ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ੇ ਮਗਰੋਂ ਸਭ ਦੀਆਂ ਨਜ਼ਰਾਂ ਦਿੱਲੀ ਵੱਲ ਹਨ ਕਿ ਅਗਲਾ ਮੁੱਖ ਮੰਤਰੀ ਕੌਣ ਹੋਏਗਾ।ਇਸ ਵਿਚਾਲੇ ਖ਼ਬਰ ਆਈ ਹੈ ਕਿ ਇਸਦਾ ਫੈਸਲਾ ਅੱਜ ਨਹੀਂ ਕੱਲ੍ਹ ਨੂੰ ਹੋਏਗਾ।ਐਤਵਾਰ 11 ਵਜੇ ਕਾਂਗਰਸ ਵਿਧਾਇਕ ਦਲ ਦੀ ਇੱਕ ਵਾਰ ਫੇਰ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਵੀ ਹੋਏਗਾ।


ਪੰਜਾਬ ਦੇ ਨਵੇਂ ਮੁੱਖ ਮੰਤਰੀ ਚੇਹਰੇ ਤੇ ਪੇਚ ਫੱਸ ਗਿਆ ਹੈ। ਸੁਨੀਲ ਜਾਖੜ ਦੇ ਨਾਮ ਤੇ ਕੁੱਝ ਮੰਤਰੀਆਂ ਨੇ ਇਤਰਾਜ਼ ਜਤਾਇਆ ਹੈ।ਨਵਜੋਤ ਸਿੱਧੂ ਵੀ ਮਾਝਾ ਦੇ ਉਨ੍ਹਾਂ ਮੰਤਰੀਆਂ ਦੇ ਨਾਲ ਹਨ।ਪਾਰਟੀ ਪ੍ਰਧਾਨ ਅਤੇ ਦੋਨੋਂ ਅਬਜ਼ਰਵਰਾਂ ਨੂੰ ਅੱਜ ਰਾਤ ਚੰਡੀਗੜ੍ਹ 'ਚ ਹੀ ਰੁੱਕਣਾ ਪਿਆ ਹੈ।ਇਸ ਲਈ ਹੀ ਅਜੇ ਤੱਕ ਕੋਈ ਫੈਸਲਾ ਨਹੀਂ ਹੋ ਸਕਿਆ ਹੈ।


ਦਰਅਸਲ ਕਾਂਗਰਸ ਵਿਧਾਇਕ ਦਲ ਦਾ ਲੀਡਰ ਚੁਣਨ ਲਈ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਹੁਣ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। ਸੋਨੀਆ ਗਾਂਧੀ ਦੇ ਫੈਸਲੇ ਮਗਰੋਂ ਵਿਧਾਇਕ ਦਲ ਦੇ ਲੀਡਰ ਦਾ ਐਲਾਨ ਹੋਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਬਣੇਗਾ।



ਦੱਸ ਦਈਏ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ।ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੀਟਿੰਗ ਵਿੱਚ ਨਹੀਂ ਗਏ। ਕੈਪਟਨ ਨੇ ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਕੇ ਕਹਿ ਦਿੱਤਾ ਸੀ ਕਿ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਚੁਣ ਲਵੋ।