ਪੜਚੋਲ ਕਰੋ
ਕੈਪਟਨ ਨੇ SGPC ਪ੍ਰਧਾਨ ਨੂੰ ਪੜ੍ਹਾਇਆ 'ਜ਼ਿੰਮੇਵਾਰੀਆਂ' ਦਾ ਪਾਠ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਠਾਏ ਇਤਰਾਜ਼ਾਂ ਦੇ ਜਵਾਬ ਵਿੱਚ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਮੇਟੀ ਪ੍ਰਧਾਨ ਨੂੰ ਲਿਖੇ ਆਪਣੇ ਪੱਤਰ ਵਿੱਚ ਕੈਪਟਨ ਨੇ ਕਿਹਾ ਹੈ ਕਿ ਜੇਕਰ ਸਿੱਖ ਸੰਪਰਦਾਵਾਂ ਵਿੱਚ ਮੱਤਭੇਦ ਹਨ ਤਾਂ ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਵਿੱਚ ਦਖ਼ਲ ਦੇਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਦੂਰ ਕਰਨਾ ਤੁਹਾਡੀ ਡਿਊਟੀ ਵੀ ਬਣਦੀ ਹੈ। ਕੈਪਟਨ ਨੇ ਇਹ ਪੱਤਰ ਕਮੇਟੀ ਪ੍ਰਧਾਨ ਲੌਂਗੋਵਾਲ ਦੇ ਮੀਡੀਆ ਵਿੱਚ ਪ੍ਰਕਾਸ਼ਿਤ ਹੋਏ ਬਿਆਨਾਂ ਤੋਂ ਬਾਅਦ ਆਇਆ ਹੈ, ਜਿਸ ਵਿੱਚ ਉਨ੍ਹਾਂ ਮੁੱਖ ਮੰਤਰੀ ਵੱਲੋਂ ਦਮਦਮੀ ਟਕਸਾਲ ਤੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਦਰਮਿਆਨ ਖਿੱਚੋਤਾਣ 'ਤੇ ਮੁੱਖ ਮੰਤਰੀ ਦਾ ਪ੍ਰਤੀਕਰਮ ਉਤੇ ਇਤਰਾਜ਼ ਜਤਾਇਆ ਸੀ। ਜਵਾਬ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇੱਕ-ਦੂਜੇ ਨੂੰ ਧਮਕੀਆਂ ਦੇਣਾ ਇੱਕ ਸੱਭਿਅਕ ਸਮਾਜ ਵਿੱਚ ਪ੍ਰਵਾਨ ਨਹੀਂ ਹੈ ਤੇ ਉਹ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਪਹਿਲ ਦੇ ਆਧਾਰ 'ਤੇ ਕਾਇਮ ਰੱਖਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















