ਪੜਚੋਲ ਕਰੋ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

Decline in the production of wheat and rice: ਭਾਰਤ ਨੂੰ ਅਨਾਜ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਲਵਾਯੂ ਪਰਿਵਰਤਨ ਕਾਰਨ ਚੌਲਾਂ ਤੇ ਕਣਕ ਦਾ ਉਤਪਾਦਨ ਘਟ ਸਕਦਾ ਹੈ। ਇਹ ਚੇਤਾਵਨੀ ਮੌਸਮ ਵਿਗਿਆਨੀਆਂ ਨੇ ਦਿੱਤੀ ਹੈ।

Decline in the production of wheat and rice: ਭਾਰਤ ਨੂੰ ਅਨਾਜ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਲਵਾਯੂ ਪਰਿਵਰਤਨ ਕਾਰਨ ਚੌਲਾਂ ਤੇ ਕਣਕ ਦਾ ਉਤਪਾਦਨ ਘਟ ਸਕਦਾ ਹੈ। ਇਹ ਚੇਤਾਵਨੀ ਮੌਸਮ ਵਿਗਿਆਨੀਆਂ ਨੇ ਦਿੱਤੀ ਹੈ। ਉਤਪਾਦਨ ਘਟਣ ਨਾਲ ਕਣਕ ਤੇ ਚੌਲ ਦੇ ਰੇਟ ਵੱਧ ਸਕਦੇ ਹਨ ਜਿਸ ਕਰਕੇ ਆਮ ਆਦਮੀ ਲਈ ਰੋਟੀ ਖਾਣੀ ਵੀ ਔਖੀ ਹੋ ਸਕਦੀ ਹੈ। ਮੌਸਮ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਜਲਵਾਯੂ ਪਰਿਵਰਤਨ ਕਾਰਨ ਭਾਰਤ ਵਿੱਚ ਚੌਲਾਂ ਤੇ ਕਣਕ ਦੇ ਉਤਪਾਦਨ ਵਿੱਚ 6 ਤੋਂ 10 ਪ੍ਰਤੀਸ਼ਤ ਦੀ ਗਿਰਾਵਟ ਆ ਸਕਦੀ ਹੈ। 

ਦੱਸ ਦਈਏ ਕਿ ਇਸ ਵੇਲੇ ਵੀ ਮੰਗ ਅਨੁਸਾਰ ਸਪਲਾਈ ਨਾ ਹੋਣ ਕਰਕੇ ਕਣਕ ਦੇ ਰੇਟ ਅੰਬਰੀਂ ਛੂਹ ਰਹੇ ਹਨ। ਜੇਕਰ ਉਤਪਾਦਨ ਵਿੱਚ ਹੋਰ ਗਿਰਾਵਟ ਆਈ ਤਾਂ ਅਨਾਜ ਸੰਕਟ ਖੜ੍ਹਾ ਹੋ ਸਕਦਾ ਹੈ। ਇਸ ਵੇਲੇ ਆਟਾ ਮਿੱਲਾਂ ਨੂੰ ਲੋੜ ਮੁਤਾਬਕ ਕਣਕ ਦੀ ਸਪਲਾਈ ਨਹੀਂ ਮਿਲ ਰਹੀ ਜਿਸ ਕਰਕੇ ਉਹ ਆਪਣੀ ਪੂਰੀ ਸਮਰਥਾ ਨਾਲ ਨਹੀਂ ਚੱਲ਼ ਰਹੀਆਂ। ਸਪਲਾਈ ਘਟਣ ਕਾਰਨ ਕਣਕ ਦੇ ਰੇਟ ਵੀ 3500 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਏ ਹਨ।

ਸਰਕਾਰੀ ਰਿਪੋਰਟਾਂ ਮੁਤਾਬਕ ਭਾਰਤ ਵਿੱਚ 2023-24 ਫਸਲ ਸਾਲ ਵਿੱਚ 113.29 ਮਿਲੀਅਨ ਟਨ ਕਣਕ ਦਾ ਉਤਪਾਦਨ ਹੋਇਆ ਸੀ। ਇਹ ਵਿਸ਼ਵਵਿਆਪੀ ਉਤਪਾਦਨ ਦਾ 14 ਪ੍ਰਤੀਸ਼ਤ ਸੀ। ਜਦੋਂਕਿ ਉਸੇ ਫਸਲ ਸਾਲ ਵਿੱਚ 137 ਮਿਲੀਅਨ ਟਨ ਚੌਲ ਪੈਦਾ ਹੋਏ। ਚੌਲ ਤੇ ਕਣਕ ਦੇਸ਼ ਦੀ ਮੁੱਖ ਖੁਰਾਕ ਹਨ ਤੇ ਦੇਸ਼ ਦੇ 1.4 ਅਰਬ ਲੋਕ ਇਨ੍ਹਾਂ 'ਤੇ ਨਿਰਭਰ ਕਰਦੇ ਹਨ। ਜਦੋਂਕਿ ਭਾਰਤ ਵਿੱਚ ਲਗਪਗ ਅੱਧੀ ਆਬਾਦੀ ਖੇਤੀਬਾੜੀ 'ਤੇ ਨਿਰਭਰ ਹੈ। ਦੇਸ਼ ਦੇ 80 ਪ੍ਰਤੀਸ਼ਤ ਤੋਂ ਵੱਧ ਕਿਸਾਨ ਛੋਟੇ ਤੇ ਸੀਮਾਂਤ ਕਿਸਾਨ ਹਨ ਜਿਨ੍ਹਾਂ ਕੋਲ 2 ਹੈਕਟੇਅਰ ਤੋਂ ਘੱਟ ਜ਼ਮੀਨ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਜਲਵਾਯੂ ਪਰਿਵਰਤਨ ਕਾਰਨ ਸਮੁੰਦਰ ਦਾ ਪਾਣੀ ਗਰਮ ਹੋ ਰਿਹਾ ਹੈ। ਇਸ ਕਾਰਨ ਮੱਛੀਆਂ ਡੂੰਘੇ ਸਮੁੰਦਰ ਦੇ ਠੰਢੇ ਪਾਣੀਆਂ ਵਿੱਚ ਜਾ ਰਹੀਆਂ ਹਨ। ਇਸ ਦਾ ਅਸਰ ਮਛੇਰੇ ਭਾਈਚਾਰੇ 'ਤੇ ਵੀ ਪੈ ਰਿਹਾ ਹੈ। ਇਸ ਦੇ ਨਾਲ ਹੀ ਜਲਵਾਯੂ ਪਰਿਵਰਤਨ ਦੇਸ਼ ਦੀ ਖੇਤੀਬਾੜੀ 'ਤੇ ਵੱਡਾ ਪ੍ਰਭਾਵ ਪਾ ਸਕਦਾ ਹੈ। ਇਸ ਲਈ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਜਲਵਾਯੂ ਪਰਿਵਰਤਨ ਸੰਬੰਧੀ ਚੇਤਾਵਨੀ ਜਾਰੀ ਕੀਤੀ ਹੈ। 

ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ, ਮੌਤੁੰਜੈ ਮਹਾਪਾਤਰਾ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਕਣਕ ਤੇ ਚੌਲਾਂ ਦੋਵਾਂ ਦੇ ਉਤਪਾਦਨ ਵਿੱਚ 6 ਤੋਂ 10 ਪ੍ਰਤੀਸ਼ਤ ਦੀ ਕਮੀ ਲਿਆਵੇਗਾ। ਇਸ ਦਾ ਦੇਸ਼ ਦੇ ਕਿਸਾਨਾਂ ਤੇ ਖੁਰਾਕ ਸੁਰੱਖਿਆ 'ਤੇ ਵੱਡਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਪੱਛਮੀ ਗੜਬੜੀਆਂ ਦੀ ਬਾਰੰਬਾਰਤਾ ਤੇ ਤੀਬਰਤਾ ਘੱਟ ਰਹੀ ਹੈ। ਇਸ ਕਾਰਨ ਮੌਸਮ ਪ੍ਰਣਾਲੀ ਵਿੱਚ ਵੀ ਬਦਲਾਅ ਆ ਰਹੇ ਹਨ।

ਧਰਤੀ ਵਿਗਿਆਨ ਮੰਤਰਾਲੇ ਦੇ ਸਕੱਤਰ ਐਮ ਰਵੀਚੰਦਰਨ ਨੇ ਕਿਹਾ ਕਿ ਗਲੋਬਲ ਵਾਰਮਿੰਗ ਭਵਿੱਖ ਵਿੱਚ ਹਿਮਾਲਿਆ ਤੇ ਇਸ ਦੇ ਹੇਠਾਂ ਮੈਦਾਨੀ ਇਲਾਕਿਆਂ ਵਿੱਚ ਰਹਿਣ ਵਾਲੇ ਅਰਬਾਂ ਲੋਕਾਂ ਲਈ ਗੰਭੀਰ ਪਾਣੀ ਸੰਕਟ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਇਨੋਵੇਸ਼ਨਜ਼ ਇਨ ਕਲਾਈਮੇਟ ਰੈਜ਼ੀਲੈਂਟ ਐਗਰੀਕਲਚਰ (NICRA) ਦੇ ਅਨੁਸਾਰ ਭਾਰਤ ਵਿੱਚ ਕਣਕ ਦੇ ਉਤਪਾਦਨ ਵਿੱਚ ਸਾਲ 2100 ਤੱਕ 6 ਤੋਂ 25 ਪ੍ਰਤੀਸ਼ਤ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਚੌਲਾਂ ਦੇ ਉਤਪਾਦਨ ਵਿੱਚ 2050 ਤੱਕ ਸੱਤ ਪ੍ਰਤੀਸ਼ਤ ਤੇ 2080 ਤੱਕ 10 ਪ੍ਰਤੀਸ਼ਤ ਦੀ ਗਿਰਾਵਟ ਆਉਣ ਦੀ ਉਮੀਦ ਹੈ।

ਮੱਛੀਆਂ ਦਾ ਸੰਕਟ ਵੀ ਵਧ ਰਿਹਾ
ਉਨ੍ਹਾਂ ਇਹ ਵੀ ਕਿਹਾ ਕਿ ਸਮੁੰਦਰ ਦਾ ਤਾਪਮਾਨ ਵਧਣ ਕਾਰਨ ਤੱਟ ਦੇ ਨੇੜੇ ਮੱਛੀਆਂ ਫੜਨ ਦੀ ਮਾਤਰਾ ਵੀ ਘੱਟ ਰਹੀ ਹੈ। ਸੈਕਟਰੀ ਨੇ ਕਿਹਾ ਕਿ ਮਨੁੱਖਾਂ ਵਾਂਗ ਮੱਛੀਆਂ ਨੂੰ ਵੀ ਠੰਢਾ ਪਾਣੀ ਪਸੰਦ ਹੈ। ਜਿਵੇਂ-ਜਿਵੇਂ ਸਮੁੰਦਰ ਦਾ ਤਾਪਮਾਨ ਵਧਦਾ ਜਾ ਰਿਹਾ ਹੈ, ਮੱਛੀਆਂ ਤੱਟ ਤੋਂ ਦੂਰ ਠੰਢੇ ਪਾਣੀਆਂ ਵੱਲ ਜਾ ਰਹੀਆਂ ਹਨ। ਇਸ ਨਾਲ ਮਛੇਰੇ ਭਾਈਚਾਰੇ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਤੇ ਉਨ੍ਹਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ।

ਮੌਸਮ ਦੀ ਸਹੀ ਭਵਿੱਖਬਾਣੀ ਕਰਨਾ ਮੁਸ਼ਕਲ 
ਸਕੱਤਰ ਰਵੀਚੰਦਰਨ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਕਾਰਨ ਵਾਯੂਮੰਡਲ ਵਿੱਚ ਵਧੀ ਹੋਈ ਅਸਥਿਰਤਾ ਕਾਰਨ ਮੌਸਮ ਦੀ ਸਹੀ ਭਵਿੱਖਬਾਣੀ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਕਈ ਮੌਸਮੀ ਘਟਨਾਵਾਂ ਹੁਣ ਛੋਟੇ ਖੇਤਰਾਂ ਵਿੱਚ ਘੱਟ ਸਮੇਂ ਵਿੱਚ ਇੱਕੋ ਸਮੇਂ ਵਾਪਰ ਰਹੀਆਂ ਹਨ। ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮਹਾਪਾਤਰਾ ਨੇ ਕਿਹਾ ਕਿ ਇੱਕ ਅਧਿਐਨ ਤੋਂ ਪਤਾ ਲੱਗਾ ਹੈ ਕਿ ਜਲਵਾਯੂ ਪਰਿਵਰਤਨ ਭਾਰੀ ਬਾਰਸ਼ ਦੀ ਭਵਿੱਖਬਾਣੀ ਕਰਨ ਵਿੱਚ ਲੱਗਣ ਵਾਲੇ ਸਮੇਂ ਨੂੰ ਤਿੰਨ ਦਿਨਾਂ ਤੋਂ ਘਟਾ ਕੇ ਡੇਢ ਦਿਨ ਕਰ ਸਕਦਾ ਹੈ।

ਪਾਣੀ ਦਾ ਸੰਕਟ ਹੋਰ ਵੀ ਵਿਗੜ ਸਕਦਾ
ਰਵੀਚੰਦਰਨ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਵਾਲੀਆਂ ਪੱਛਮੀ ਗੜਬੜੀਆਂ ਦੀ ਗਿਣਤੀ ਤੇ ਤੀਬਰਤਾ ਵਿੱਚ ਕਮੀ ਕਾਰਨ ਹਿਮਾਲਿਆ ਵਿੱਚ ਬਰਫ਼ ਦਾ ਇਕੱਠਾ ਹੋਣਾ ਘੱਟ ਰਿਹਾ ਹੈ। ਬਰਫ਼ ਪਿਘਲਣ ਦੀ ਦਰ ਵਧ ਰਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਇਨਪੁਟ ਘੱਟ ਹੈ ਤੇ ਆਉਟਪੁੱਟ ਜ਼ਿਆਦਾ ਹੈ। ਇਸ ਦਾ ਮਤਲਬ ਹੈ ਕਿ ਪਾਣੀ ਦੀ ਉਪਲਬਧਤਾ ਘੱਟ ਰਹੀ ਹੈ। ਭਾਰਤ ਤੇ ਚੀਨ ਸਮੇਤ ਦੋ ਅਰਬ ਤੋਂ ਵੱਧ ਲੋਕ ਇਸ ਪਾਣੀ 'ਤੇ ਨਿਰਭਰ ਕਰਦੇ ਹਨ। ਇਹ ਬਹੁਤ ਗੰਭੀਰ ਮੁੱਦਾ ਹੈ ਤੇ ਸਾਨੂੰ ਭਵਿੱਖ ਬਾਰੇ ਚਿੰਤਤ ਹੋਣਾ ਚਾਹੀਦਾ ਹੈ। ਬਰਫ਼ ਨਾਲ ਢੱਕੀਆਂ ਹਿਮਾਲਿਆ ਤੇ ਹਿੰਦੂਕੁਸ਼ ਪਹਾੜੀਆਂ, ਜਿਨ੍ਹਾਂ ਨੂੰ ਤੀਜਾ ਧਰੁਵ ਕਿਹਾ ਜਾਂਦਾ ਹੈ, ਧਰੁਵੀ ਖੇਤਰਾਂ ਤੋਂ ਬਾਹਰ ਸਭ ਤੋਂ ਵੱਡੇ ਜਲ ਸਰੋਤ ਰੱਖਦੀਆਂ ਹਨ। ਦੁਨੀਆ ਦੀ ਆਬਾਦੀ ਦਾ ਸੱਤਵਾਂ ਹਿੱਸਾ ਇਨ੍ਹਾਂ ਪਹਾੜੀ ਲੜੀਆਂ ਤੋਂ ਨਿਕਲਣ ਵਾਲੀਆਂ ਨਦੀਆਂ ਦੇ ਪਾਣੀ 'ਤੇ ਨਿਰਭਰ ਕਰਦਾ ਹੈ।

2024 ਸਭ ਤੋਂ ਗਰਮ ਸਾਲ ਹੋਵੇਗਾ
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1901 ਤੋਂ 2018 ਦੇ ਵਿਚਕਾਰ ਭਾਰਤ ਦੇ ਔਸਤ ਤਾਪਮਾਨ ਵਿੱਚ ਲਗਪਗ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ। 2024 ਭਾਰਤ ਵਿੱਚ 1901 ਤੋਂ ਬਾਅਦ ਸਭ ਤੋਂ ਗਰਮ ਸਾਲ ਹੋਵੇਗਾ। ਇਸ ਵਿੱਚ ਔਸਤ ਘੱਟੋ-ਘੱਟ ਤਾਪਮਾਨ 0.90 ਡਿਗਰੀ ਸੈਲਸੀਅਸ ਵੱਧ ਸੀ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget