Panchayat Election: ਫ਼ਿਰੋਜ਼ਪੁਰ ਦੇ ਜ਼ੀਰਾ ਕਸਬੇ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਨੂੰ ਲੈ ਕੇ 'ਆਪ' ਅਤੇ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵਿਚਾਲੇ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਪਾਸਿਆਂ ਤੋਂ ਇਕ ਦੂਜੇ 'ਤੇ ਇੱਟਾਂ-ਪੱਥਰ ਵਰ੍ਹਾਏ ਗਏ ਤੇ ਇਸ ਮੌਕੇ ਗੋਲ਼ੀਆਂ ਵੀ ਚਲਾਈਆਂ ਗਈਆਂ।


ਇਸ ਘਟਨਾ ਵਿੱਚ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਦੀ ਜ਼ਖ਼ਮੀ ਹੋਇਆ ਦੀ ਤਸਵੀਰ ਵੀ ਸਾਹਮਣੇ ਆਈ ਹੈ ਜਿਸ ਵਿੱਚ ਜੀਰਾ ਦੇ ਮੂੰਹ ਦਾ ਇੱਕ ਹਿੱਸਾ ਖ਼ੂਨ ਨਾਲ ਭਰਿਆ ਹੋਇਆ ਸੀ। ਭੀੜ ਇੰਨੀ ਬੇਕਾਬੂ ਹੋ ਗਈ ਕਿ ਪੁਲਿਸ ਨੂੰ ਹਵਾ ਵਿੱਚ ਗੋਲੀਆਂ ਚਲਾਉਣੀਆਂ ਪਈਆਂ।



ਜਾਣਕਾਰੀ ਮੁਤਾਬਕ ਮਾਮਲਾ ਇੰਨਾ ਵੱਧ ਗਿਆ ਸੀ ਕਿ ਦੋਵਾਂ ਧਿਰਾਂ ਨੇ ਇੱਕ-ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਮੌਕੇ 'ਤੇ ਭਾਰੀ ਫੋਰਸ ਤਾਇਨਾਤ ਸੀ। ਫ਼ਿਰੋਜ਼ਪੁਰ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਸਨ। ਪੁਲਿਸ ਸਥਿਤੀ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਸੀ ਪਰ ਭੀੜ ਬੇਕਾਬੂ ਹੋ ਗਈ ਜਿਸ ਤੋਂ ਬਾਅਦ ਪੁਲਿਸ ਨੇ ਹਵਾਈ ਫਾਇਰਿੰਗ ਕੀਤੀ।



ਇਸ ਮੌਕੇ ਕੁਲਬੀਰ ਜ਼ੀਰਾ ਨੇ ਦੋਸ਼ ਲਾਇਆ ਕਿ ਹਲਕੇ ਦੇ ਵਿਧਾਇਕ ਤੇ ਉਨ੍ਹਾਂ ਦੇ ਸਮਰਥਕ ਸੱਤਾ ਦੇ ਪ੍ਰਭਾਵ ਹੇਠ ਖੁੱਲ੍ਹੇਆਮ ਗੁੰਡਾਗਰਦੀ ਕਰ ਰਹੇ ਹਨ। ਸਥਿਤੀ ਇਹ ਹੈ ਕਿ ਕਾਂਗਰਸੀ ਉਮੀਦਵਾਰਾਂ ਨੂੰ ਸਰਪੰਚ ਅਤੇ ਪੰਚ ਦੀ ਐਨਓਸੀ ਅਤੇ ਹੋਰ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾ ਰਹੇ ਹਨ।


ਇਹ ਵੀ ਪੜ੍ਹੋ-Panchayat Election: ਹਾਈਕੋਰਟ ਪਹੁੰਚਿਆ 2 ਕਰੋੜ ਦੀ ਸਰਪੰਚੀ ਦਾ ਮਾਮਲਾ, ਆਪ ਵਫ਼ਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ, ਜਾਣੋ ਹੁਣ 'ਅਮੀਰ ਸਰਪੰਚ' ਦਾ ਕੀ ਬਣੇਗਾ ?


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :