ਕੁਰਾਲੀ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਡਿਆਲਾ ਵਿਖੇ ਐਸਬੀਐਸ ਖਾਲਸਾ ਕਾਲਜ (ਲੜਕੀਆਂ) ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਤੇ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਨੂੰ ਸਮਾਜ ਵਿੱਚ ਅੱਗੇ ਵਧਣ ਲਈ ਪੜ੍ਹਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਵਿੱਚੋਂ ਲੜਕੀ ਤਾਲੀਮ ਹਾਸਲ ਕਰ ਜਾਵੇ ਤਾਂ ਪੂਰੀ ਕੁਲ ਪੜ੍ਹ ਜਾਂਦੀ ਹੈ ਜੋ ਸਾਡੇ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਵੀ ਮਿਲੇ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਐਸਬੀਐਸ ਖਾਲਸਾ ਕਾਲਜ ਪਡਿਆਲਾ ਨੂੰ 10 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰਪ੍ਰਤਾਪ ਸਿੰਘ ਪਡਿਆਲਾ ਦੀ ਅਗਵਾਈ ਵਿਚ ਪਰਿਵਾਰ ਵੱਲੋਂ ਇਸ ਇਲਾਕੇ ਵਿੱਚ ਲੜਕੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਕਰਨ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਖਰੜ ਇਲਾਕੇ ਦੇ ਸਰਪੰਚਾਂ ਦੀ ਮੀਟਿੰਗ ਜਲਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੀਆਂ ਲੋੜਾਂ ਅਨੁਸਾਰ ਵਿਕਾਸ ਲਈ ਵੱਡੇ ਫੈਸਲੇ ਲਏ ਜਾਣਗੇ।
ਇਸ ਮੌਕੇ ਗੁਰਪ੍ਰਤਾਪ ਪਡਿਆਲਾ ਨੇ ਕਿਹਾ ਕਿ ਖਾਸ ਕਰਕੇ ਇਹ ਪਹਿਲੀ ਵਾਰ ਹੋਇਆ ਹੈ ਦੀਵਾਲੀ ਮੌਕੇ ਆਮ ਲੋਕਾਂ ਨੂੰ ਖਾਸ ਕਰਕੇ ਨੂੰ ਦੁਕਾਨਦਾਰਾਂ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰੀ ਦੀਵਾਲੀ ਮਨਾਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ, ਰੇਤਾ ਸਸਤਾ ਕਰਨਾ, ਬਿਜਲੀ ਸਸਤੀ, ਗਰੀਬ ਲੋਕਾਂ ਨੂੰ ਘਰਾਂ ਦੀ ਮਲਕੀਅਤ ਦੇ ਹੱਕ ਦੇਣਾ ਤੇ ਪਾਣੀ ਦੇ ਬਿੱਲ ਮੁਆਫ ਕਰਨ ਵਰਗੇ ਬਹੁਤ ਹੀ ਵੱਡੇ ਫੈਸਲੇ ਦਿਨਾਂ ਵਿੱਚ ਹੀ ਲੈ ਕੇ ਲੋਕਾਂ ਦੇ ਦਿਲ ਜਿੱਤ ਲਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :