Kejriwal's Bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਰਾਉਸ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ 1 ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜ਼ਮਾਨਤ ਦੇ ਹੁਕਮ ਦਾ ਵਿਰੋਧ ਕੀਤਾ। ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਹੁਕਮ 'ਤੇ 48 ਘੰਟਿਆਂ ਲਈ ਰੋਕ ਲਗਾਉਣ ਦੀ ਈਡੀ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ।



ਹਾਲਾਂਕਿ ਅੱਜ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਪਰ ਪਾਰਟੀ ਵਰਕਰਾਂ ਦੇ ਵਿੱਚ ਜਸ਼ਨ ਦਾ ਮਾਹੌਲ ਬਣ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਸੱਚ ਦੀ ਜਿੱਤ ਦੇ ਲਈ ਵਧਾਈਆਂ ਦੇ ਰਹੇ ਹਨ। 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਐਕਸ (ਪਹਿਲਾਂ ਟਵਿੱਟਰ) ਉੱਤੇ ਪੋਸਟ ਪਾ ਕੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਨੂੰ ਲੈ ਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਲਿਖਿਆ ਹੈ- 'ਅਦਾਲਤ ਵਿੱਚ ਭਰੋਸਾ ਰੱਖੋ..ਕੇਜਰੀਵਾਲ ਜੀ ਦੀ ਜ਼ਮਾਨਤ..ਸੱਚ ਦੀ ਜਿੱਤ..'






ਇਸ ਤੋਂ ਇਲਾਵਾ ਨਵੀਂ ਵਿਆਹੀ ਆਪ ਆਗੂ ਅਨਮੋਲ ਗਗਨ ਮਾਨ ਵੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਐਕਸ ਉੱਤੇ ਲਿਖਿਆ ਹੈ- "ਆਖ਼ਰ ਸੱਚ ਦੀ ਜਿੱਤ ਹੋਈ। ਦੇਸ਼ ਦੇ ਇਮਾਨਦਾਰ ਅਤੇ ਸੱਚੇ-ਸੁੱਚੇ ਸਿਆਸਤਦਾਨ @ArvindKejriwal ਜੀ ਨੂੰ ਮੋਦੀ ਸਰਕਾਰ ਵੱਲੋਂ ਇੱਕ ਕੋਝੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਅੱਜ ਮਾਣਯੋਗ ਅਦਾਲਤ ਵੱਲੋਂ ਉਹਨਾਂ ਨੂੰ ਜ਼ਮਾਨਤ ਦਿੱਤੀ ਗਈ ਹੈ।..ਸਮੂਹ AAP ਸੁਪੋਰਟਰਾਂ ਨੂੰ ਵਧਾਈਆਂ।"






ਇਸ ਤੋਂ ਇਲਾਵਾ 'ਆਪ' ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ, "ਜਾਕੋ ਰਾਖੇ ਸਾਈਆਂ ਮਾਰ ਨਾ ਕੋਈ, ਬਾਲ ਨਾ ਬਾਂਕਾ ਕਰਿ ਸਾਕੇ ਜੋ ਜਗ ਬਾਰੀ ਹੋਇ। ਸਤਯਮੇਵ ਜਯਤੇ।"


 






ਦਿੱਲੀ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਜਸ਼ਨ ਦਾ ਮਾਹੌਲ ਹੈ। ਪਾਰਟੀ ਵਰਕਰ ਪਟਾਕੇ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਕੇਜਰੀਵਾਲ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕਰ ਰਹੇ ਹਨ।






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।