ਫਾਜ਼ਿਲਕਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਲਈ 32 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਮੰਗਲਵਾਰ ਨੂੰ ਇੱਥੇ ਆਪਣੇ ਦਫ਼ਤਰ ਵਿਖੇ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ।





ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਸਾਲ 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਸਮੇਂ ਦੀ ਸਰਕਾਰ ਨੇ ਸਿਵਾਏ ਬਹਾਨੇ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ।


ਭਗਵੰਤ ਮਾਨ ਨੇ ਕਿਹਾ ਕਿ 28 ਕਰੋੜ ਰੁਪਏ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਜਦਕਿ 4 ਕਰੋੜ ਰੁਪਏ ਦੇ ਘਰਾਂ ਅਤੇ ਹੋਰ ਇਮਾਰਤਾਂ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਪ੍ਰੇਸ਼ਾਨ ਲੋਕਾਂ ਨੂੰ ਰਾਹਤ ਨਹੀਂ ਮਿਲ ਸਕੀ।


ਉਨ੍ਹਾਂ ਕਿਹਾ ਕਿ ਉਸ ਸਮੇਂ ਦੀਆਂ ਸਰਕਾਰਾਂ ਦਾ ਨਾਂਹ-ਪੱਖੀ ਰਵੱਈਆ ਇਸ ਗੱਲ ਤੋਂ ਝਲਕਦਾ ਹੈ ਕਿ ਲੋਕਾਂ ਨੂੰ ਮੁਆਵਜ਼ੇ ਵਜੋਂ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਲੋਕਾਂ ਦੀ ਭਲਾਈ ਲਈ ਚਿੰਤਤ ਆਮ ਆਦਮੀ ਦੀ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਲੋਕਾਂ ਨੂੰ ਮੁਆਵਜ਼ਾ ਵੰਡਣ ਦੀ ਰਸਮੀ ਕਾਰਵਾਈ ਤੁਰੰਤ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।


ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕ ਨਰਿੰਦਰਪਾਲ ਸਿੰਘ, ਅਮਨਦੀਪ ਸਿੰਘ ਅਤੇ ਜਗਦੀਪ ਕੰਬੋਜ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਫਾਜ਼ਿਲਕਾ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ