੇਰੇ ਇਲਾਜ ਸਨ ਪਰ ਅੱਜ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਏ। ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।

ਇਸ ਦੇ ਨਾਲ ਬੀਜੇਪੀ ਲੀਡਰ ਬਲਵਿੰਦਰ ਸਿੰਘ ਲਾਡੀ ਨੇ ਕਿਹਾ, "ਅਕਾਲੀ ਦਲ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਸਦੀਵੀ ਵਿਛੋੜੇ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ।ਪਰਮਾਤਮਾ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।"

2022 'ਚ ਉਨਾਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਚੋਣ ਲੜੀ ਤੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੁਝ ਵੋਟਾਂ ਦੇ ਫਰਕ ਨਾਲ ਹਾਰ ਗਏ। ਨਿਰਮਲ ਸਿੰਘ ਕਾਹਲੋਂ ਦਾ ਨਾਮ ਪੰਜਾਬ ਦੇ ਵੱਡੇ ਟਰਾਂਸਪੋਰਟਰਾਂ 'ਚ ਵੀ ਸ਼ੁਮਾਰ ਰਿਹਾ ਹੈ।

ਮੌਜੂਦਾ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਵੀ ਦੁੱਖ ਪ੍ਰਗਟਾਇਆ ਹੈ, "ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਰਦਾਰ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਸੁਣੀ ਹੈ,ਇਸ ਦੁੱਖ ਦੀ ਘੜੀ ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹੋਇਆ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ।"

ਕਿਸੇ ਵੇਲੇ ਅਕਾਲੀ ਨੇਤਾ ਜਥੇਦਾਰ ਗੁਰਚਰਣ ਸਿੰਘ ਟੋਹੜਾ ਦੇ ਕਾਫੀ ਕਰੀਬੀ ਵੀ ਰਹੇ ਤੇ ਫਿਰ ਬਾਦਲ ਪਰਿਵਾਰ ਨਾਲ ਵੀ ਨਿਰਮਲ ਸਿੰਘ ਕਾਹਲੋਂ ਦੀਆਂ ਕਰੀਬੀਆਂ ਬਣੀਆਂ ਰਹੀਆਂ ਨਿਰਮਲ ਸਿੰਘ ਕਾਹਲੋਂ ਦਾ ਸਸਕਾਰ ਗੁਰਦਾਸਪੁਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਦਾਦੂਜੋਧ 'ਚ ਕੱਲ ਮਿਤੀ 17 ਜੁਲਾਈ ਨੂੰ  ਕਰੀਬ 11.30 ਵਜੇ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

ਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾਕੇਂਦਰੀ ਕੈਬਿਨੇਟ ਦੇ ਫੈਸਲਿਆਂ ਦੀ ਕਿਸਾਨ ਲੀਡਰ ਨੇ ਖੋਲੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget