ਕੰਗਨਾ ਰਣੌਤ ਦੇ ਥੱਪੜ ਮਾਮਲੇ 'ਚ ਵੱਡੀ ਕਾਰਵਾਈ, CISF ਦੇ DG ਨੇ ਮਹਿਲਾ ਕਾਂਸਟੇਬਲ ਨੂੰ ਕੀਤਾ ਮੁਅੱਤਲ
Kangana Ranaut Slapped by CISF Guard: ਅਭਿਨੇਤਰੀ ਕੰਗਨਾ ਰਣੌਤ ਹਾਲ ਹੀ ਵਿੱਚ ਮੰਡੀ, ਹਿਮਾਚਲ ਤੋਂ ਐਮਪੀ ਬਣੀ ਹੈ। ਕੰਗਨਾ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਏਅਰਪੋਰਟ 'ਤੇ ਇੱਕ ਮਹਿਲਾ ਕਾਂਸਟੇਬਲ ਨੇ ਉਸ 'ਤੇ ਹਮਲਾ ਕਰ ਦਿੱਤਾ।
Kangana Ranaut Slapped: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਅਭਿਨੇਤਰੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਸੀਆਈਐਸਐਫ ਦੀ ਮਹਿਲਾ ਜਵਾਨ ਨੇ ਥੱਪੜ ਮਾਰ ਦਿੱਤਾ। ਹੁਣ ਦੋਸ਼ੀ ਮਹਿਲਾ CISF 'ਤੇ ਸਖ਼ਤ ਕਾਰਵਾਈ ਕਰਦੇ ਹੋਏ CISF ਦੇ DG ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਜਾਂਚ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।
ਜਾਣਕਾਰੀ ਮੁਤਾਬਕ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਸੁਰੱਖਿਆ ਕਰਮੀ ਦੀ ਕੰਗਨਾ ਰਣੌਤ ਨਾਲ ਬਹਿਸ ਹੋ ਗਈ। ਇਸ ਬਹਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਕਥਿਤ ਤੌਰ 'ਤੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ। ਇਸ ਮਾਮਲੇ ਵਿੱਚ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਇੱਕ ਜਾਂਚ ਕਮੇਟੀ ਬਣਾਈ ਗਈ ਹੈ, ਜੋ ਇਸ ਘਟਨਾ ਦੀ ਜਾਂਚ ਕਰੇਗੀ। ਇਸ ਘਟਨਾ ਤੋਂ ਬਾਅਦ ਕੰਗਨਾ ਰਣੌਤ ਵੀ ਦਿੱਲੀ ਪਹੁੰਚ ਗਈ ਹੈ।
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਦੋਸ਼ੀ ਮਹਿਲਾ ਸੁਰੱਖਿਆ ਕਰਮਚਾਰੀ ਕੰਗਨਾ ਨੂੰ ਕਥਿਤ ਤੌਰ 'ਤੇ ਥੱਪੜ ਮਾਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਮਹਿਲਾ ਸੁਰੱਖਿਆ ਕਰਮਚਾਰੀ ਕਿਸਾਨ ਅੰਦੋਲਨ ਦੌਰਾਨ ਕੰਗਨਾ ਦੇ ਬਿਆਨ ਦਾ ਹਵਾਲਾ ਦਿੰਦੀ ਨਜ਼ਰ ਆ ਰਹੀ ਹੈ।
ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਕਰਮਚਾਰੀ ਕਿਸਾਨ ਅੰਦੋਲਨ ਦੌਰਾਨ ਕੰਗਨਾ ਦੇ ਦਿੱਤੇ ਬਿਆਨ ਤੋਂ ਨਾਰਾਜ਼ ਸੀ। CISF ਕੁਲਵਿੰਦਰ ਕੌਰ ਨੇ ਕਿਹਾ, "ਕੰਗਨਾ ਰਣੌਤ ਨੇ ਬਿਆਨ ਦਿੱਤਾ ਸੀ ਕਿ ਕਿਸਾਨ ਉੱਥੇ 100 ਰੁਪਏ ਲਈ ਬੈਠੇ ਹਨ। ਕੀ ਉਹ ਉੱਥੇ ਜਾ ਕੇ ਬੈਠੇਗੀ? ਜਦੋਂ ਕੰਗਨਾ ਨੇ ਇਹ ਬਿਆਨ ਦਿੱਤਾ ਤਾਂ ਮੇਰੀ ਮਾਂ ਉੱਥੇ ਬੈਠੀ ਸੀ।"
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :