(Source: ECI/ABP News/ABP Majha)
CID report Kisan Protest: ਕਿਸਾਨਾਂ ਦੇ ਅੰਦੋਲਨ ਨੂੰ ਲੇ ਕੇ CID ਦੀ ਰਿਪੋਰਟ 'ਚ ਵੱਡੇ ਖੁਲਾਸੇ, ਮੋਦੀ-ਸ਼ਾਹ ਦੇ ਘਰ ਤੱਕ ਜਾਣ ਦਾ ਪਲਾਨ
CID report on Kisan Protest: ਕੁਝ ਕਿਸਾਨ ਗੁਪਤ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਦੇ ਘਰਾਂ ਦੇ ਬਾਹਰ ਇਕੱਠੇ ਹੋ ਕੇ ਹਿੰਸਾ ਫੈਲਾ ਸਕਦੇ ਹਨ।
CID report on Kisan Protest: 13 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਕ੍ਰਾਈਮ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀ.ਆਈ.ਡੀ.) ਦੀ ਖੁਫੀਆ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਕਿਸਾਨਾਂ ਨੇ 40 ਵਾਰ ਦਿੱਲੀ ਮਾਰਚ ਦੀ ਰਿਹਰਸਲ ਕੀਤੀ ਹੈ। ਇਨ੍ਹਾਂ ਵਿੱਚੋਂ 10 ਰਿਹਰਸਲਾਂ ਹਰਿਆਣਾ ਵਿੱਚ ਅਤੇ 30 ਪੰਜਾਬ ਵਿੱਚ ਕੀਤੀਆਂ ਗਈਆਂ ਹਨ।
ਇਸ ਅੰਦੋਲਨ ਵਿੱਚ 15-20 ਹਜ਼ਾਰ ਕਿਸਾਨ ਹਿੱਸਾ ਲੈਣਗੇ। ਉਹ 2 ਤੋਂ 2.5 ਹਜ਼ਾਰ ਟਰੈਕਟਰ ਲੈ ਕੇ ਹਰਿਆਣਾ ਆ ਸਕਦੇ ਹਨ। ਇਸ ਦੇ ਲਈ ਕਿਸਾਨਾਂ ਨੇ 100 ਤੋਂ ਵੱਧ ਮੀਟਿੰਗਾਂ ਕੀਤੀਆਂ ਹਨ।
ਹਰਿਆਣਾ ਸਰਕਾਰ ਨਾਲ ਸਬੰਧਤ ਸੂਤਰਾਂ ਅਨੁਸਾਰ ਸੀਆਈਡੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਤੱਕ ਕਿਸਾਨਾਂ ਦੇ ਇਸ ਮਾਰਚ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਕੇਰਲ ਅਤੇ ਕਰਨਾਟਕ ਦੇ ਕਿਸਾਨ ਸ਼ਾਮਲ ਹੋਣਗੇ। ਉਹ ਕਾਰਾਂ, ਬਾਈਕ, ਮੈਟਰੋ, ਰੇਲ ਜਾਂ ਬੱਸ ਰਾਹੀਂ ਦਿੱਲੀ ਪਹੁੰਚਣਗੇ। ਇਸ ਅੰਦੋਲਨ ਰਾਹੀਂ ਸਮਾਜ ਵਿਰੋਧੀ ਅਨਸਰ ਦਿੱਲੀ ਦੇ ਨਾਲ-ਨਾਲ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜ ਸਕਦੇ ਹਨ।
ਇਸ ਦੇ ਨਾਲ ਹੀ ਕੁਝ ਕਿਸਾਨ ਗੁਪਤ ਰੂਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਦੇ ਘਰਾਂ ਦੇ ਬਾਹਰ ਇਕੱਠੇ ਹੋ ਕੇ ਹਿੰਸਾ ਫੈਲਾ ਸਕਦੇ ਹਨ। ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸੋਸ਼ਲ ਮੀਡੀਆ 'ਤੇ ਨਜ਼ਰ ਰੱਖਣਾ ਬਹੁਤ ਜ਼ਰੂਰੀ ਹੈ। ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਅਤੇ ਦਿੱਲੀ ਦੇ ਅੰਦਰ ਸਖ਼ਤ ਸੁਰੱਖਿਆ ਦੀ ਲੋੜ ਦੱਸੀ ਗਈ ਹੈ।
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਦਿੱਲੀ ਤੱਕ ਮਾਰਚ ਬਾਰੇ ਸਾਨੂੰ ਪੰਜਾਬ ਤੋਂ ਇਨਪੁਟ ਨਹੀਂ ਮਿਲਿਆ। ਸਾਨੂੰ ਹਰਿਆਣਾ ਸੀਆਈਡੀ ਦੇ ਏਡੀਜੀਪੀ ਤੋਂ ਖੁਫੀਆ ਰਿਪੋਰਟ ਮਿਲੀ ਹੈ, ਜਿਸ ਤੋਂ ਬਾਅਦ ਹਰਿਆਣਾ ਸਰਕਾਰ ਚੌਕਸ ਹੋ ਗਈ। ਸਰਕਾਰ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਕੱਤਰ ਹਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਸਰਕਾਰ ਦੀ ਖੁਫੀਆ ਰਿਪੋਰਟ ਬਾਰੇ ਕੋਈ ਜਾਣਕਾਰੀ ਨਹੀਂ ਹੈ। ਅਸੀਂ ਆਪਣੇ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਹੀ ਦਿੱਲੀ ਦੀ ਯਾਤਰਾ ਕਰਾਂਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।