SGPC ਮੁਲਾਜ਼ਮਾਂ ਵਿਚਾਲੇ ਚੱਲੀਆਂ ਤਲਵਾਰਾਂ, ਇੱਕ ਵਿਅਕਤੀ ਦੀ ਮੌਤ, ਜਾਣੋ ਵਜ੍ਹਾ
ਐਸਜੀਪੀਸੀ ਮੁਲਾਜ਼ਮਾਂ ਵਿਚਾਲੇ ਤਲਵਾਰਾਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸੇਵਾਦਾਰ ਨੇ ਦੂਜੇ ਮੁਲਾਜ਼ਮ 'ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ । ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
SGPC Employees: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਵਿਖੇ ਦੋ ਮੁਲਾਜ਼ਮ ਆਪਸ 'ਚ ਭਿੜ ਗਏ। ਜਿਸ ਕਾਰਨ ਇੱਕ ਦੀ ਮੌਤ ਹੋ ਗਈ, ਜਦਕਿ ਦੂਜਾ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਕਰਮਚਾਰੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਊਂਟਸ ਵਿਭਾਗ ਵਿੱਚ ਦੁਪਹਿਰ 1.30 ਵਜੇ ਦੇ ਕਰੀਬ ਵਾਪਰੀ। Accounts Department
ਵਿੱਚ ਕੰਮ ਕਰਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਐਸਜੀਪੀਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇ ਪਰਿਵਾਰਕ ਸਬੰਧ ਹਨ ਅਤੇ ਅੱਜ ਸਵੇਰੇ ਵੀ ਉਨ੍ਹਾਂ ਵਿੱਚ ਘਰ ਵਿੱਚ ਲੜਾਈ ਹੋਈ ਸੀ।
ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੁੜ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਚਸ਼ਮਦੀਦਾਂ ਅਨੁਸਾਰ ਮੁਲਜ਼ਮ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ’ਤੇ ਤਲਵਾਰ ਨਾਲ 5 ਵਾਰ ਹਮਲਾ ਕੀਤਾ। ਦਰਬਾਰਾ ਸਿੰਘ ਦੇ ਬੇਹੋਸ਼ ਹੋਣ ਤੱਕ ਉਹ ਹਮਲਾ ਕਰਦਾ ਰਿਹਾ।
ਘਟਨਾ ਤੋਂ ਬਾਅਦ ਸੁਖਬੀਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਪਿਆਰਾ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉੱਧਰ SGPC ਨੇ ਹਮਲਾ ਕਰਨ ਵਾਲੇ ਮੁਲਾਜ਼ਮ ਨੂੰ ਮੁਅੱਤਲ ਕਰਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।