ਪੱਟੀ : ਵਿਧਾਨ ਸਭਾ ਪੱਟੀ ਦੇ ਪਿੰਡ ਠੱਕਰਪੁਰਾ ਵਿੱਚ ਸਥਿਤ ਕ੍ਰਿਸ਼ਚਨ ਭਾਈਚਾਰੇ ਦੀ ਕੈਥੋਲਿਕ ਚਰਚ ਵਿੱਚ ਬੀਤੀ ਦੇਰ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਮੂਰਤੀਆਂ ਦੀ ਭੰਨਤੋੜ ਕਰਕੇ ਬੇਅਦਬੀ ਕੀਤੀ ਗਈ ਹੈ। ਇਸ ਦੌਰਾਨ  ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਪਿੰਡ ਠੱਕਰਪੁਰ 'ਚ ਚਰਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਇਸਾਈ ਭਾਈਚਾਰੇ ਵੱਲੋਂ ਪੱਟੀ ਚੌਂਕ 'ਚ ਸੜਕ ਬੰਦ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। 

 

ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਸ਼ਰਾਰਤੀ ਅਨਸਰ ਚਰਚ 'ਚ ਦਾਖਲ ਹੋ ਕੇ ਮਾਂ ਮਰੀਅਮ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਪ੍ਰਭੂ ਯਿਸੂ ਮਸੀਹ ਦੀ ਮੂਰਤੀ ਦੀ ਭੰਨਤੋੜ ਕੀਤੀ ਹੈ। ਇਹ ਸਾਰੀ ਘਟਨਾ ਚਰਚ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਹਨ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਕਬਜ਼ੇ 'ਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਪੱਟੀ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਸਰਚ ਅਭਿਆਨ ਚਾਲੂ ਹੈ ਕਿ ਇਹ ਵਿਅਕਤੀ ਕੌਣ ਸਨ ਤੇ ਕਿੱਥੋਂ ਆਏ ਸਨ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਹੁਣ ਕੁਝ ਨਹੀਂ ਕਹਿ ਰਹੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ 'ਚ ਲੈਂਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰਦੇ ਹੋਏ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।