Chief Minister Pilgrimage Scheme : ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 27 ਨਵੰਬਰ ਭਾਵ ਅੱਜ ਤੋਂ ਸ਼ੁਰੂ ਹੋਵੇਗੀ। ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ 'ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਵੱਡੀ ਗੱਲ ਇਹ ਹੈ ਕਿ ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ 'ਤੇ ਪਹੁੰਚਦੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿੱਚ ਵਿਸਥਾਰਪੂਰਵਕ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਯਾਤਰਾ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਦੀ ਡਿਊਟੀ ਵੀ ਲਾਈ ਗਈ ਹੈ।
ਵਿਧਾਨ ਸਭਾ ਹਲਕੇ ਧੂਰੀ ਤੋਂ ਪਹਿਲੀ ਰੇਲ ਗੱਡੀ ਰਵਾਨਾ ਕਰਨਗੇ ਸੀਐਮ ਮਾਨ
ਯੋਜਨਾ ਤਹਿਤ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਜਾਵੇਗੀ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਰੇਲ ਗੱਡੀ ਰਵਾਨਾ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।
ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ ਯਾਤਰਾ
ਇਹ ਯਾਤਰਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਯਾਤਰਾ ਦਾ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ। ਯਾਤਰੀਆਂ ਲਈ ਖਾਣ-ਪੀਣ ਦਾ ਵੀ ਪ੍ਰਬੰਧ ਹੋਵੇਗਾ। ਦੱਸ ਦਈਏ ਕਿ 6 ਨਵੰਬਰ ਨੂੰ ਹੋਈ ਬੈਠਕ 'ਚ ਸਰਕਾਰ ਨੇ ਮੁੱਖ ਮੰਤਰੀ ਤੀਰਥ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਨਾਲ ਹੀ ਯਾਤਰਾ ਦੇ ਪ੍ਰੋਗਰਾਮ ਨੂੰ ਅੱਗੇ ਲਿਜਾਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਟਰੇਨ ਤੇ ਬੱਸ ਤੋਂ ਵੀ ਕਰਵਾਈ ਜਾਵੇਗੀ ਯਾਤਰਾ
ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ। ਜਦੋਂ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸਾਂ ਰਾਹੀਂ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ