ਦਰਬਾਰ ਸਾਹਿਬ ਕੰਪਲੈਕਸ 'ਚੋਂ ਅਗਵਾ ਬੱਚਾ ਲੱਭਿਆ, ਮੁਲਜ਼ਮ ਗ੍ਰਿਫ਼ਤਾਰ
ਦਰਬਾਰ ਸਾਹਿਬ ਕੰਪਲੈਕਸ 'ਚੋਂ ਆਪਣੀ ਮਾਂ ਨਾਲ ਸੁੱਤੇ ਬੱਚੇ ਨੂੰ ਅਗਵਾ ਕੀਤੇ ਜਾਣ ਤੋਂ ਬਾਅਦ ਸਥਾਨਕ ਪੁਲਿਸ ਨੇ ਐਸਜੀਪੀਸੀ ਦੀ ਮਦਦ ਦੇ ਨਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਬੱਚੇ ਨੂੰ ਲੱਭ ਲਿਆ ਹੈ।

ਅੰਮ੍ਰਿਤਸਰ: ਦਰਬਾਰ ਸਾਹਿਬ ਕੰਪਲੈਕਸ 'ਚੋਂ ਆਪਣੀ ਮਾਂ ਨਾਲ ਸੁੱਤੇ ਬੱਚੇ ਨੂੰ ਅਗਵਾ ਕੀਤੇ ਜਾਣ ਤੋਂ ਬਾਅਦ ਸਥਾਨਕ ਪੁਲਿਸ ਨੇ ਐਸਜੀਪੀਸੀ ਦੀ ਮਦਦ ਦੇ ਨਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਬੱਚੇ ਨੂੰ ਲੱਭ ਲਿਆ ਹੈ।
ਜਾਣਕਾਰੀ ਮੁਤਾਬਿਕ ਪੰਡੋਰੀ ਮਹਿਮਾ, ਥਾਣਾ ਚਾਟੀਵਿੰਡ ਦੀ ਰਹਿਣ ਵਾਲੀ ਮਹਿਲਾ ਨਾਲ ਉਸ ਦਾ ਬੱਚਾ ਸੁੱਤਾ ਹੋਇਆ ਸੀ ਤੇ ਅਚਾਨਕ ਉਸ ਨੇ ਸਵੇਰੇ ਤੜਕੇ ਉੱਠ ਕੇ ਦੇਖਿਆ ਤਾਂ ਬੱਚਾ ਗਾਇਬ ਸੀ ਤਾਂ ਮਹਿਲਾ ਨੇ ਸ਼੍ਰੋਮਣੀ ਕਮੇਟੀ ਦੇ ਸਥਾਨਕ ਸੇਵਾਦਾਰਾਂ ਨਾਲ ਸੰਪਰਕ ਕੀਤਾ ਤੇ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਗਿਆ।
ਜਿਸ ਮਗਰੋਂ ਪੁਲਿਸ ਤੇ ਐਸਜੀਪੀਸੀ ਨੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮ ਦੀ ਸ਼ਨਾਖਤ ਕਰਕੇ ਉਸ ਦਾ ਸੁਰਾਗ ਪਤਾ ਲਗਾਇਆ ਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਗਲਿਆਰਾ ਚੌਕੀ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਂਚ ਅਧਿਕਾਰੀ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਯੂਪੀ ਦਾ ਰਹਿਣ ਵਾਲਾ ਹੈ ਤੇ ਕਾਫੀ ਸਮੇਂ ਤੋਂ ਅੰਮ੍ਰਿਤਸਰ 'ਚ ਬਟਾਲਾ ਰੋਡ 'ਤੇ ਫੁੱਟਪਾਥ 'ਤੇ ਰਹਿ ਰਿਹਾ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਦਫਾ 363-ਏ ਤੇ 364 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















