ਹੁਸ਼ਿਆਰਪੁਰ: ਪੰਜਾਬ ਵਿੱਚ ਬੱਚਿਆਂ ਦੇ ਚੁੱਕੇ ਜਾਣ ਦੀਆਂ ਕਈ ਵਾਰਦਾਤਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਅੱਜ ਹੁਸ਼ਿਆਰਪੁਰ ਵਿੱਚ ਇੱਕ ਔਰਤ ਨੂੰ ਬੱਚਾ ਚੁੱਕਦੇ ਸਮੇਂ ਰੰਗੇ ਹੱਥੀਂ ਫੜਿਆ ਗਿਆ। ਲੋਕਾਂ ਨੇ ਔਰਤ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਸਥਾਨਕ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।
ਇਨ੍ਹੀਂ ਦਿਨੀਂ ਸੂਬੇ ਵਿੱਚ ਬੱਚਿਆਂ ਦੇ ਗਾਇਬ ਹੋਣ ਦਾ ਸਿਲਸਿਲਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਗਰੋਹ ਦੇ ਕੁਝ ਮੈਂਬਰ ਇਨ੍ਹੀਂ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ ‘ਚ ਐਕਟਿਵ ਹਨ। ਤਾਜ਼ਾ ਮਾਮਲਾ ਹੁਸ਼ਿਆਰਪੁਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਬੀਤੀ ਦੇਰ ਸ਼ਾਮ ਔਰਤ ਨੇ ਛੇ ਸਾਲਾ ਬੱਚੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਔਰਤ ਨੇ ਬੱਚੇ ਨੂੰ ਖਾਣ ਦੀ ਚੀਜ਼ ਦਾ ਲਾਲਚ ਦਿੱਤਾ। ਜਦੋਂ ਉਸ ਨੇ ਬੱਚੇ ਦਾ ਹੱਥ ਫੜ੍ਹ ਕੇ ਖਿੱਚਣ ਦੀ ਕੋਸ਼ਿਸ਼ ਕੀਤੀ ਤਾਂ ਬੱਚੇ ਨੇ ਅਚਾਨਕ ਰੌਲਾ ਪਾ ਦਿੱਤਾ।
ਇਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਨੇ ਇਕੱਠੇ ਹੋ ਔਰਤ ਨੂੰ ਫੜ੍ਹ ਲਿਆ ਤੇ ਮੁਲਜ਼ਮ ਨੂੰ ਮਾਡਲ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮਹਿਲਾ ਨੂੰ ਗ੍ਰਿਫ਼ਤਾਰ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ‘ਚ ਐਕਟਿਵ ਬੱਚਾ ਚੋਰ ਗਰੋਹ, ਔਰਤ ਨੂੰ ਕੀਤਾ ਪੁਲਿਸ ਹਵਾਲੇ
ਏਬੀਪੀ ਸਾਂਝਾ
Updated at:
16 Aug 2019 11:28 AM (IST)
ਪੰਜਾਬ ਵਿੱਚ ਬੱਚਿਆਂ ਦੇ ਚੁੱਕੇ ਜਾਣ ਦੀਆਂ ਕਈ ਵਾਰਦਾਤਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਅੱਜ ਹੁਸ਼ਿਆਰਪੁਰ ਵਿੱਚ ਇੱਕ ਔਰਤ ਨੂੰ ਬੱਚਾ ਚੁੱਕਦੇ ਸਮੇਂ ਰੰਗੇ ਹੱਥੀਂ ਫੜਿਆ ਗਿਆ। ਲੋਕਾਂ ਨੇ ਔਰਤ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਸਥਾਨਕ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।
- - - - - - - - - Advertisement - - - - - - - - -