Viksit Bharat Sankalp Yatra: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ  ਨੇ ਜਾਰੀ ਇਕ ਪ੍ਰੈਸ ਬਿਆਨ ਰਾਹੀ ਪੰਜਾਬ ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ  ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀ ,ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਰਾਜਨੀਤੀ ਨਾਲ ਜੋੜ ਕੇ ਉਸ ਤੇ  ਰਾਜਨੀਤੀ  ਕਰਨਾ ਤੇ ਕੇਂਦਰ ਸਰਕਾਰ ਤੇ ਬੇਬੁਨਿਆਦ ਤੇ ਝੂਠੇ ਦੋਸ਼ ਲ਼ਗਾਉਣਾ ਆਮ ਆਦਮੀ ਪਾਰਟੀ ਦੀ ਰਣਨੀਤੀ ਦਾ ਹਿੱਸਾ ਹੈ।


ਅਸਲ ਵਿੱਚ ਪੰਜਾਬ ਦੇ ਲੋਕਾਂ ਦੀ ਆਮ ਆਦਮੀ ਪਾਰਟੀ ਨੂੰ ਕੋਈ ਚਿੰਤਾ ਨਹੀਂ ਹੈ ਜੇਕਰ ਕੋਈ ਚਿੰਤਾ ਹੈ ਉਹ ਇਹ ਕਿ ਪੰਜਾਬ ਦੇ ਸੰਵੇਦਨਸੀਲ ਮੁੱਦਿਆਂ ਤੇ ਰਾਜਨੀਤੀ  ਕਿਵੇਂ ਕੀਤੀ ਜਾਵੇ ,ਪੰਜਾਬ ਲੋਕਾਂ ਦੇ ਅੱਖੀ ਘੱਟਾ ਕਿਵੇ ਪਾਇਆ ਜਾਵੇ,ਪੰਜਾਬ ਦੇ ਅਸਲ ਮੁੱਦਿਆ ਤੋਂ ਲੋਕਾਂ ਦਾ ਧਿਆਨ ਕਿਵੇ ਭੜਕਾਇਆ ਜਾਏ।ਇਸ ਦੀ ਤਾਜ਼ਾ ਉਦਾਹਰਨ ਕੇਂਦਰ ਸਰਕਾਰ ਦੀ ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਰੋਕਣਾ ਹੈ।


ਚੁੱਘ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਯਾਤਰਾ ਰਾਹੀਂ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾ ਦਾ ਭਰਭੂਰ ਲਾਭ ਉਠਾ ਰਹੇ ਸਨ ਤੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪੂਰੀ ਜਾਣਕਾਰੀ ਮਿਲ ਰਹੀ ਸੀ, ਵਾਝੇਂ ਰਹੇ ਲੋਕਾਂ ਤੱਕ ਲਾਭਕਾਰੀ ਸਕੀਮਾਂ ਪਹੁੰਚ ਰਹੀਆ ਸਨ,ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਰਿਹਾ ਸੀ ਪਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਇਹ ਹਜ਼ਮ ਨਹੀਂ ਹੋਇਆ ਕਿਉਂਕਿ ਪੰਜਾਬ ਦੇ ਲੋਕ ਵਿਕਸਤ ਭਾਰਤ ਸੰਕਲਪ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਜੁੜ ਰਹੇ ਸਨ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਹੇ ਸਨ,ਜਿਸ ਤੋ ਪੰਜਾਬ ਦੀ ਭਗਵੰਤ ਮਾਨ ਸਰਕਾਰ ਘਬਰਾਹ ਗਈ ।ਸਰਕਾਰ ਨੂੰ ਲੱਗਿਆਂ ਕਿ ਇਸ ਯਾਤਰਾ ਨਾਲ ਪੰਜਾਬ ਸਰਕਾਰ ਦੇ ਉਸ ਝੂਠ ਦਾ ਪਰਦਾਫਾਸ ਹੋ ਰਿਹਾ ਸੀ ਕਿ ਕੇਂਦਰ ਸਰਕਾਰ ਪੰਜਾਬ ਵਿਰੋਧੀ ਹੈ ।


ਉਹਨਾਂ ਕਿਹਾ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਰੋਕਣਾ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਜਿਸ ਦੀ ਪੰਜਾਬ ਭਾਜਪਾ ਘੋਰ ਨਿੰਦਾ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਇਸ ਯਾਤਰਾ ਨੂੰ ਰੋਕਣ ਦੀ ਬਜਾਏ ਇਸ ਨੂੰ ਸਹੂਲਤਾਂ ਮਹੱਈਆ ਕਰਵਾਏ ਕਿਉਂਕਿ ਇਹ ਯਾਤਰਾ ਦੇਸ਼ ਦੇ ਲੋਕਾਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਨਿਵੇਕਲੀ ਪਹਿਲ ਹੈ ਜੋ ਪਹਿਲਾਂ ਕਿਸੇ ਵੀ ਵਿਰੋਧੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤੀ ।


ਤਰੁਣ ਚੁੱਘ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਦੀ ਲੋਕ ਭਲਾਈ ਨੀਤੀਆਂ ਨੂੰ ਮਿਲ ਰਹੇ ਜਨ ਸਮੱਰਥਨ ਤੋ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਦੂਸਰੀਆਂ ਵਿਰੋਧੀ ਪਾਰਟੀਆਂ ਬਹੁਤ ਪਰੇਸ਼ਾਨ ਹਨ ।