Punjab Weather: ਪੰਜਾਬ ਦੇ 11 ਜ਼ਿਲ੍ਹਿਆਂ 'ਚ ਬੱਦਲਵਾਈ, ਸੜਕਾਂ 'ਤੇ ਭਰਿਆ ਪਾਣੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੀਂਹ ਨਾਲ ਦਿਨ ਦੇ ਘੱਟੋ-ਘੱਟ ਤਾਪਮਾਨ 'ਚ 1.5 ਡਿਗਰੀ ਦਾ ਫਰਕ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
Punjab Weather: ਪੰਜਾਬ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਵੀਰਵਾਰ ਨੂੰ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਸੜਕਾਂ ਡੇਢ ਫੁੱਟ ਤੱਕ ਪਾਣੀ ਨਾਲ ਭਰ ਗਈਆਂ। ਸੋਮਵਾਰ ਤੱਕ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਤੱਕ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਸ਼ਾਮ 5.30 ਵਜੇ ਤੱਕ ਅੰਮ੍ਰਿਤਸਰ, ਜਲੰਧਰ ਅਤੇ ਪੂਰਬੀ ਮਾਲਵੇ 'ਚ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਜਾਰੀ ਕੀਤਾ ਅਲਰਟ
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ 'ਚ ਅੰਮ੍ਰਿਤਸਰ ਸ਼ਹਿਰ, ਅਜਨਾਲਾ, ਡੇਰਾ ਬਾਬਾ ਨਾਨਕ, ਬਾਬਾ ਬਕਾਲਾ ਸਾਹਿਬ ਤੋਂ ਇਲਾਵਾ ਮਾਨਸਾ, ਤਲਵੰਡੀ ਸਾਬੋ, ਬਠਿੰਡਾ, ਮੋਗਾ, ਫਿਰੋਜ਼ਪੁਰ 'ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸ਼ਾਮ 5.19 ਵਜੇ ਤੱਕ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਸ਼ਾਮ ਤੱਕ ਮੁਕਤਸਰ, ਫਰੀਦਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂ ਸ਼ਹਿਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਕਿੰਨਾ ਪਿਆ ਮੀਂਹ ਤੇ ਕਿੰਨਾ ਰਹੇਗਾ ਤਾਪਮਾਨ
ਪੰਜਾਬ 'ਚ ਮੀਂਹ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। ਪੰਜਾਬ ਵਿੱਚ ਪਿਛਲੇ ਦਿਨ ਔਸਤਨ 23.4 MM ਬਾਰਿਸ਼ ਦਰਜ ਕੀਤੀ ਗਈ ਸੀ। ਪਿਛਲੇ 24 ਘੰਟਿਆਂ ਦੌਰਾਨ ਕੁਝ ਥਾਵਾਂ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪਿਆ। ਸਵੇਰੇ 8.30 ਵਜੇ ਤੱਕ ਲੁਧਿਆਣਾ ਵਿੱਚ 103.2 ਐਮਐਮ, ਗੁਰਦਾਸਪੁਰ ਵਿੱਚ 37 ਐਮਐਮ, ਫਿਰੋਜ਼ਪੁਰ ਵਿੱਚ 40.5 ਐਮਐਮ, ਜਲੰਧਰ 47 ਐਮਐਮ, ਰੋਪੜ 64 ਐਮਐਮ, ਸ਼ਹੀਦ ਭਗਤ ਸਿੰਘ ਨਗਰ 80 ਐਮਐਮ, ਚੰਡੀਗੜ੍ਹ 20.3 ਐਮਐਮ ਅਤੇ ਅੰਮ੍ਰਿਤਸਰ ਵਿੱਚ 17 ਐਮਐਮ ਮੀਂਹ ਰਿਕਾਰਡ ਕੀਤਾ ਗਿਆ। ਜਿਸ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ 'ਚ 1.5 ਡਿਗਰੀ ਦਾ ਫਰਕ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ