Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ।
Farmer Protest: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵਿਚਾਲੇ ਮੀਟਿੰਗ ਹੋਈ ਪਰ ਇਸ ਦੌਰਾਨ ਦੋਵਾਂ ਵਿਚਾਲੇ ਕੋਈ ਸਹਿਮਤੀ ਨਹੀ ਬਣੀ। ਇਸ ਤੋਂ ਬਾਅਦ ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਗੁੱਸੇ ਵਿੱਚ ਚਲੇ ਗਏ ਤੇ ਕਿਹਾ ਜੋ ਕਰਨਾ ਕਰ ਲਓ, ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ 'ਤੇ ਵੀ…
— Bhagwant Mann (@BhagwantMann) March 3, 2025
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ 'ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।
ਮੀਟਿੰਗ ਤੋਂ ਬਾਅਦ ਕਿਸਾਨ ਲੀਡਰਾਂ ਨੇ ਕੀ ਕਿਹਾ ?
ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅੱਧੀਆਂ ਮੰਗਾਂ ਬਾਬਤ ਚਰਚਾ ਹੋ ਗਈ ਸੀ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਧਰਨੇ ਨਾ ਲਾਇਆ ਕਰੋ ਤੇ ਆਪਣੇ 5 ਮਾਰਚ ਵਾਲੇ ਪ੍ਰੋਗਰਾਮ ਬਾਰੇ ਦੱਸੋ, ਜਿਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਪ੍ਰੋਗਰਾਮ ਉਲੀਕਿਆ ਹੋਇਆ ਹੈ ਤੇ ਮੰਗਾਂ ਉੱਤੇ ਚਰਚਾ ਹੋਣ ਬਾਅਦ ਹੀ ਇਸ ਬਾਰੇ ਕੋਈ ਫੈਸਲਾ ਲਿਆ ਜਾਵੇਗਾ ਇਸ ਤੋਂ ਬਾਅਦ ਮੁੱਖ ਮੰਤਰੀ ਮੀਟਿੰਗ ਛੱਡਕੇ ਚਲੇ ਗਏ। ਉਹ ਕਹਿ ਗਏ ਕਿ ਜੇ ਹੁਣ ਉਹ 5 ਮਾਰਚ ਵਾਲਾ ਮਾਰਚ ਕਰਨਗੇ ਤਾਂ ਮੰਗੀਆਂ ਹੋਈਆਂ ਮੰਗਾਂ ਵੀ ਰੱਦ ਕਰ ਦਿੱਤੀਆਂ ਜਾਣਗੀਆਂ।
ਬਲਬੀਰ ਸਿੰਘ ਰਾਜੇਵਾਲ ਨੇ ਕੀ ਕਿਹਾ ?
ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉੱਚੇ ਅਹੁਦੇ ਉੱਤੇ ਬੈਠਾ ਬੰਦਾ ਇਹ ਕਹਿ ਦੇਵੇ ਕਿ 5 ਤਾਰੀਕ ਨੂੰ ਜੋ ਕਰਨਾ ਕਰ ਲਵੋ, ਜੋ ਮੰਗਾਂ ਪਹਿਲਾਂ ਮੰਗੀਆਂ ਨੇ ਉਹ ਵੀ ਰੱਦ ਕੀਤੀਆਂ ਜਾਂਦੀਆਂ ਹਨ ਇਹ ਕਹਿਣਾ ਸਹੀ ਨਹੀਂ ਹੈ। ਉਨ੍ਹਾਂ ਨੇ ਪਹਿਲਾਂ ਵੀ ਕਈ ਮੁੱਖ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੂੰ ਗੁੱਸਾ ਆ ਜਾਵੇ। ਉਨ੍ਹਾਂ ਨੇ ਕਿਹਾ ਕਿ 5 ਮਾਰਚ ਵਾਲਾ ਉਨ੍ਹਾਂ ਦਾ ਪ੍ਰਦਰਸ਼ਨ ਪੱਕਾ ਹੈ ਉਹ ਪ੍ਰਦਰਸ਼ਨ ਜ਼ਰੂਰ ਕਰਨਗੇ। ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਆਉਣ ਦਿੰਦੀ ਹੈ ਜਾਂ ਫਿਰ ਰਾਹ ਵਿੱਚ ਰੋਕਦੀ ਹੈ ਜਾਂ ਘਰਾਂ ਤੋਂ ਹੀ ਗ੍ਰਿਫ਼ਤਾਰ ਕਰੇਗੀ ਪਰ ਉਨ੍ਹਾਂ ਦੀ ਤਿਆਰੀ ਪੂਰੀ ਹੈ।






















