CM Arvind Kejriwal Gets Bail: ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ 'AAP' 'ਚ ਜਸ਼ਨ, CM ਮਾਨ ਬੋਲੇ- 'ਅਦਾਲਤ 'ਤੇ ਭਰੋਸਾ..ਸੱਚ ਦੀ ਜਿੱਤ..'
AAP: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਰਾਉਸ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰ ਲਿਆ। ਜਿਸ ਤੋਂ ਬਾਅਦ ਆਪ ਦੇ ਵਿੱਚ ਜਸ਼ਨ
Kejriwal's Bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਰਾਉਸ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ 1 ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜ਼ਮਾਨਤ ਦੇ ਹੁਕਮ ਦਾ ਵਿਰੋਧ ਕੀਤਾ। ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ 'ਤੇ 48 ਘੰਟਿਆਂ ਲਈ ਰੋਕ ਲਗਾਉਣ ਦੀ ਈਡੀ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ।
ਹਾਲਾਂਕਿ ਅੱਜ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਪਰ ਪਾਰਟੀ ਵਰਕਰਾਂ ਦੇ ਵਿੱਚ ਜਸ਼ਨ ਦਾ ਮਾਹੌਲ ਬਣ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਸੱਚ ਦੀ ਜਿੱਤ ਦੇ ਲਈ ਵਧਾਈਆਂ ਦੇ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਐਕਸ (ਪਹਿਲਾਂ ਟਵਿੱਟਰ) ਉੱਤੇ ਪੋਸਟ ਪਾ ਕੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਨੂੰ ਲੈ ਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਲਿਖਿਆ ਹੈ- 'ਅਦਾਲਤ ਵਿੱਚ ਭਰੋਸਾ ਰੱਖੋ..ਕੇਜਰੀਵਾਲ ਜੀ ਦੀ ਜ਼ਮਾਨਤ..ਸੱਚ ਦੀ ਜਿੱਤ..'
अदालत पर भरोसा है ..केज़रीवाल जी को जमानत ..सत्य की जीत ..
— Bhagwant Mann (@BhagwantMann) June 20, 2024
ਇਸ ਤੋਂ ਇਲਾਵਾ ਨਵੀਂ ਵਿਆਹੀ ਆਪ ਆਗੂ ਅਨਮੋਲ ਗਗਨ ਮਾਨ ਵੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਐਕਸ ਉੱਤੇ ਲਿਖਿਆ ਹੈ- "ਆਖ਼ਰ ਸੱਚ ਦੀ ਜਿੱਤ ਹੋਈ। ਦੇਸ਼ ਦੇ ਇਮਾਨਦਾਰ ਅਤੇ ਸੱਚੇ-ਸੁੱਚੇ ਸਿਆਸਤਦਾਨ @ArvindKejriwal ਜੀ ਨੂੰ ਮੋਦੀ ਸਰਕਾਰ ਵੱਲੋਂ ਇੱਕ ਕੋਝੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਅੱਜ ਮਾਣਯੋਗ ਅਦਾਲਤ ਵੱਲੋਂ ਉਹਨਾਂ ਨੂੰ ਜ਼ਮਾਨਤ ਦਿੱਤੀ ਗਈ ਹੈ।..ਸਮੂਹ AAP ਸੁਪੋਰਟਰਾਂ ਨੂੰ ਵਧਾਈਆਂ।"
ਆਖ਼ਰ ਸੱਚ ਦੀ ਜਿੱਤ ਹੋਈ।
— Anmol Gagan Maan (@AnmolGaganMann) June 20, 2024
ਦੇਸ਼ ਦੇ ਇਮਾਨਦਾਰ ਅਤੇ ਸੱਚੇ-ਸੁੱਚੇ ਸਿਆਸਤਦਾਨ @ArvindKejriwal ਜੀ ਨੂੰ ਮੋਦੀ ਸਰਕਾਰ ਵੱਲੋਂ ਇੱਕ ਕੋਝੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਅੱਜ ਮਾਣਯੋਗ ਅਦਾਲਤ ਵੱਲੋਂ ਉਹਨਾਂ ਨੂੰ ਜ਼ਮਾਨਤ ਦਿੱਤੀ ਗਈ ਹੈ।
ਸਮੂਹ AAP ਸੁਪੋਰਟਰਾਂ ਨੂੰ ਵਧਾਈਆਂ।
ਇਸ ਤੋਂ ਇਲਾਵਾ 'ਆਪ' ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ, "ਜਾਕੋ ਰਾਖੇ ਸਾਈਆਂ ਮਾਰ ਨਾ ਕੋਈ, ਬਾਲ ਨਾ ਬਾਂਕਾ ਕਰਿ ਸਾਕੇ ਜੋ ਜਗ ਬਾਰੀ ਹੋਇ। ਸਤਯਮੇਵ ਜਯਤੇ।"
जाको राखे साइयाँ, मारि न सके कोय ।
— Dr. Sandeep Pathak (@SandeepPathak04) June 20, 2024
बाल न बाँका करि सके, जो जग बैरी होय ॥
सत्यमेव जयते !
ਦਿੱਲੀ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਜਸ਼ਨ ਦਾ ਮਾਹੌਲ ਹੈ। ਪਾਰਟੀ ਵਰਕਰ ਪਟਾਕੇ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਕੇਜਰੀਵਾਲ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕਰ ਰਹੇ ਹਨ।
#WATCH | Firecrackers being burst by AAP workers outside the residence of Delhi CM Arvind Kejriwal in Delhi.
— ANI (@ANI) June 20, 2024
Delhi's Rouse Avenue Court today granted bail to CM Kejriwal on a bond of Rs 1 lakh in the excise policy case. pic.twitter.com/ROOq0FVP4K
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।