Punjab News: ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮੰਡ ਮਹੀਵਾਲ ਦੀ ਰਹਿਣ ਵਾਲੀ ਹੈ। ਉਹ ਸੀਆਈਐਸਐਫ ਕਾਂਸਟੇਬਲ ਵਜੋਂ ਤਾਇਨਾਤ ਸੀ ਅਤੇ ਹੁਣ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਦਾ ਪਰਿਵਾਰ ਅਤੇ ਪੂਰਾ ਪਿੰਡ ਉਸ ਦੇ ਸਮਰਥਨ 'ਚ ਖੜ੍ਹਾ ਆ ਗਿਆ ਹੈ।
ਕਿਸਾਨ ਆਗੂ ਸ਼ੇਰ ਸਿੰਘ ਮਹੀਵਾਲ ਨੇ ਦੱਸਿਆ ਕਿ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਉਸ ਦੀ ਛੋਟੀ ਭੈਣ ਕੁਲਵਿੰਦਰ ਕੌਰ ਹੈ। ਉਸ ਦੇ ਛੇ ਭੈਣ-ਭਰਾ ਹਨ ਅਤੇ ਛੇ ਸਾਲ ਪਹਿਲਾਂ ਉਸ ਦਾ ਵਿਆਹ ਜੰਮੂ ਦੇ ਸਿਮਰਨ ਸਿੰਘ ਨਾਲ ਹੋਇਆ ਸੀ। ਉਸ ਦੇ ਦੋ ਬੱਚੇ ਹਨ, ਪੁੱਤਰ ਅਤੇ ਧੀ। ਕੁਲਵਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਤਾਇਨਾਤ ਹੈ।
ਉਸ ਨੇ ਦੱਸਿਆ ਕਿ ਪਤੀ-ਪਤਨੀ ਦੋਵੇਂ CISF ‘ਚ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਕਿ ਇਹ ਘਟਨਾ ਵਾਪਰੀ ਹੈ। ਕਿਉਂਕਿ ਉਹ ਏਅਰਪੋਰਟ ‘ਤੇ ਡਿਊਟੀ ‘ਤੇ ਸੀ ਪਰ ਹੁਣ ਪਤਾ ਲੱਗਾ ਹੈ ਕਿ ਆਪਣੀ ਸੁਰੱਖਿਆ ਡਿਊਟੀ ਦੌਰਾਨ ਸਕੈਨਰ ‘ਤੇ ਕੰਗਨਾ ਰਣੌਤ ਦਾ ਪਰਸ ਅਤੇ ਫੋਨ ਚੈੱਕ ਕਰਨ ਦੌਰਾਨ ਉਸ ਦੀ ਕੁਲਵਿੰਦਰ ਕੌਰ ਨਾਲ ਬਹਿਸ ਹੋ ਗਈ ਸੀ।
ਇਹ ਵੀ ਪੜ੍ਹੋ: Kangana Ranaut: CISF ਮਹਿਲਾ ਮੁਲਾਜ਼ਮ ਤੋਂ ਥੱਪੜ ਖਾਣ ਤੋਂ ਬਾਅਦ ਕੰਗਨਾ ਰਣੌਤ ਦਾ ਪਹਿਲਾ ਬਿਆਨ ਆਇਆ ਸਾਹਮਣੇ
ਉਸ ਅਨੁਸਾਰ ਕੰਗਣਾ ਨੇ ਕਿਹਾ ਕਿ ਉਹ ਮੰਡੀ ਦੀ ਸੰਸਦ ਮੈਂਬਰ ਹੈ, ਜਿਸ ‘ਤੇ ਕੁਲਵਿੰਦਰ ਕੌਰ ਨੇ ਕਿਹਾ ਕਿ ਉਹ ਨਹੀਂ ਜਾਣਦੀ, ਇਸ ‘ਤੇ ਉਨ੍ਹਾਂ ਦੀ ਆਪਸ ‘ਚ ਬਹਿਸ ਹੋ ਗਈ ਅਤੇ ਮਾਮਲਾ ਭਖ ਗਿਆ। ਉਨ੍ਹਾਂ ਕਿਹਾ ਕਿ ਕੰਗਨਾ ਵੱਲੋਂ ਜਿਸ ਤਰ੍ਹਾਂ ਪੰਜਾਬ ਦੀਆਂ ਧੀਆਂ ਅਤੇ ਮਾਵਾਂ ਬਾਰੇ ਬਿਆਨਬਾਜ਼ੀ ਕੀਤੀ ਜਾਂਦੀ ਹੈ, ਉਸ ਨੂੰ ਲੈ ਕੇ ਵਧਦੀ ਕੁੜੱਤਣ ਕਾਰਨ ਉਹ ਕੁਲਵਿੰਦਰ ਕੌਰ ਵੱਲੋਂ ਚੁੱਕੇ ਗਏ ਕਦਮਾਂ ਦਾ ਸਮਰਥਨ ਕਰਦੀ ਹੈ। ਇਸ ਮਾਮਲੇ ‘ਚ ਉਹ ਹਰ ਤਰ੍ਹਾਂ ਦੀ ਲੜਾਈ ਅਤੇ ਐਕਸ਼ਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਖਦਸ਼ਾ ਪ੍ਰਗਟਾਇਆ ਕਿ ਇਸ ਘਟਨਾ ਤੋਂ ਬਾਅਦ ਉਹ ਕੁਲਵਿੰਦਰ ਕੌਰ, ਉਸ ਦੇ ਪਤੀ ਅਤੇ ਦੋ ਛੋਟੇ ਬੱਚਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਉਸ ਨੇ ਕਿਹਾ ਕਿ ਉਸ ਨੂੰ ਚਿੰਤਾ ਹੈ ਕਿ ਉਸ ਨਾਲ ਕੁਝ ਗਲਤ ਹੋ ਸਕਦਾ ਹੈ। ਇਸ ਲਈ ਉਹ ਤੁਰੰਤ ਚੰਡੀਗੜ੍ਹ ਲਈ ਰਵਾਨਾ ਹੋ ਰਹੇ ਹਨ।
ਸੀਆਈਐਸਐਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਵਲੋਂ ਕੰਗਨਾ ਰਨੌਤ ਨੂੰ ਥੱਪੜ ਮਾਰਨ ਵਾਲੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸੁਲਤਾਨਪੁਰ ਲੋਧੀ ਵਿੱਚ ਬਿਆਸ ਦਰਿਆ ਦੇ ਕੰਢੇ ਸਥਿਤ ਪਿੰਡ ਮੰਡ ਮਹੀਵਾਲ ਵਿੱਚ ਪਿੰਡ ਵਾਸੀ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।