ਅੰਮ੍ਰਿਤਸਰ: ਵੱਖ-ਵੱਖ ਈਸਾਈ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਅੰਮ੍ਰਿਤਸਰ ਦੇ ਅਟਾਰੀ ਰੋਡ 'ਤੇ ਰੇਲਵੇ ਸਟੇਸ਼ਨ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਨੇੜੇ ਇੱਕ ਚਰਚ ਵਿੱਚ ਮੂਰਤੀਆਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਰਕਾਰ ਅਤੇ ਪੁਲੀਸ ਢਿੱਲਮੱਠ ਵਾਲੀ ਨੀਤੀ ਅਪਣਾ ਰਹੀ ਹੈ। 


ਇਸ ਮਾਮਲੇ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਸੀ। ਪਰ ਹੁਣ ਤੱਕ ਇਸ ਟੀਮ ਨੇ ਨਾ ਤਾਂ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਾ ਹੀ ਕੋਈ ਠੋਸ ਕਦਮ ਉਠਾਇਆ ਗਿਆ ਹੈ। ਫਿਲਹਾਲ ਪੁਲਿਸ ਕਿਸੇ ਵੀ ਦੋਸ਼ੀ ਦੀ ਪਛਾਣ ਨਹੀਂ ਕਰ ਸਕੀ ਹੈ। ਈਸਾਈ ਆਗੂਆਂ ਨੇ ਸੜਕ ’ਤੇ ਧਰਨਾ ਦਿੱਤਾ ਅਤੇ ਕਰੀਬ ਦੋ ਘੰਟੇ ਆਵਾਜਾਈ ਠੱਪ ਕੀਤੀ। ਇਸ ਕਾਰਨ ਅੰਮ੍ਰਿਤਸਰ ਸ਼ਹਿਰ ਦੀ ਸਮੁੱਚੀ ਟਰੈਫਿਕ ਵਿਵਸਥਾ ਪ੍ਰਭਾਵਿਤ ਹੋ ਗਈ। 


ਪੁਲੀਸ ਵੱਲੋਂ ਟਰੈਫਿਕ ਲਈ ਰੂਟ ਪਲਾਨ ਬਦਲ ਦਿੱਤਾ ਗਿਆ ਸੀ। ਪਰ ਸਾਰਾ ਦਿਨ ਸ਼ਹਿਰ ਵਿੱਚ ਟ੍ਰੈਫਿਕ ਜਾਮ ਲੱਗਿਆ ਰਿਹਾ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਚਰਚ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ