Punjab News : ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਅਚਾਨਕ ਸਿਵਲ ਸਰਜਨ ਪਹੁੰਚੇ ਜਿਨ੍ਹਾਂ ਵੱਲੋਂ ਮੌਕੇ 'ਤੇ ਚੈਕਿੰਗ ਕੀਤੀ ਗਈ ਤਾਂ ਕਲਰਕ ਦੇ ਦਫ਼ਤਰ ਵਿੱਚ ਕੁਰਸੀ 'ਤੇ ਦਰਜਾ ਚਾਰ ਕਰਮਚਾਰੀ ਮੋਬਾਈਲ ਚਲਾਉਂਦੇ ਨਜ਼ਰ ਆਏ ਜਦਕਿ ਉਧਰ ਸਫਾਈ ਵਿਵਸਥਾ ਨਾ ਹੋਣ ਕਰਕੇ ਸਿਵਲ ਸਰਜਨ ਭੜਕ ਗਏ ਤੇ ਉਨ੍ਹਾਂ ਨੇ ਤੁਰੰਤ ਮੌਕੇ ਤੇ ਮੌਜੂਦ ਐਸਐਮਓ ਨੂੰ ਇਨ੍ਹਾਂ ਕਰਮਚਾਰੀਆਂ ਨੂੰ ਬਦਲਣ ਦੇ ਹੁਕਮ ਦੇ ਦਿੱਤੇ।


Punjab Roadways strike: ਰੋਡਵੇਜ਼ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ, ਪੰਜਾਬ ਦੀਆਂ ਸੜਕਾਂ 'ਤੇ ਦੌੜਨ ਲੱਗੀਆਂ ਸਰਕਾਰੀ ਬੱਸਾਂ


ਦਰਅਸਲ ਇਧਰ ਕਰਮਚਾਰੀ ਮੋਬਾਈਲ ਚਲਾ ਰਹੇ ਸਨ ਤੇ ਉੱਧਰ ਹਸਪਤਾਲ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਸੀ। ਹਰ ਵਾਰਡ ਦੇ ਵਿੱਚ ਪੱਖਿਆਂ ਤੇ ਮਿੱਟੀ ਜੰਮੀ ਹੋਈ ਸੀ। ਪੀਣ ਵਾਲੇ ਪਾਣੀ ਵਾਲੀ ਜਗ੍ਹਾ ਤੇ ਵੀ ਸਫ਼ਾਈ ਨਹੀਂ ਸੀ। ਜਦਕਿ ਇਸ ਬਾਰੇ ਸਵਾਲ ਜਦੋਂ ਸਿਵਲ ਸਰਜਨ ਨੂੰ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਐਸਐਮਓ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਰੋਸਟਰ ਬਣਾ ਕੇ ਸਮੇਂ ਵਾਈਸ ਲਿਖਤੀ ਵਿੱਚ ਸਫਾਈ ਵਿਵਸਥਾ ਦਾ ਬਿਓਰਾ ਤਿਆਰ ਕੀਤਾ ਜਾਵੇ ਕਿ ਕੌਣ ਕੰਮ ਕਰ ਰਿਹਾ ਹੈ ਕੌਣ ਨਹੀਂ।


 ਹੋਰ ਪੜ੍ਹੋ: ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਅਹਿਮ ਫੈਸਲਾ


Punjab News: ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਅਹਿਮ ਫੈਸਲਾ ਕੀਤਾ ਹੈ। ਭਗਵੰਤ ਮਾਨ ਸਰਕਾਰ ਨੇ ਜਨਮ ਸਰਟੀਫਿਕੇਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਤੈਅ ਕੀਤੀ ਜਾਵੇਗੀ।


ਦੱਸ ਦਈਏ ਕਿ ਖੇਡਾਂ ਦੌਰਾਨ ਉਮਰ ਦੇ ਵਿਵਾਦ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਅਕਸਰ ਵਿਵਾਦ ਖੜ੍ਹਾ ਹੁੰਦਾ ਹੈ ਕਿ ਛੋਟੇ ਬੱਚਿਆਂ ਦੇ ਮੁਕਾਬਲਿਆਂ ਵਿੱਚ ਵੱਡੀ ਉਮਰ ਦੇ ਬੱਚੇ ਖੇਡ ਰਹੇ ਹਨ। ਇਸ ਲਈ ਉਮਰ ਦੇ ਵਿਵਾਦ ਨੂੰ ਖਤਮ ਕਰਨ ਲਈ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਤੈਅ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।