Corrupt MLA: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ਨੂੰ ਇਮਾਨਦਾਰ ਵਿਧਾਇਕ ਦੇਣ ਦੇ ਬਿਆਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੁੱਛਿਆ ਕਿ ਜੇਕਰ ਪਾਰਟੀ ਦੇ ਪਿਛਲੇ ਵਿਧਾਇਕ ਇਮਾਨਦਾਰ ਨਹੀਂ ਸੀ ਤਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਰਵਾਈ ਕਰਨ ਵਿੱਚ ਅਸਫਲ ਕਿਉਂ ਰਹੀ।
ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਲੰਧਰ ਪੱਛਮੀ ਦੇ ਵੋਟਰਾਂ ਨੂੰ ਦੱਸ ਰਹੇ ਹਨ ਕਿ ਇੱਕ ਭ੍ਰਿਸ਼ਟ ਵਿਅਕਤੀ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਹੁਣ ਇਸ ਵਿਧਾਨ ਸਭਾ ਹਲਕੇ ਨੂੰ ਇੱਕ ਇਮਾਨਦਾਰ ਵਿਧਾਇਕ ਮਿਲੇਗਾ। ਉਨ੍ਹਾਂ ਨੇ 'ਆਪ' ਦੇ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਵੱਲ ਇਸ਼ਾਰਾ ਕੀਤਾ, ਜੋ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਅਤੇ ਫਿਰ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਉਨ੍ਹਾਂ ਕਿਹਾ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਇਹ ਦੱਸਣ ਦੀ ਕੋਸ਼ਿਸ਼ ਕਰ ਸਕਦੇ ਹਨ ਕਿ ਉਸੇ ਭ੍ਰਿਸ਼ਟ ਵਿਧਾਇਕ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ ਜਦੋਂ ਉਹ ਅਜੇ ਵੀ ਉਨ੍ਹਾਂ ਦੀ ਸਰਕਾਰ ਦਾ ਹਿੱਸਾ ਸੀ? ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਉਨ੍ਹਾਂ ਨੂੰ ਸਿਰਫ਼ ਇਸ ਲਈ ਬਚਾਇਆ ਕਿਉਂਕਿ ਉਹ 'ਆਪ' ਨਾਲ ਸਬੰਧਿਤ ਸਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਕੱਟੜ ਇਮਾਨਦਾਰ ਪਾਰਟੀ ਹੋਣ ਦਾ ਦਾਅਵਾ ਕੀਤਾ ਹੈ ਪਰ ਫਿਰ ਵੀ ਉਹ ਉਨ੍ਹਾਂ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਹੋਰ ਆਗੂਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ, ਜਿਨ੍ਹਾਂ ਦੇ ਨਾਮ ਭ੍ਰਿਸ਼ਟ ਅਤੇ ਅਨੈਤਿਕ ਗਤੀਵਿਧੀਆਂ ਲਈ ਸਾਹਮਣੇ ਆਏ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ ਪਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਤਰਾਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵਿਰੁੱਧ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਨ੍ਹਾਂ ਨੇ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਸੀ। ਇਸ ਤੋਂ ਇਲਾਵਾ ਕਰਤਾਰਪੁਰ ਤੋਂ 'ਆਪ' ਵਿਧਾਇਕ ਨੂੰ ਵੀ ਇਸੇ ਤਰਾਂ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਗੈਰ-ਕਾਨੂੰਨੀ ਢੰਗ ਨਾਲ ਐਨਆਰਆਈ ਪਰਿਵਾਰ ਦੀ ਜਾਇਦਾਦ 'ਤੇ ਕਬਜ਼ਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਫਿਰ ਵੀ 'ਆਪ' ਨੇ ਉਸ ਨੂੰ ਬਚਾਇਆ। 'ਆਪ' ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਬਾਜਵਾ ਨੇ ਕਿਹਾ ਕਿ ਸੂਬੇ 'ਚ ਕੱਟੜ ਇਮਾਨਦਾਰ ਸਰਕਾਰ ਦਾ ਅਜਿਹਾ ਹੀ ਕਿਰਦਾਰ ਹੈ