ਭਵਾਨੀਗੜ੍ਹ: ਭਵਾਨੀਗੜ੍ਹ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ 25 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਬਖੋਪੀਰ ਨੂੰ ਜਾਂਦੀ ਸੜਕ ਤੇ ਇਕ ਕਾਰ ਨੂੰ ਰੋਕਿਆ ਜਿਸ ਵਿਚ ਤਿੰਨ ਵਿਅਕਤੀ ਸਵਾਰ ਸਨ, ਦੀ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ ਹੈਰੋਇਨ ਬਰਾਮਦ ਹੋਈ ।
ਇਨ੍ਹਾਂ ਨੂੰ ਕਾਬੂ ਕਰਦਿਆਂ ਪੁਲੀਸ ਨੇ ਤਿੰਨਾਂ ਨੌਜਵਾਨਾਂ ਤੋਂ ਹੈਰੋਇਨ ਸਪਲਾਇਰ ਦੇ ਬਾਰੇ ਪਤਾ ਕਰਕੇ ਚਾਰ ਵਿਅਕਤੀਆਂ ਦੇ ਖਿਲਾਫ਼ ਨਸ਼ੀਲਾ ਪਦਾਰਥ ਐਕਟ ਦੇ ਤਹਿਤ ਕੇਸ ਦਰਜ ਕਰਕੇ ਸਪਲਾਇਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਅਜੇ ਦੋ ਦਿਨ ਪਹਿਲਾਂ ਹੀ ਮੁਕਤਸਰ ਦੇ ਥਾਣਾ ਕਾਲਾਂਵਾਲੀ ਦੀ ਪੁਲੀਸ ਨੇ ਪਿੰਡ ਦਾਦੂ ਖੇਤਰ ਤੋਂ ਮੋਟਰਸਾਈਕਲ ਉੱਤੇ ਸਵਾਰ ਤਿੰਨ ਨੌਜਵਾਨਾਂ ਨੂੰ 18 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ ਵਾਸੀ ਪਿੰਡ ਦੇਸੂ ਮਲਕਾਣਾ ਅਤੇ ਲਵਪ੍ਰੀਤ ਸਿੰਘ ਵਾਸੀ ਵਾਰਡ ਨੰਬਰ ੫ ਤਲਵੰਡੀ ਸਾਬੋ ਦੇ ਰੂਪ ਵਿੱਚ ਹੋਈ ਸੀ।