ਪੜਚੋਲ ਕਰੋ
Advertisement
ਛੋਟੇਪੁਰ ਬਣਾਉਣਗੇ ਨਵੀਂ ਪਾਰਟੀ!
ਫਰੀਦਕੋਟ: ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਫਰੀਦਕੋਟ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਨਵੀਂ ਬਣਾਉਣ ਦਾ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ ਵੀ ਜਲਦੀ ਹੀ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਸਮਝਦਾਰ ਤੇ ਸਹੀ ਲੋਕਾਂ ਤੋਂ ਰਾਏ ਲੈਣ ਮਗਰੋਂ ਹੀ ਪਾਰਟੀ ਦਾ ਐਲਾਨ ਕਰਨਗੇ।
ਨਵਜੋਤ ਸਿੰਘ ਸਿੱਧੂ ਤੇ ਡਾਕਟਰ ਧਰਮਵੀਰ ਗਾਂਧੀ ਨੂੰ ਨਾਲ ਲੈ ਕੇ ਚਲਣਗੇ। ਛੋਟੇਪੁਰ ਨੇ ਇਸ ਦੌਰਾਨ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਧਰਮ ਦੇ ਨਾਮ 'ਤੇ ਰਾਜਨੀਤੀ ਕਰ ਰਹੇ ਹਨ। ਜਦੋਂ ਉਨ੍ਹਾਂ ਤੋਂ ਸੀਡੀ ਦੇ ਸੱਚ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਕੁਝ ਕੀਤਾ ਹੋਵੇਗਾ ਤਾਂ ਹੀ ਸੀਡੀ ਬਣੇਗੀ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ 'ਤੇ ਕਬਜ਼ਾ ਕਰਨ ਦੇ ਲਈ ਪੰਜਾਬ ਦੇ ਲੀਡਰਾਂ ਨੂੰ ਬਦਨਾਮ ਕੀਤਾ। ਛੋਟੇਪੁਰ ਨੇ ਸੋਸ਼ਲ ਮੀਡੀਆ 'ਤੇ ਵਾਈਰਲ ਮੈਗਜ਼ੀਨ ਪੇਜ਼ ਨੂੰ ਫਰਜ਼ੀ ਦਿੰਦਿਆ ਕਿਹਾ ਕਿ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵਜੋਤ ਸਿੱਧੂ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਇਕੱਠੇ ਹੋ ਕੇ ਨਵੀਂ ਪਾਰਟੀ ਦਾ ਗਠਨ ਕਰਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਲੁਧਿਆਣਾ
ਸਿਹਤ
Advertisement