Farmer Protest: ਮਲੇਰਕੋਟਲਾ 'ਚ ਜੰਮੂ-ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਇੱਥੇ ਸਥਿਤੀ ਤਣਾਅਪੂਰਨ ਹੋ ਗਈ।
ਦੱਸ ਦਈਏ ਕਿ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਇੱਥੇ ਜ਼ਮੀਨ ਐਕੁਆਇਰ ਕੀਤੀ ਸੀ। ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੈਂਬਰ ਧਰਨਾ ਦੇਣ ਪਹੁੰਚੇ। ਉਨ੍ਹਾਂ ਪੁਲਿਸ ਵੱਲੋਂ ਲਾਏ ਟਿੱਪਰਾਂ ਨੂੰ ਵੀ ਧੱਕਾ ਦੇ ਕੇ ਉਥੋਂ ਹਟਾ ਦਿੱਤਾ। ਹੁਣ ਉਨ੍ਹਾਂ ਨੇ ਜ਼ਮੀਨ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਬੁੱਧਵਾਰ ਸ਼ਾਮ ਨੂੰ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਉੱਚ ਪੱਧਰੀ ਬੈਠਕ ਹੋਈ। ਇਸ ਵਿੱਚ, ਪੀਐਮ ਨੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੀ ਜ਼ਮੀਨ ਐਕਵਾਇਰ ਨੂੰ ਲੈ ਕੇ ਸਖ਼ਤ ਹੈ। ਹਾਲ ਹੀ ਵਿੱਚ ਹੋਈ ਸੁਣਵਾਈ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਜ਼ਮੀਨ ਐਕਵਾਇਰ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ 6 ਸਤੰਬਰ ਨੂੰ ਹਾਈ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਜਾਣਾ ਹੈ।
ਕੇਂਦਰ ਤੇ ਪੰਜਾਬ ਵਿਚਾਲੇ ਚੱਲ ਰਿਹਾ ਰੇੜਕਾ !
ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ ਲੰਬੇ ਸਮੇਂ ਤੋਂ ਡੈੱਡਲਾਕ ਚੱਲ ਰਿਹਾ ਹੈ। ਇਸ ਸਬੰਧੀ 16 ਜੁਲਾਈ ਨੂੰ ਦਿੱਲੀ ਵਿਖੇ ਮੀਟਿੰਗ ਹੋਈ ਸੀ ਮੀਟਿੰਗ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਪਹਿਲ ਦੇ ਆਧਾਰ ’ਤੇ ਹਾਈਵੇਅ ’ਤੇ ਪੈਂਦੀ ਜ਼ਮੀਨ ਦਾ ਕਬਜ਼ਾ ਲੈਣ ਲਈ ਕਿਹਾ ਸੀ। ਨਾਲ ਹੀ ਚਿਤਾਵਨੀ ਦਿੱਤੀ ਕਿ ਜੇ ਇਸ ਕੰਮ ਵਿੱਚ ਕੋਈ ਦੇਰੀ ਹੋਈ ਤਾਂ ਪ੍ਰੋਜੈਕਟ ਰੱਦ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮਾਮਲਾ ਕੁਝ ਗਰਮਾ ਗਿਆ। ਵਿਰੋਧੀਆਂ ਨੇ ਸਰਕਾਰ ਨੂੰ ਘੇਰ ਲਿਆ ਸੀ ਪਰ ਉਦੋਂ ਮਾਹੌਲ ਸ਼ਾਂਤ ਹੋ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।