ਵਿਧਾਨ ਸਭਾ ‘ਚ CM ਮਾਨ ਨੇ ਪਵਿੱਤਰ ਗੰਥ ਬਿੱਲ ਕੀਤਾ ਪੇਸ਼, ਵਿਰੋਧੀ ਧਿਰ ਨੇ ਤਿਆਰੀ ਲਈ ਮੰਗਿਆ ਸਮਾ, CM ਮਾਨ ਨੇ ਕਿਹਾ-ਬੱਚੇ-ਬੱਚੇ ਨੂੰ ਯਾਦ ਹੈ ਬਰਗਾੜੀ...
ਸਪੀਕਰ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਵੱਲੋਂ ਇੱਕ ਬਹੁਤ ਹੀ ਮਹੱਤਵਪੂਰਨ ਬਿੱਲ ਲਿਆਂਦਾ ਗਿਆ ਹੈ। ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਾਣਕਾਰੀ ਦੀ ਘਾਟ ਕਾਰਨ ਕੱਲ੍ਹ ਬਹਿਸ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਹੁਣ ਇਸ ਮੁੱਦੇ 'ਤੇ ਕੱਲ੍ਹ ਬਹਿਸ ਹੋਵੇਗੀ।

Punjab News: ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਤੀਜਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਵਿੱਤਰ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਨੂੰ ਰੋਕਣ ਲਈ ਪੰਜਾਬ ਰੋਕਥਾਮ ਅਪਰਾਧ ਬਿੱਲ, 2025 ਨਾਲ ਸਬੰਧਤ ਬਿੱਲ ਪੇਸ਼ ਕੀਤਾ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਪਾਰਟੀ ਆਗੂਆਂ ਨੂੰ ਆਪਣੇ ਕੈਬਿਨ ਵਿੱਚ ਬੁਲਾਇਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਤਾਂ ਜੋ ਬਿੱਲ ਪੇਸ਼ ਕਰਦੇ ਸਮੇਂ ਕੋਈ ਹੰਗਾਮਾ ਨਾ ਹੋਵੇ।
ਸਪੀਕਰ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਵੱਲੋਂ ਇੱਕ ਬਹੁਤ ਹੀ ਮਹੱਤਵਪੂਰਨ ਬਿੱਲ ਲਿਆਂਦਾ ਗਿਆ ਹੈ। ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਾਣਕਾਰੀ ਦੀ ਘਾਟ ਕਾਰਨ ਕੱਲ੍ਹ ਬਹਿਸ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਹੁਣ ਇਸ ਮੁੱਦੇ 'ਤੇ ਕੱਲ੍ਹ ਬਹਿਸ ਹੋਵੇਗੀ।
ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਮੈਂ ਵਿਧਾਨ ਸਭਾ ਵਿੱਚ ਬੇਅਦਬੀ ਨਾਲ ਸਬੰਧਤ ਕਾਨੂੰਨ ਲਈ ਪ੍ਰਸਤਾਵ ਪੇਸ਼ ਕੀਤਾ। ਹਾਲਾਂਕਿ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮੁੱਦੇ ਉੱਤੇ ਕੱਲ੍ਹ ਨੂੰ ਬਹਿਸ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੇ ਤਿਆਰੀ ਕਰਨੀ ਹੈ। ਉਨ੍ਹਾਂ ਕਿਹਾ ਕਿ ਬੱਚੇ-ਬੱਚੇ ਤੋਂ ਪੁੱਛੋ ਕਿ ਕੋਟਕਪੂਰਾ ਵਿੱਚ ਕੀ ਹੋਇਆ, ਬਰਗਾੜੀ ਵਿੱਚ ਕੀ ਹੋਇਆ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਨੇ ਬੇਅਦਬੀ ਦੇ ਮੁੱਦੇ ਲਈ ਤਿਆਰੀ ਕਰਨੀ ਹੈ। ਵਿਸ਼ਾ ਅਜਿਹਾ ਹੈ ਕਿ ਪੂਰੀ ਮਨੁੱਖਤਾ ਸ਼ਾਮਲ ਹੈ। ਅਸੀਂ ਆਪਣੀ ਬਹਿਸ ਮੁਲਤਵੀ ਕਰ ਦਿੱਤੀ ਹੈ। ਜੋ ਵੀ ਕੱਲ੍ਹ ਬੋਲੇਗਾ, ਉਹ ਢੁਕਵਾਂ ਬੋਲੇਗਾ, ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋ ਜਾਵੇਗਾ। ਪੰਜਾਬ ਪਹਿਲਾ ਸੂਬਾ ਹੈ, ਜੋ ਆਪਣਾ ਬਿੱਲ ਲਿਆ ਰਿਹਾ ਹੈ। ਮੈਂ ਫਿਰ ਕਾਂਗਰਸ ਨੂੰ ਕਹਿੰਦਾ ਹਾਂ ਕਿ ਅੱਜ ਕੋਈ ਤਿਆਰੀ ਨਹੀਂ ਹੈ ਕੱਲ੍ਹ ਨੂੰ ਤਿਆਰੀ ਕਰਕੇ ਆਇਓ
ਦੱਸ ਦਈਏ ਕਿ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਦੇ ਮਕਸਦ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਕਾਬਲੇਗੌਰ ਹੈ ਕਿ ਹੁਣ ਤੱਕ ਅਜਿਹਾ ਕੋਈ ਵਿਸ਼ੇਸ਼ ਕਾਨੂੰਨ ਮੌਜੂਦ ਨਹੀਂ ਜੋ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਨੂੰ ਸਿੱਧੇ ਤੌਰ ’ਤੇ ਮੁਖਾਤਬ ਹੁੰਦਾ ਹੋਵੇ ਜਿਸ ਦੇ ਨਤੀਜੇ ਵਜੋਂ ਅਪਰਾਧੀ ਗੰਭੀਰ ਕਾਰਵਾਈ ਤੋਂ ਅਕਸਰ ਬਚ ਨਿਕਲਦੇ ਸਨ। ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਜੁੜੇ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਦੀ ਵਿਵਸਥਾ ਕਰਕੇ ਇਸ ਕਾਨੂੰਨੀ ਖਲਾਅ ਨੂੰ ਭਰਨਾ ਹੈ। ਇਸ ਤਜਵੀਜ਼ਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਮੁਤਾਬਕ ਸਜ਼ਾ ਮਿਲੇਗੀ।






















