Punjabi University: ਪੰਜਾਬੀ ਯੂਨੀਵਰਸਿਟੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹੋਮੀ ਬਾਬਾ ਹੋਸਟਲ 'ਚ ਲੰਬੇ ਸਮੇਂ ਤੋਂ ਟੋਇਲਟ ਦੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜਿਸਦੇ ਚਲਦੇ ਵਿਦਿਆਰਥੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਦਿਆਰਥੀਆਂ ਦੇ ਵੱਲੋਂ ਹੋਸਟਲ ਦੇ ਵਾਰਡਨ ਕੋਲ ਸ਼ਿਕਾਇਤ ਲਗਾਈ ਗਈ, ਜਿਸ ਦੇ ਚਲਦੇ ਉੱਥੇ ਵਿਦਿਆਰਥੀ ਯੂਨੀਅਨ ਦੇ ਆਗੂ ਨੇ ਆ ਕੇ ਕਿਹਾ ਕਿ ਸਾਨੂੰ ਸਮੱਸਿਆਵਾਂ ਦੱਸੋ। ਇਸ ਦੌਰਾਨ ਉੱਥੇ ਵਿਦਿਆਰਥੀ ਯੂਨੀਅਨ ਦੇ ਆਗੂ ਅਤੇ ਵਿਦਿਆਰਥੀਆਂ ਵਿੱਚ ਬਹਿਸ ਹੋ ਗਈ।

ਇਸ ਤੋਂ ਬਾਅਦ ਬੀਤੀ ਰਾਤ ਇੱਕ ਸੰਗੀਤਕ ਪ੍ਰੋਗਰਾਮ ਦੌਰਾਨ ਹੋਸਟਲ ਦੇ ਵਿੱਚ ਵਿਦਿਆਰਥੀਆਂ ਦੀ ਝੜਪ ਹੋਈ। ਜਿਸ ਤੋਂ ਬਾਅਦ ਤਿੰਨ ਵਿਦਿਆਰਥੀ ਜ਼ਖਮੀ ਹੋ ਗਏ ਅਤੇ ਬਾਕੀ ਮੁਲਜ਼ਮਾਂ ਖਿਲਾਫ ਅਰਬਨ ਸਟੇਟ ਦੇ ਥਾਣੇ ਵਿੱਚ ਐਫਆਆਰ ਦਰਜ ਕਰ ਲਈ ਗਈ ਹੈ। ਇਸ ਤੋਂ ਬਾਅਦ ਪੀੜਤਾਂ ਨੂੰ ਰਜਿੰਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਫਿਲਹਾਲ ਪੁਲਿਸ ਇਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।