ਪੜਚੋਲ ਕਰੋ

Punjab News : ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

 Punjab News : ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ

 Punjab News : ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।


ਇੱਥੇ ਸ਼ੁੱਕਰਵਾਰ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਿਮਾਰੀ ਦੇ ਫੈਲਾਅ ਉਤੇ ਕਾਬੂ ਪਾਉਣ ਲਈ ਤਾਲਮੇਲ ਕਰ ਕੇ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਡੇਂਗੂ ਦੀ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਜ਼ਿਆਦਾਤਰ ਥਾਵਾਂ ਤੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਪਰ ਕਈ ਥਾਵਾਂ ਉਤੇ ਪਾਣੀ ਖੜ੍ਹਾ ਹੈ, ਜਿਹੜਾ ਮੱਛਰ ਦੇ ਪ੍ਰਜਣਨ ਦਾ ਸਥਾਨ ਬਣ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਕੇਂਦਰ ਬਿੰਦੂ ਸੂਬੇ ਨੂੰ ਮੱਛਰਾਂ ਤੋਂ ਮੁਕਤ ਕਰਨ ਉਤੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ।

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਦਵਾਈ ਦੇ ਛਿੜਕਾਅ ਲਈ ਵਿਆਪਕ ਪ੍ਰਬੰਧ ਕਰਨ ਅਤੇ ਲਾਰਵਾ ਦੀ ਚੈਕਿੰਗ ਲਈ ਮੁਲਾਜ਼ਮਾਂ ਦੀ ਤਾਇਨਾਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਪੁਖ਼ਤਾ ਕਦਮ ਚੁੱਕਣ ਦੀ ਲੋੜ ਹੈ ਅਤੇ ਪੀੜਤਾਂ ਨੂੰ ਤੁਰੰਤ ਦਵਾਈ ਮੁਹੱਈਆ ਕਰਨ ਉਤੇ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪਿਛਲੇ ਸਾਲ ਦੇ ਮੁਕਾਬਲੇ ਡੇਂਗੂ ਦੇ ਕੇਸ ਹਾਲੇ ਘੱਟ ਹਨ ਪਰ ਹੜ੍ਹਾਂ ਦੇ ਮੱਦੇਨਜ਼ਰ ਡੇਂਗੂ ਉਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ।

ਮੁੱਖ ਮੰਤਰੀ ਨੇ ਡੇਂਗੂ ਉਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੇ ਲਾਰਵਾ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਜਾਵੇ। ਭਗਵੰਤ ਮਾਨ ਨੇ ਆਖਿਆ ਕਿ ਸਿਹਤ ਵਿਭਾਗ ਹੋਰ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਡੇਂਗੂ ਦੇ ਮੱਛਰ ਦੀ ਰੋਕਥਾਮ ਲਈ ਕੋਸ਼ਿਸ਼ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਸਾਇੰਸ ਦੇ ਖ਼ੇਤਰ ਵਿੱਚ ਹੋਈਆਂ ਖੋਜਾਂ ਦੇ ਬਾਵਜੂਦ ਡੇਂਗੂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ ਉਤੇ ਕਾਬੂ ਪਾਉਣ ਦੀ ਕੁੰਜੀ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਤੇ ਲੋਕਾਂ ਨੂੰ ਡੇਂਗੂ ਵਿਰੁੱਧ ਕੋਸ਼ਿਸ਼ਾਂ ਜਾਰੀ ਰੱਖਣ ਲਈ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਯਕੀਨ ਦਿਵਾਇਆ ਕਿ ਡੇਂਗੂ ਕੰਟਰੋਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬਾ ਸਰਕਾਰ ਜੰਗੀ ਪੱਧਰ ਉਤੇ ਕੋਸ਼ਿਸ਼ਾਂ ਕਰੇਗੀ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget