ਪਤੰਗ ਉਡਾ ਰਹੇ ਬੱਚੇ ਦੀ ਕਰੰਟ ਲੱਗਣ ਨਾਲ ਹੋਈ ਮੌਤ, ਦੂਜਾ ਗੰਭੀਰ ਜ਼ਖਮੀ
Ludhiana News: ਲੁਧਿਆਣਾ ਵਿੱਚ ਬੁੱਧਵਾਰ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।
Ludhiana News: ਲੁਧਿਆਣਾ ਵਿੱਚ ਬੁੱਧਵਾਰ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਦੋਵੇਂ ਬੱਚੇ ਘਰ ਦੀ ਛੱਤ 'ਤੇ ਪਤੰਗ ਉਡਾ ਰਹੇ ਸਨ। ਇਸ ਦੌਰਾਨ ਉਸ ਦੀ ਡੋਰ ਹਾਈ ਵੋਲਟੇਜ ਦੀਆਂ ਤਾਰਾਂ ਵਿੱਚ ਫੱਸ ਗਈ। ਬੱਚਾ ਤਾਰ ਤੋਂ ਡੋਰ ਹੱਟਾਉਣ ਗਿਆ ਸੀ ਕਿ ਅਚਾਨਕ ਕਰੰਟ ਲੱਗ ਗਿਆ।
ਇਸ ਕਾਰਨ ਉਸਦੀ ਮੌਤ ਹੋ ਗਈ। ਦੂਜੇ ਬੱਚੇ ਨੇ ਸ਼ੋਰ ਮਚਾਇਆ ਤਾਂ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਕਰੰਟ ਲੱਗਣ ਤੋਂ ਬਚਾਇਆ। ਲੋਕ ਝੁਲਸੇ ਬੱਚੇ ਨੂੰ ਨਿੱਜੀ ਹਸਪਤਾਲ ਲੈ ਕੇ ਗਏ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮਰਨ ਵਾਲੇ ਬੱਚੇ ਦਾ ਨਾਂ ਮਨਕੀਰਤ ਸਿੰਘ ਹੈ, ਉਸ ਦੀ ਉਮਰ 7 ਸਾਲ ਸੀ।
ਇਹ ਵੀ ਪੜ੍ਹੋ : ਆਸਟ੍ਰੇਲੀਅਨ ਪਿਜ਼ਾ ਕੰਪਨੀ ਨੂੰ ਭਾਰਤੀ ਮਹਿਲਾ ਨਾਲ ਪੰਗਾ ਪਿਆ ਮਹਿੰਗਾ, 53000 ਡਾਲਰ ਠੋਕਿਆ ਹਰਜਾਨਾ
ਜ਼ਖਮੀ ਦੀ ਪਛਾਣ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ। ਅਮਨਪ੍ਰੀਤ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ।
Chandigarh News: ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ
ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਨਕੀਰਤ ਨੂੰ ਡੋਰ ਤੋਂ ਛੁਡਾਉਣ ਗਿਆ ਸੀ ਕਿ ਅਚਾਨਕ ਉਸ ਨੂੰ ਵੀ ਕਰੰਟ ਲੱਗ ਗਿਆ। ਕਰੰਟ ਲੱਗਣ ਕਾਰਨ ਉਸ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ। ਉਸ ਨੇ ਰੌਲਾ ਪਾਇਆ, ਜਿਸ ’ਤੇ ਲੋਕ ਇਕੱਠੇ ਹੋ ਗਏ। ਲੋਕ ਹੀ ਉਸ ਨੂੰ ਹਸਪਤਾਲ ਲੈ ਗਏ। ਹਸਪਤਾਲ ਵਿੱਚ ਮਨਕੀਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਨਕੀਰਤ ਦੀ ਲਾਸ਼ ਨੂੰ ਹਸਪਤਾਲ 'ਚ ਰਖਵਾਇਆ ਗਿਆ ਹੈ। ਅੱਜ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ