ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਸਾਥੀ ਅਤੇ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਭਾਜਪਾ ਆਗੂ ਤੇ ਸਾਬਕਾ ਸਰਪੰਚ ਗੁਰਸਿਮਰਨ ਸਿੰਘ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀ ਦਿੱਤੀ ਗਈ ਹੈ।..
Punjab News: ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਸਾਥੀ ਅਤੇ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਭਾਜਪਾ ਆਗੂ ਤੇ ਸਾਬਕਾ ਸਰਪੰਚ ਗੁਰਸਿਮਰਨ ਸਿੰਘ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀ ਦਿੱਤੀ ਗਈ ਹੈ। ਸਾਬਕਾ ਸਰਪੰਚ ਗੁਰਸਿਮਰਨ ਸਿੰਘ ਜਗਰਾਉਂ ਦੇ ਪਿੰਡ ਰਸੂਲਪੁਰ ਮੱਲਾ ਦੇ ਵਸਨੀਕ ਹਨ ਅਤੇ ਕੁਝ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਫੋਨ ਕਰਨ ਵਾਲੇ ਵਿਅਕਤੀ ਨੇ ਗੁਰਸਿਮਰਨ ਸਿੰਘ ਨੂੰ ਭਾਜਪਾ ਛੱਡਣ ਜਾਂ ਜੀਵਨ ਛੱਡਣ ਦੀ ਧਮਕੀ ਦਿੱਤੀ ਹੈ।
ਹੋਰ ਪੜ੍ਹੋ : ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਗੁਰਸਿਮਰਨ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਥਾਣਾ ਹਠੂਰ ਦੀ ਪੁਲਿਸ ਨੇ ਦੋ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਅਤੇ ਹਰਵਿੰਦਰ ਸਿੰਘ ਭੀਮੀ ਵਾਸੀ ਰਸੂਲਪੁਰ ਮੱਲਾ ਵਜੋਂ ਹੋਈ ਹੈ।
ਹਠੂਰ ਥਾਣੇ ਦੇ ਏਐਸਆਈ ਮਨੋਹਰ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਗੁਰਸਿਮਰਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ 2018 ਤੋਂ 2024 ਤੱਕ ਪਿੰਡ ਦਾ ਸਰਪੰਚ ਸੀ। ਗੁਰਸਿਮਰਨ ਸਿੰਘ ਇਸ ਸਾਲ ਮਈ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪਾਰਟੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਟੀਮ ਦਾ ਉਪ ਮੁਖੀ ਨਿਯੁਕਤ ਕੀਤਾ ਹੈ। ਪਿਛਲੇ ਮਹੀਨੇ ਹੋਈਆਂ ਪੰਚਾਇਤੀ ਚੋਣਾਂ ਵਿੱਚ ਗੁਰਸਿਮਰਨ ਸਿੰਘ ਦੇ ਧੜੇ ਦਾ ਇੱਕ ਵਿਅਕਤੀ ਸਰਪੰਚ ਚੁਣਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪਿੰਡ ਦੇ ਹੀ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ ਗੁਰਸਿਮਰਨ ਸਿੰਘ ਨੂੰ ਆਸਟ੍ਰੇਲੀਆ ਤੋਂ ਫੋਨ ਕਰਕੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਮੁਲਜ਼ਮਾਂ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਭਾਜਪਾ ਛੱਡ ਦੇਵੇ ਨਹੀਂ ਤਾਂ ਸਾਨੂੰ ਛੱਡਵਾਉਣੀ ਆਉਂਦੀ ਹੈ। ਪੰਚਾਇਤੀ ਚੋਣਾਂ ਵਾਲੇ ਦਿਨ ਵੀ ਮੁਲਜ਼ਮਾਂ ਨੇ ਗੁਰਸਿਮਰਨ ਸਿੰਘ ਨੂੰ ਫੋਨ ਕੀਤਾ ਸੀ। ਮੁਲਜ਼ਮ ਗੁਰਪ੍ਰੀਤ ਸਿੰਘ ਨੇ ਧਮਕੀ ਦਿੱਤੀ ਕਿ ਜੇਕਰ ਤੂੰ ਭਾਜਪਾ ਨਾ ਛੱਡੀ ਤਾਂ ਉਹ ਤੈਨੂੰ ਤੇਰੇ ਲੜਕੇ ਸਮੇਤ ਮਾਰ ਦੇਵੇਗਾ। ਇਸ ਤੋਂ ਬਾਅਦ ਗੁਰਸਿਮਰਨ ਸਿੰਘ ਨੇ ਮੁਲਜ਼ਮਾਂ ਦਾ ਨੰਬਰ ਬਲਾਕ ਕਰ ਦਿੱਤਾ ਸੀ। ਮੁਲਜ਼ਮਾਂ ਨੇ ਪਿੰਡ ਦੇ ਹੀ ਰਹਿਣ ਵਾਲੇ ਸਾਬਕਾ ਪੰਚ ਦੇ ਲੜਕੇ ਹਰਵਿੰਦਰ ਸਿੰਘ ਦੇ ਫੋਨ ’ਤੇ ਕਾਨਫ਼ਰੰਸ ਕਾਲ ਕੀਤੀ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਹੁਣ ਮੁਲਜ਼ਮ ਲਗਾਤਾਰ ਮੈਸੇਜ ਭੇਜ ਕੇ ਧਮਕੀਆਂ ਦੇ ਰਿਹਾ ਹੈ।
ਲੋਕ ਸਭਾ ਚੋਣਾਂ 'ਚ ਭਾਜਪਾ 'ਚ ਸ਼ਾਮਲ ਹੋਏ ਸਨ
ਪਿੰਡ ਰਸੂਲਪੁਰ ਮੱਲਾ ਦਾ ਰਹਿਣ ਵਾਲਾ ਪੀੜਤ ਗੁਰਸਿਮਰਨ ਸਿੰਘ ਉਸ ਸਮੇਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਇਆ ਸੀ ਅਤੇ ਉਸ ਨੂੰ ਜ਼ਿਲ੍ਹਾ ਟੀਮ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ। ਇਸ ਤੋਂ ਪਹਿਲਾਂ ਗੁਰਸਿਮਰਨ ਸਿੰਘ ਕਾਂਗਰਸ ਵਿੱਚ ਸਨ।