Punjab news: ਮੁੱਖ ਮੰਤਰੀ ਵੱਲੋਂ ਸੂਬੇ 'ਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ
Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।
Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ ਜਾਨ ਗੁਆ ਬੈਠੇ ਵਿਅਕਤੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: Amritsar News: ਦੇਸ਼-ਵਿਦੇਸ਼ ਤੋਂ ਲਿਆਂਦੇ ਫੁੱਲਾਂ ਨਾਲ ਮਹਿਕਿਆ ਸ਼੍ਰੀ ਦਰਬਾਰ ਸਾਹਿਬ, ਗੁਰੂ ਰਾਮਦਾਸ ਦੇ ਪ੍ਰਕਾਸ਼ ਗੁਰਪੁਰਬ ਦੀਆਂ ਰੌਣਕਾਂ
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਕਿਸੇ ਵੀ ਹਾਦਸੇ ਤੋਂ ਬਚਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਲਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਨੂੰ 'ਖੇਤਾਂ ਦਾ ਰਾਜਾ' ਕਿਹਾ ਜਾਂਦਾ ਹੈ ਅਤੇ ਸਟੰਟ ਕਰਕੇ ਇਸ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਖਤਰਨਾਕ ਸਟੰਟ ਦਿਖਾਉਣ ਲਈ ਵੀ ਕੀਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਜੂਆ ਖੇਡਣ ਕਈ ਸ਼ਹਿਰਾਂ ਤੋਂ ਪਹੁੰਚੇ ਲੋਕ, ਪੁਲਿਸ 21 ਬੰਦੇ ਚੁੱਕੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।