ਪੜਚੋਲ ਕਰੋ

ਮੁੱਖ ਮੰਤਰੀ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸੂਬੇ 'ਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਜਲ ਸਪਲਾਈ ਸਕੀਮਾਂ ਲਈ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਆਦੇਸ਼

ਜਲ ਜੀਵਨ ਮਿਸ਼ਨ ਤਹਿਤ 99.63 ਫੀਸਦੀ ਪੇਂਡੂ ਪਰਿਵਾਰਾਂ ਕੋਲ ਪਾਣੀ ਦੀ ਟੂਟੀ ਦੇ ਕੁਨੈਕਸ਼ਨ ਹਨ ਅਤੇ 23 ਜ਼ਿਲ੍ਹਿਆਂ ਵਿੱਚੋਂ 20 ਜ਼ਿਲ੍ਹਿਆਂ ਨੇ 100 ਫੀਸਦੀ ਤੌਰ ਉਤੇ ਇਸ ਨੂੰ ਪੂਰਾ ਕਰ ਲਿਆ ਹੈ ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸੂਬੇ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਜਲ ਸਪਲਾਈ ਸਕੀਮਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਸਕੀਮਾਂ ਲਈ ਸੂਰਜੀ ਊਰਜਾ ਦੀ ਵਰਤੋਂ ਸੂਬੇ ਲਈ ਬਹੁਤ ਲਾਹੇਵੰਦ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਇੱਕ ਪਾਸੇ ਬਿਜਲੀ ਦੀ ਬੱਚਤ ਹੋਵੇਗੀ ਅਤੇ ਦੂਜੇ ਪਾਸੇ ਪਿੰਡਾਂ ਵਿੱਚ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਇਸ ਪਹਿਲਕਦਮੀ ਰਾਹੀਂ ਵਿਭਾਗ 1,508 ਪਿੰਡਾਂ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਕੀਮਾਂ ਲਾਗੂ ਕਰਨ ’ਤੇ ਵਿਚਾਰ ਕਰ ਰਿਹਾ ਹੈ ਜਿਸ ਨਾਲ 60.50 ਕਰੋੜ ਦੀ ਲਾਗਤ ਨਾਲ 8708 ਕਿਲੋਵਾਟ ਬਿਜਲੀ ਪੈਦਾ ਕਰਕੇ ਟਿਕਾਊ ਅਤੇ ਸਵੈ-ਨਿਰਭਰਤਾ ਦਾ ਟੀਚਾ ਹਾਸਲ ਕੀਤਾ ਜਾ ਸਕੇਗਾ।

ਇਕ ਹੋਰ ਏਜੰਡੇ 'ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਮੁੱਖ ਮੰਤਰੀ ਨੇ 1,731 ਪਿੰਡਾਂ ਵਿਚ ਡਿਜੀਟਲ ਵਿਵਸਥਾ (ਡਿਦੀਟਲ ਅਡੈਪਟੇਸ਼ਨ) ਲਈ ਵੀ ਸਹਿਮਤੀ ਦਿੱਤੀ ਜਿੱਥੇ ਸਕੀਮਾਂ ਨਾਲ ਸਬੰਧਤ ਵੱਖ-ਵੱਖ ਵਿਧੀਆਂ ਨੂੰ ਇੰਟਰਨੈੱਟ ਨਾਲ ਜੋੜਨ (ਇੰਟਰਨੈੱਟ ਆਫ ਥਿੰਗਜ਼) ਅਤੇ ਜਲ ਸਪਲਾਈ ਦੀ ਦੂਰਵਰਤੀ (ਰਿਮੋਟ) ਨਿਗਰਾਨੀ ਅਤੇ ਸੰਚਾਲਨ ਕੀਤਾ ਜਾਵੇਗਾ।  ਉਨ੍ਹਾਂ ਨੇ 100 ਕਰੋੜ ਰੁਪਏ ਦੀ ਲਾਗਤ ਨਾਲ 93 ਪਿੰਡਾਂ ਅਤੇ 23 ਬਲਾਕਾਂ ਵਿਚ 100 ਫੀਸਦੀ ਤੌਰ ਉਤੇ ਇਸ ਪਾਇਲਟ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ।  ਭਗਵੰਤ ਮਾਨ ਨੇ ਵਿਭਾਗ ਨੂੰ ਐਮ.ਗਰਾਮ-ਸੇਵਾ ਦੇ ਰੂਪ ਵਿਚ ਡਿਜੀਟਲ ਪਹਿਲਕਦਮੀ ਜੋ 100 ਪਿੰਡਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਲਾਂਚ ਕੀਤੀ ਗਈ ਸੀ, ਦੀ ਸ਼ੁਰੂਆਤ ਕਰਨ ਲਈ ਆਖਿਆ ਤਾਂ ਕਿ ਮਾਲੀਆ ਇਕੱਠਾ ਕਰਨ ਅਤੇ ਵਿੱਤੀ ਪ੍ਰਬੰਧਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਜਲ ਜੀਵਨ ਮਿਸ਼ਨ ਤਹਿਤ 99.63 ਫੀਸਦੀ ਪੇਂਡੂ ਪਰਿਵਾਰਾਂ ਕੋਲ ਪਾਣੀ ਦੀ ਟੂਟੀ ਦੇ ਕੁਨੈਕਸ਼ਨ ਹਨ ਅਤੇ 23 ਜ਼ਿਲ੍ਹਿਆਂ ਵਿੱਚੋਂ 20 ਜ਼ਿਲ੍ਹਿਆਂ ਨੇ 100 ਫੀਸਦੀ ਤੌਰ ਉਤੇ ਇਸ ਨੂੰ ਪੂਰਾ ਕਰ ਲਿਆ ਹੈ ਜਦਕਿ ਸਫਾਈ ਦੇ ਪੱਖ ਤੋਂ ਵੀ ਸੂਬਾ ‘ਖੁੱਲ੍ਹੇ ਵਿੱਚ ਸੌਚ ਤੋਂ ਮੁਕਤ’ ਹੈ। ਉਨ੍ਹਾਂ ਕਿਹਾ ਕਿ ਸੂਬਾ ਭਾਰੀ ਧਾਤਾਂ, ਆਰਸੈਨਿਕ, ਫਲੋਰਾਈਡ, ਆਇਰਨ, ਯੂਰੇਨੀਅਮ, ਟੀ.ਡੀ.ਐਸ. ਵਰਗੇ ਪਾਣੀ ਦੀ ਗੁਣਵੱਤਾ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਸ੍ਰੀ ਆਨੰਦਪੁਰ ਸਾਹਿਬ ਵਿੱਚ 1,800 ਤੋਂ ਵੱਧ ਪਿੰਡਾਂ ਨੂੰ ਕਵਰ ਕਰਦੇ ਹੋਏ 2,081 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟਾਂ ਨੂੰ ਛੇਤੀ ਮੁਕੰਮਲ ਕਰਕੇ ਕਾਰਜਸ਼ੀਲ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਆਰਸੈਨਿਕ ਅਤੇ ਫਲੋਰਾਈਡ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਨਿਵਾਰਨ ਕਾਰਜਾਂ ਨੂੰ ਵੀ ਪ੍ਰਮੁੱਖਤਾ ਨਾਲ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕਮਿਊਨਿਟੀ ਸੈਨੇਟਰੀ ਕੰਪਲੈਕਸਾਂ/ਪਲਾਸਟਿਕ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ/ਪਿੰਡਾਂ ਦੇ ਛੱਪੜਾਂ ਦੀ ਮੁਰੰਮਤ ਅਤੇ ਸੋਕ ਪਿੱਟਸ ਦੀ ਉਸਾਰੀ ਲਈ 145 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕਾਰਜ ਚੱਲ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੁਰੱਖਿਅਤ ਪਾਣੀ ਦੀ ਸਪਲਾਈ ਦਾ ਸਿੱਧਾ ਸਬੰਧ ਲੋਕਾਂ ਦੀ ਸਿਹਤ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਨਾਲ ਜੁੜਿਆ ਹੋਇਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget