(Source: ECI/ABP News)
ਬਠਿੰਡਾ ਡੱਬਵਾਲੀ ਰੋਡ 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ
ਬਠਿੰਡਾ ਡੱਬਵਾਲੀ ਰੋਡ 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ ਹੋਣ ਦੀ ਖਬਰ ਸਾਹਮਣੇ ਆਈ ਹੈ।
![ਬਠਿੰਡਾ ਡੱਬਵਾਲੀ ਰੋਡ 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ Clash between farmers and police during protest on Bathinda Dabwali Road ਬਠਿੰਡਾ ਡੱਬਵਾਲੀ ਰੋਡ 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ](https://feeds.abplive.com/onecms/images/uploaded-images/2022/06/25/144e22f3486e822d87d4b88343cacb4b_original.jpeg?impolicy=abp_cdn&imwidth=1200&height=675)
ਬਠਿੰਡਾਥ: ਡੱਬਵਾਲੀ ਰੋਡ 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ ਹੋਣ ਦੀ ਖਬਰ ਸਾਹਮਣੇ ਆਈ ਹੈ।
ਦਰਅਸਲ ਭਾਰਤਮਾਲਾ ਪ੍ਰੋਜੈਕਟ ਤਹਿਤ ਬਠਿੰਡਾ ਡੱਬਵਾਲੀ ਸੜਕ ਨੂੰ ਚੌੜਾ ਕਰਨ ਲਈ ਕਿਸਾਨ ਵੱਲੋਂ ਸਰਕਾਰ ਤੋਂ 70 ਤੋਂ 80 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੰਗ ਕੀਤੀ ਜਾ ਰਹੀ ਹੈ, ਜਦਕਿ ਸਰਕਾਰ ਕਿਸਾਨਾਂ ਨੂੰ ਕਰੀਬ 24 ਲੱਖ ਰੁਪਏ ਪ੍ਰਤੀ ਏਕੜ ਦੇਣ ਲਈ ਤਿਆਰ ਹੈ | ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ।
ਪੌਪਲਿਨ ਮਸ਼ੀਨ ਰਾਹੀਂ ਸੜਕ ਦਾ ਕੰਮ ਕੀਤਾ ਜਾ ਰਿਹਾ ਸੀ, ਜਿਸ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਪੁਲੀਸ ਵੱਲੋਂ ਲਗਾਏ ਗਏ ਬੇਰੀਗਡਸ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਦੌਰਾਨ ਪੁਲਿਸ ਨਾਲ ਕਿਸਾਨਾਂ ਦੀ ਹੱਥੋਪਾਈ ਵੀ ਹੋਈ।
ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 4 ਮਹੀਨਿਆਂ ਤੋਂ ਬਠਿੰਡਾ ਡੱਬਵਾਲੀ ਰੋਡ 'ਤੇ ਧਰਨਾ ਦੇ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)