Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓ ਰਿਕਾਰਡਿੰਗ ਦੇ ਮਾਮਲੇ ਵਿੱਚ ਟਵੀਟ ਕੀਤਾ ਹੈ। ਮੋਹਾਲੀ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ 'ਚ ਨਹਾਉਂਦੇ ਸਮੇਂ ਕੁਝ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਸਾਹਮਣੇ ਆਈ ਹੈ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਸ਼ਿਮਲਾ 'ਚ ਬੈਠੇ ਇੱਕ ਵਿਅਕਤੀ ਨੇ ਉਸ ਦੀ ਇਹ ਵੀਡੀਓ ਇੰਟਰਨੈੱਟ 'ਤੇ ਅਪਲੋਡ ਕੀਤੀ।


ਇਸ ਮਾਮਲੇ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ- ਚੰਡੀਗੜ੍ਹ ਯੂਨੀਵਰਸਿਟੀ 'ਚ ਇੱਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕਰਕੇ ਵਾਇਰਲ ਕਰ ਦਿੱਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਧੀਆਂ ਹਿੰਮਤ ਰੱਖਣ। ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਧੀਰਜ ਨਾਲ ਕੰਮ ਕਰਨ।



ਦੱਸਿਆ ਜਾ ਰਿਹਾ ਹੈ ਕਿ ਹੋਸਟਲ 'ਚ ਰਹਿਣ ਵਾਲੀ ਇੱਕ ਵਿਦਿਆਰਥਣ ਨੇ ਸ਼ਿਮਲਾ 'ਚ ਬੈਠੇ ਇੱਕ ਦੋਸਤ ਦੇ ਜ਼ਰੀਏ ਹੋਰ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।


ਵਿਦਿਆਰਥਣਾਂ ਨੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ- ਜਿਵੇਂ ਹੀ ਵਿਦਿਆਰਥਣਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਯੂਨੀਵਰਸਿਟੀ ਵਿੱਚ ਹੰਗਾਮਾ ਮਚ ਗਿਆ। ਲੜਕੀਆਂ ਨੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ‘ਸਾਨੂੰ ਇਨਸਾਫ਼ ਚਾਹੀਦਾ ਹੈ’ ਦੇ ਨਾਅਰੇ ਲਾਏ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਹੋਸਟਲ ਵਿੱਚ ਰਹਿਣ ਵਾਲੀਆਂ ਅੱਠ ਵਿਦਿਆਰਥਣਾਂ ਨੇ ਇੰਟਰਨੈੱਟ 'ਤੇ ਆਪਣੀਆਂ ਵੀਡੀਓਜ਼ ਦੇਖ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।


ਕਾਲਜ ਮੈਨੇਜਮੈਂਟ ਵਿਦਿਆਰਥਣਾਂ ’ਤੇ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਨਾ ਕਰਨ ਲਈ ਦਬਾਅ ਪਾ ਰਹੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਕੋਈ ਕਾਰਵਾਈ ਨਹੀਂ ਹੋਈ। ਭਾਰੀ ਹੰਗਾਮੇ ਦੌਰਾਨ ਪੁਲਿਸ ਨੂੰ ਵਿਦਿਆਰਥਣਾਂ ਨੂੰ ਖਦੇੜਨ ਲਈ ਲਾਠੀਚਾਰਜ ਕਰਨਾ ਪਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।