ਕਰੰਟ ਲੱਗਣ ਨਾਲ ਬੱਚੇ ਦੀ ਮੌਤ, ਸਕੂਲ 'ਚ ਅੰਬ ਤੋੜਦੇ ਸਮੇਂ ਲੱਗਿਆ ਬਿਜਲੀ ਦਾ ਝਟਕਾ
ਸਕੂਲਾਂ 'ਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਸ਼ਨੀਵਾਰ ਨੂੰ ਸਕੂਲ 'ਚ ਖੇਡਣ ਗਏ ਇੱਕ ਵਿਦਿਆਰਥੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ। 7ਵੀਂ ਜਮਾਤ ਦੇ 13 ਸਾਲਾ ਵਿਦਿਆਰਥੀ ਹਰੀਸ਼ ਭੱਟੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।
Jalandhar News : ਪੰਜਾਬ 'ਚ ਹੜ੍ਹਾਂ ਕਾਰਨ ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ 'ਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਸ਼ਨੀਵਾਰ ਨੂੰ ਸਕੂਲ 'ਚ ਖੇਡਣ ਗਏ ਇੱਕ ਵਿਦਿਆਰਥੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ। 7ਵੀਂ ਜਮਾਤ ਦੇ 13 ਸਾਲਾ ਵਿਦਿਆਰਥੀ ਹਰੀਸ਼ ਭੱਟੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਿੰਡ ਕਾਹਮਾ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 16 ਜੁਲਾਈ ਤੱਕ ਛੁੱਟੀਆਂ ਚੱਲ ਰਹੀਆਂ ਹਨ। ਹਰੀਸ਼ ਭੱਟੀ ਸਕੂਲ ਦਾ ਹੀ ਵਿਦਿਆਰਥੀ ਸੀ। ਉਹ ਸ਼ਨੀਵਾਰ ਨੂੰ ਆਪਣੇ ਦੋਸਤਾਂ ਨਾਲ ਖੇਡਣ ਲਈ ਸਕੂਲ ਪਹੁੰਚਿਆ। ਇਸ ਦੌਰਾਨ ਬੱਚਿਆਂ ਨੇ ਅੰਬ ਤੋੜਨ ਬਾਰੇ ਸੋਚਿਆ।
ਲੋਹੇ ਦਾ ਸਰੀਏ ਨੇ ਬਿਜਲੀ ਦੀਆਂ ਤਾਰਾਂ ਨੂੰ ਛੂਹਿਆ
ਦੱਸਿਆ ਜਾ ਰਿਹਾ ਹੈ ਕਿ ਹਰੀਸ਼ ਨੇ ਲੋਹੇ ਦੇ ਸਰੀਏ ਨਾਲ ਅੰਬ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜਿੱਥੇ ਹੇਠਾਂ ਪਾਣੀ ਸੀ, ਉੱਪਰੋਂ ਹਾਈ ਵੋਲਟੇਜ ਦੀਆਂ ਤਾਰਾਂ ਲੰਘ ਰਹੀਆਂ ਸਨ, ਜੋ ਕਿ ਲੋਹੇ ਦੀਆਂ ਸਲਾਖਾਂ ਨੂੰ ਛੂਹ ਗਈਆਂ ਅਤੇ ਹਰੀਸ਼ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਦੇਖ ਕੇ ਬੱਚੇ ਡਰ ਕੇ ਭੱਜ ਗਏ।
ਬੱਚਿਆਂ ਨੇ ਹਰੀਸ਼ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਤਾਂ ਉਹ ਮੌਕੇ 'ਤੇ ਪੁੱਜੇ। ਹਰੀਸ਼ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਖੁਦ ਬੀਮਾਰ ਰਹਿੰਦਾ ਹੈ ਅਤੇ ਕੋਈ ਕੰਮ ਨਹੀਂ ਕਰਦਾ। ਉਸ ਦੀ ਪਤਨੀ ਘਰਾਂ ਵਿਚ ਖਾਣਾ ਬਣਾਉਣ ਦਾ ਕੰਮ ਕਰਦੀ ਹੈ ਤੇ ਉਸ ਨਾਲ ਹੀ ਪਰਿਵਾਰ ਦਾ ਗੁਜ਼ਾਰਾ ਚਲਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ