Punjab News : ਪੰਜਾਬ ਵਿੱਚ ਬੱਚਿਆਂ ਦੇ ਲਾਪਤਾ ਹੋਣ ,ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਘਰ ਤੋਂ ਬਾਹਰ ਜਾਣ ਤੋਂ ਡਰਨ ਲੱਗੇ ਹਨ। ਹੁਣ ਜ਼ੀਰਾ ਦੇ ਕੋਟ ਈਸੇ ਖਾਂ ਰੋਡ ਵਾਰਡ ਨੰਬਰ-9 ਤੋਂ ਬੀਤੇ ਕੱਲ੍ਹ ਦੇਰ ਸ਼ਾਮ ਇਕ ਛੋਟੇ ਬੱਚੇ ਦੇ ਭੇਤਭਰੀ ਹਾਲਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 24 ਘੰਟੇ ਬੀਤ ਜਾਣ ’ਤੇ ਵੀ ਬੱਚੇ ਦਾ ਕੁੱਝ ਪਤਾ ਨਹੀਂ ਲੱਗਿਆ। ਜਿਸ ਕਰਕੇ ਰੋਹ 'ਚ ਆਏ ਮਾਪਿਆਂ ਨੇ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ਰੋਸ ਧਰਨਾ ਲਗਾ ਦਿੱਤਾ ਸੀ ਪਰ ਪੁਲਿਸ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਦੇਰ ਸ਼ਾਮ ਜਸ਼ਨ (13) ਪੁੱਤਰ ਚੇਤਰ ਸਿੰਘ ਵਾਸੀ ਕੋਟ ਈਸੇ ਖਾਂ ਰੋਡ ਵਾਰਡ ਨੰਬਰ-9 ਜ਼ੀਰਾ ਘਰੋਂ ਬਾਜ਼ਾਰ ਗਿਆ ਸੀ ਪਰ ਵਾਪਸ ਘਰ ਨਹੀਂ ਮੁੜਿਆ। ਜਿਸ ਤੋਂ ਬਾਅਦ ਮਾਪਿਆਂ ਨੇ ਭਾਲ ਕੀਤੀ ਪਰ ਬੱਚਾ ਨਹੀਂ ਮਿਲਿਆ। ਇਸ ਮਗਰੋਂ ਮਾਪਿਆਂ ਨੇ ਪੁਲਿਸ ਥਾਣਾ ਸਿਟੀ ਜ਼ੀਰਾ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਪਰ ਪੁਲਿਸ ਅਜੇ ਤੱਕ ਬੱਚੇ ਨੂੰ ਲੱਭਣ ਵਿੱਚ ਅਸਫਲ ਰਹੀ ਹੈ।
ਇਹ ਵੀ ਪੜ੍ਹੋ : ਸਰਹਾਲੀ ਥਾਣੇ 'ਤੇ ਰਾਕੇਟ ਹਮਲੇ ਮਗਰੋਂ ਐਸਐਚਓ ਦਾ ਤਬਾਦਲਾ
ਇਸ ਮੌਕੇ ਜ਼ੀਰਾ ਦੇ ਡੀ.ਐੱਸ.ਪੀ. ਪਲਵਿੰਦਰ ਸਿੰਘ ਸੰਧੂ ਅਤੇ ਥਾਣਾ ਸਿਟੀ ਜ਼ੀਰਾ ਦੇ ਐੱਸ.ਐੱਚ.ਓ. ਦੀਪਿਕਾ ਕੰਬੋਜ ਸਮੇਤ ਪੁਲਿਸ ਪਾਰਟੀ ਧਰਨਾਕਾਰੀਆਂ ਕੋਲ ਪਹੁੰਚੇ ਅਤੇ ਭਰੋਸਾ ਦਿਵਾਇਆ ਕਿ ਪੁਲਸ ਵੱਲੋਂ ਬੱਚੇ ਦੀ ਭਾਲ ਲਈ ਟੀਮਾਂ ਬਣਾ ਕੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ’ਚ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਬੱਚੇ ਨੂੰ ਲੱਭ ਲਿਆ ਜਾਵੇਗਾ।
ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਡੇਰਾਬੱਸੀ ਦੀ ਰਾਮਗੜ੍ਹ ਸੜਕ ’ਤੇ ਪੰਚਕੂਲਾ ਨਾਲ ਲੱਗਦੇ ਪਿੰਡ ਕਕਰਾਲੀ ਤੋਂ ਭੇਤਭਰੀ ਹਾਲਤ ਵਿੱਚ ਚਾਰ ਬੱਚੇ ਲਾਪਤਾ ਹੋ ਗਏ ਸਨ। ਇਹ ਚਾਰੋਂ ਆਪਸ ਵਿੱਚ ਦੋਸਤ ਹਨ। ਜਾਣਕਾਰੀ ਅਨੁਸਾਰ ਲਾਪਤਾ ਹੋਏ ਚਾਰਾਂ ਵਿੱਚੋਂ ਤਿੰਨ ਬੱਚੇ ਪਿੰਡ ਕਕਰਾਲੀ ਦੇ ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜ੍ਹਦੇ ਹਨ ਜਦਕਿ ਇਕ 14 ਸਾਲਾਂ ਦਾ ਬੱਚਾ ਵਿਸ਼ਾਲ ਪੜ੍ਹਾਈ ਨਹੀਂ ਕਰਦਾ ਸੀ। ਇਨ੍ਹਾਂ ਵਿੱਚੋਂ ਦੋ ਬੱਚੇ ਆਪਣੇ ਘਰ ਬੈਗ ਰੱਖਣ ਗਏ ਅਤੇ ਮੁੜ ਤੋਂ ਸਕੂਲ ਵਿੱਚ ਖੇਡਣ ਜਾਣ ਦੀ ਗੱਲ ਆਖ ਕੇ ਨਿਕਲ ਗਏ ਜਦਕਿ ਤੀਜਾ ਬੱਚਾ ਆਪਣੇ ਘਰ ਨਹੀਂ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।